Home / ਤਾਜਾ ਜਾਣਕਾਰੀ / ਅੰਮ੍ਰਿਤਸਰ ਏਅਰਪੋਰਟ ਤੋਂ ਆਈ ਵੱਡੀ ਖਬਰ – ਪੰਜਾਬ ਵਾਸੀਆਂ ਚ ਛਾਈ ਖੁਸ਼ੀ ਦੀ ਲਹਿਰ

ਅੰਮ੍ਰਿਤਸਰ ਏਅਰਪੋਰਟ ਤੋਂ ਆਈ ਵੱਡੀ ਖਬਰ – ਪੰਜਾਬ ਵਾਸੀਆਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਹਰ ਸੂਬੇ ਵਿੱਚ ਕੋਰੋਨਾ ਕਾਰਨ ਹਵਾਈ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ ਜਿਸ ਕਰਕੇ ਯਾਤਰੀਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਪਿਛਲੇ ਕੁਝ ਸਮੇਂ ਤੋਂ ਕਰੋਨਾ ਦੇ ਲਗਾਤਾਰ ਘੱਟ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਬਹਾਲ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਅਤੇ ਯਾਤਰੀਆਂ ਨੇ ਸੁਖ ਦਾ ਸਾਹ ਲਿਆ ਹੈ। ਭਾਰਤ ਵਿਚ ਚਲਣ ਵਾਲੀਆਂ ਘਰੇਲੂ ਹਵਾਈ ਉਡਾਨਾਂ ਨੂੰ 60 ਫੀਸਦੀ ਸਮਰਥਾ ਨਾਲ ਚਾਲੂ ਕੀਤਾ ਗਿਆ ਹੈ ਅਤੇ ਇਸ ਦੌਰਾਨ ਯਾਤਰੀਆਂ ਨੂੰ ਪ੍ਰੋਟੋਕੋਲ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨੀ ਲਾਜ਼ਮੀ ਕੀਤੀ ਗਈ ਹੈ।

ਉਥੇ ਹੀ ਭਾਰਤ ਦੇ ਨਾਲ-ਨਾਲ ਬਹੁਤ ਸਾਰੇ ਹੋਰ ਦੇਸ਼ਾਂ ਨੇ ਵੀ ਅੰਤਰਰਾਸ਼ਟਰਰੀ ਹਵਾਈ ਸੇਵਾਵਾਂ ਕਰੋਨਾ ਪਰੋਟੋਕੋਲ ਨੂੰ ਧਿਆਨ ਵਿੱਚ ਰੱਖ ਕੇ ਚਾਲੂ ਕਰ ਦਿੱਤੀਆਂ ਹਨ। ਪੰਜਾਬ ਦੇ ਅੰਮ੍ਰਿਤਸਰ ਦੇ ਏਅਰਪੋਰਟ ਤੋਂ ਹਵਾਈ ਉਡਾਨਾਂ ਸ਼ੁਰੂ ਹੋਣ ਦੀ ਬਹੁਤ ਵੱਡੀ ਜਾਣਕਾਰੀ ਸਾਹਮਣੇ ਆਈ ਹੈ ਜਿਸ ਦੇ ਮੁਤਾਬਿਕ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਏਅਰ ਇੰਡੀਆ ਦੀਆਂ ਉਡਾਣਾਂ ਮੁੜ ਤੋਂ ਬਹਾਲ ਕੀਤੀਆਂ ਜਾ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਦੇ ਵਧਦੇ ਕੇਸਾਂ ਅਤੇ ਯਾਤਰੀਆਂ ਦੀ ਕਮੀ ਨੂੰ ਦੇਖਦੇ ਹੋਏ ਏਅਰ ਇੰਡੀਆ ਵੱਲੋਂ ਨੰਦੇੜ ਦੇ ਸ੍ਰੀ ਹਜ਼ੂਰ ਸਾਹਿਬ ਨੂੰ ਜਾਣ ਵਾਲੀਆਂ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਸਨ, ਅਤੇ ਹੁਣ ਕਰੋਨਾ ਕੇਸਾ ਦੇ ਘਟਣ ਕਾਰਨ 3 ਅਗਸਤ ਤੋਂ ਇਹ ਫਲਾਈਟ ਮੁੜ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਏਅਰ ਇੰਡੀਆ ਦੀ ਵੈੱਬਸਾਈਟ ਦੁਆਰਾ ਅਮ੍ਰਿਤਸਰ ਤੋ ਹਜੂਰ ਸਾਹਿਬ ਦੀ ਫ਼ਲਾਈਟ ਦੇ ਕਿਰਾਏ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਜਿਸ ਦੇ ਮੁਤਾਬਿਕ ਜਾਣ ਵਾਸਤੇ 5570 ਰੁਪਏ ਅਤੇ ਹਜ਼ੂਰ ਸਾਹਿਬ ਤੋਂ ਵਾਪਸ ਅੰਮ੍ਰਿਤਸਰ ਆਉਣ ਲਈ ਯਾਤਰੀਆਂ ਨੂੰ 5128 ਰੁਪਏ ਭਰਨੇ ਪੈਣਗੇ।

ਕਰੋਨਾ ਦੀ ਦੂਜੀ ਲਹਿਰ ਦੇ ਦੌਰਾਨ ਐਵਿਸ਼ਨ ਕੰਪਨੀ ਨੂੰ ਫਲਾਈਟਾਂ ਬੰਦ ਹੋਣ ਤੇ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਕੁਝ ਐਮਰਜੈਂਸੀ ਉਡਾਨਾਂ ਨੂੰ ਛੱਡ ਕੇ ਬਾਕੀ ਸਭ ਉਡਾਨਾਂ ਰੱਦ ਕਰ ਦਿੱਤੀਆਂ ਗਈਆਂ ਸਨ। 3 ਅਗਸਤ ਤੋਂ ਸ਼ੁਰੂ ਹੋਣ ਵਾਲੀ ਅੰਮ੍ਰਿਤਸਰ-ਹਜ਼ੂਰ ਸਾਹਿਬ ਦੀ ਫ਼ਲਾਈਟ ਦੇ ਲਈ ਸੀਟਾਂ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ।

error: Content is protected !!