Home / ਤਾਜਾ ਜਾਣਕਾਰੀ / ਅਮਰੀਕਾ ਚ ਕਰੋਨਾ ਨੇ ਮਚਾਈ ਤਬਾਹੀ – ਇੱਕ ਦਿਨ ਚ ਮਰੇ ਏਨੇ ਹਜਾਰ ਲੋਕ

ਅਮਰੀਕਾ ਚ ਕਰੋਨਾ ਨੇ ਮਚਾਈ ਤਬਾਹੀ – ਇੱਕ ਦਿਨ ਚ ਮਰੇ ਏਨੇ ਹਜਾਰ ਲੋਕ

ਹੁਣੇ ਆਈ ਤਾਜਾ ਵੱਡੀ ਖਬਰ

ਵਾਸ਼ਿੰਗਟਨ:ਗਲੋਬਲ ਪੱਧਰ ‘ਤੇ ਕੋਵਿਡ-19 ਮਹਾਮਾਰੀ ਦਾ ਪ੍ਰਕੋਪ ਜਾਰੀ ਹੈ। ਇਸ ਵਾਇਰਸ ਨਾਲ ਹੁਣ ਤੱਕ ਕਰੀਬ 1 ਲੱਖ 90 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੀਬ 27 ਲੱਖ ਲੋਕ ਇਨਫੈਕਟਿਡ ਹਨ। ਚੰਗੀ ਗੱਲ ਇਹ ਵੀ ਹੈ ਕਿ ਇਸ ਬੀਮਾਰੀ ਨਾਲ ਪੀੜਤ 7 ਲੱਖ 17 ਹਜ਼ਾਰ ਤੋਂ ਵਧੇਰੇ ਲੋਕ ਠੀਕ ਹੋ ਚੁੱਕੇ ਹਨ। ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਵਿਚ ਕੋਵਿਡ-19 ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਇੱਥੇ ਬੀਤੇ 24 ਘੰਟਿਆਂ ਵਿਚ 3176 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਮ੍ਰਿ ਤ ਕਾਂ ਦੀ ਗਿਣਤੀ 50 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ ਜੋ ਕਿਸੇ ਵੀ ਦੇਸ਼ ਵਿਚ ਸਭ ਤੋਂ ਜ਼ਿਆਦਾ ਹੈ।

ਜਾਨ ਹਾਪਕਿਨਜ਼ ਯੂਨੀਵਰਸਿਟੀ ਦੇ ਮੁਤਾਬਕ ਅਮਰੀਕਾ ਵਿਚ ਸ਼ੁੱਕਰਵਾਰ ਸਵੇਰ ਤੱਕ ਕੁੱਲ 867,459 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਹੁਣ ਤੱਕ 49,804 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਇੱਥੇ ਦੱਸ ਦਈਏ ਕਿ ਅਮਰੀਕਾ ਵਿਚ ਹੁਣ ਤੱਕ ਕਰੀਬ 46 ਲੱਖ ਲੋਕਾਂ ਦਾ ਕੋਰੋਨਾ ਟੈਸਟ ਹੋ ਚੁੱਕਾ ਹੈ। ਅਮਰੀਕਾ ਵਿਚ ਇਸ ਮਹਾਮਾਰੀ ਦਾ ਅਸਰ ਰੋਜ਼ ਵੱਧਦਾ ਜਾ ਰਿਹਾ ਹੈ। ਇਸ ਦਾ ਜ਼ਿਆਦਾ ਅਸਰ ਨਿਊਯਾਰਕ ਵਿਚ ਦੇਖਿਆ ਜਾ ਰਿਹਾ ਹੈ। ਉੱਥੇ ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਕੇਤ ਦਿੱਤੇ ਹਨ ਕਿ ਦੇਸ਼ ਵਿਚ ‘ਸਮਾਜਿਕ ਦੂਰੀ’ ਅਤੇ ‘ਸਟੇ ਐਟ ਹੋਮ’ ਦਾ ਆਦੇਸ਼ ਕੁਝ ਸਮੇਂ ਲਈ ਹੋਰ ਵੱਧ ਸਕਦਾ ਹੈ।

ਗੌਰਤਲਬ ਹੈ ਕਿ ਅਮਰੀਕਾ ਵਿਚ ਇਸ ਸਮੇਂ ਪੂਰੀ ਤਰ੍ਹਾਂ ਲਾਕਡਾਊਨ ਨਹੀਂ ਹੈ ਪਰ ਸਟੇ ਐਟ ਹੋਮ ਦੇ ਆਦੇਸ਼ ਦੇ ਜ਼ਰੀਏ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਮਹਾਮਾਰੀ ਵਿਰੁੱਧ ਲੜਾਈ ਲਈ ਅਮਰੀਕੀ ਸੰਸਦ ਨੇ ਵੀਰਵਾਰ ਨੂੰ 500 ਬਿਲੀਅਨਡਾਲਰ ਦਾ ਰਾਹਤ ਪੈਕੇਜ ਦਾ ਪ੍ਰਸਤਾਵ ਪਾਸ ਕਰ ਦਿੱਤਾ। ਇਹ ਰਾਸ਼ੀ ਕੋਰੋਨਾਵਾਇਰਸ ਬਿੱਲ ਦੇ ਤਹਿਤ ਦਿੱਤੀ ਜਾਵੇਗੀ ਜਿਸ ਦੀ ਵਰਤੋਂ ਮੈਡੀਕਲ ਖੇਤਰ ਵਿਚ ਕੀਤੀ ਜਾਵੇਗੀ।

ਬ੍ਰਾਜ਼ੀਲ ‘ਚ ਇਕ ਦਿਨ ‘ਚ ਸਭ ਤੋਂ ਵੱਧ ਮੌਤਾਂ
ਬ੍ਰਾਜ਼ੀਲ ਵਿਚ ਪਿਛਲੇ 24 ਘੰਟਿਆਂ ਵਿਚ 407 ਲੋਕਾਂ ਦੀ ਮੌਤ ਹੋਈ ਹੈ। ਇਹ ਅੰਕੜਾ ਇੱਥੇ ਹੁਣ ਤੱਕ ਦਾ ਇਕ ਦਿਨ ਦਾ ਸਭ ਤੋਂ ਵੱਧ ਅੰਕੜਾ ਹੈ। ਇਸ ਦੇ ਨਾਲ ਹੀ ਬ੍ਰਾਜ਼ੀਲ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3313 ਹੋ ਗਈ ਹੈ।

error: Content is protected !!