ਆਈ ਵੱਡੀ ਦੁੱਖਦਾਈ ਖਬਰ
ਹੁਣੇ ਹੁਣੇ ਅਮਰੀਕਾ ਤੋਂ ਇੱਕ ਵੱਡੀ ਦੁੱਖਦਾਈ ਖਬਰ ਸਾਹਭਣੇ ਆਈ ਹੈ ਜਿਸ ਨਾਲ ਪੂਰੇ ਪੰਜਾਬ ਤੇ ਦੁਆਬੇ ਇਲਾਕੇ ਚ ਸੋਗ ਦੀ ਲਹਿਰ ਦੌੜ ਗਈ ਮਿਲੀ ਜਾਣਕਾਰੀ ਮੁਤਾਬਿਕ ਅਮਰੀਕਾ ਦੇ ਸਿਆਟਲ ‘ਚ ਸੜਕ ਹਾਦਸਾ ਵਾਪਰਨ ਕਰਕੇ ਜ਼ਿਲਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਦੇ ਪਿੰਡ ਡੁਮਾਣਾ ਦੇ ਨੌਜਵਾਨ ਦੀ ਮੌ ਤ ਹੋ ਗਈ। ਮ੍ਰਿ ਤ ਕ ਨੌਜਵਾਨ ਦੀ ਪਛਾਣ ਲਖਵਿੰਦਰ ਸਿੰਘ ਲੱਖਾ ਪੁੱਤਰ ਜੋਗਿੰਦਰ ਸਿੰਘ ਦੇ ਰੂਪ ‘ਚ ਹੋਈ ਹੈ। ਤਿੰਨ ਭੈਣਾਂ ਦਾ ਇਕਲੌਤਾ ਭਰਾ ਲੱਖਾਂ 2008 ‘ਚ ਅਮਰੀਕਾ ਗਿਆ ਸੀ ਅਤੇ ਉਹ ਉੱਥੇ ਟਰਾਲਾ ਚਲਾਉਂਦਾ ਸੀ। ਨੌਜਵਾਨ ਦੇ ਪਰਿਵਾਰ ਨੂੰ ਅੱਜ ਸਵੇਰੇ
ਮਿਲੀ ਮਨਹੂਸ ਸੂਚਨਾ ਨਾਲ ਇੱਕ ਦਮ ਪਿੰਡ ਦੇ ਵਿਚ ਮਾਤਮ ਛਾ ਗਿਆ। ਮ੍ਰਿਤਿਕ ਦੇ ਚਾਚਾ ਅਤੇ ਪਿੰਡ ਦੇ ਸਰਪੰਚ ਸੁਰਜੀਤ ਸਿੰਘ ਨੇ ਦੱਸਿਆ ਕਿ ਅਮਰੀਕਾ ਤੋਂ ਮਿਲੀ ਸੂਚਨਾ ਮੁਤਾਬਕ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਲੱਖਾ ਆਪਣੇ ਟਰਾਲੇ ਨੂੰ ਸੜਕ ਕਿਨਾਰੇ ਪਾਰਕ ਕਰਕੇ ਲਾਈਟਾਂ ਚੈੱਕ ਕਰ ਰਿਹਾ ਸੀ। ਇਸੇ ਦੌਰਾਨ ਪਿੱਛੋਂ ਕਿਸੇ ਵਾਹਨ ਨੇ ਉਸ ਵਿੱਚ ਆ ਕੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਲੱਖਾ ਦੀ ਮਾਤਾ ਬਲਵਿੰਦਰ ਕੌਰ ਅਤੇ ਭੈਣਾਂ ਨੇ ਰੋਂਦੇ ਕੁਰਲਾਉਂਦੇ ਹੋਏ ਦੱਸਿਆ ਕਿ
ਨ੍ਹਾਂ ਦੇ ਪੁੱਤਰ ਨੇ 11 ਸਾਲ ਬਾਅਦ ਲੋਹੜੀ ਨੂੰ ਘਰ ਆਉਣਾ ਸੀ ਪਰ ਇਸ ਹਾਦਸੇ ਨੇ ਉਨ੍ਹਾਂ ਦੀ ਦੁਨੀਆ ਉਜਾੜ ਦਿੱਤੀ ਹੈ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ
