ਸਿਆਣੇ ਸੱਚ ਹੀ ਕਹਿੰਦੇ ਹਨ ਕੇ ਜਦੋਂ ਪਰਮਾਤਮਾ ਦਿੰਦਾ ਹੈ ਤਾਂ ਛਪਰ ਪਾ ੜ ਕੇ ਦਿੰਦਾ ਹੈ ਅਜਿਹਾ ਹੀ ਇਕ ਮਾਮਲਸ ਸਾਹਮਣੇ ਆਇਆ ਹੈ। ਜਿਥੇ ਇਕ ਪ੍ਰੀਵਾਰ ਮੁੰਡੇ ਨੂੰ ਬਾਹਰ ਭੇਜਣ ਦੀ ਤਿਆਰੀ ਕਰ ਰਿਹਾ ਸੀ ਪਰ ਸਵਾ ਛੇ ਆਏ ਇਕ ਫੋਨ ਨੇ ਪ੍ਰੀਵਾਰ ਨੂੰ ਮਾਲੋ ਮਾਲ ਕਰਤਾ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਫ਼ਾਜ਼ਿਲਕਾ ਵਿਚ ਕਲਰਕ ਦੀ ਨਿਕਲੀ ਡੇਢ ਕਰੋੜ ਦੀ ਲਾਟਰੀ, ਮੁੰਡੇ ਨੂੰ ਵਿਦੇਸ਼ ਭੇਜਣ ਦੀ ਤਿਆਰੀ ਕਰ ਰਹੇ ਪਰਿਵਾਰ ਨੇ ਕਿਹਾ-ਹੁਣ ਇਥੇ ਹੀ ਆਪਣਾ ਕਾਰੋਬਾਰ ਕਰੇਗਾ ਪੰਜਾਬ ਸਰਕਾਰ ਦੇ ਡੇਢ ਕਰੋੜ ਰੁਪਏ ਦੇ ਹੋਲੀ ਬੰਪਰ ਨੇ ਫ਼ਾਜ਼ਿਲਕਾ ਦੇ ਸਵਰਨ ਸਿੰਘ ਨੂੰ ਕਰੋੜਪਤੀ ਬਣਾ ਦਿੱਤਾ ਹੈ । ਜ਼ਿਕਰਯੋਗ ਹੈ ਕਿ ਸਵਰਨ ਸਿੰਘ ਪੰਜਾਬ ਵਾਟਰ ਸਪਲਾਈ ਵਿਭਾਗ ਵਿਚ ਕਲਰਕ ਦੀ ਨੌਕਰੀ ਕਰਦਾ ਹੈ ਤੇ ਇਸੇ ਮਹੀਨੇ ਸੇਵਾ ਮੁਕਤ ਹੋਣ ਵਾਲਾ ਹੈ।ਸਵਰਨ ਸਿੰਘ ਦਾ ਇੱਕ ਬੇਟਾ ਮਿਊਜ਼ਿਕ ਦੀ ਪੜ੍ਹਾਈ ਕਰ ਰਿਹਾ ਹੈ ਅਤੇ ਦੂਜਾ IELTS ਕਰ ਕੇ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਹਾਲਾਂਕਿ ਲਾਟਰੀ ਨਿਕਲਣ ਤੋਂ ਬਾਅਦ ਪਰਿਵਾਰ ਦਾ ਕਹਿਣਾ ਹੈ ਕਿ ਉਹ ਹੁਣ ਇਥੇ ਹੀ ਕੰਮ ਕਰੇਗਾ।
ਬੰਪਰ ਨਿਕਲਣ ਉਤੇ ਉਸ ਦੇ ਘਰ ਵਿਚ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।ਸਵਰਨ ਸਿੰਘ ਨੇ ਕਿਹਾ ਕਿ ਉਹ 31 ਮਾਰਚ ਨੂੰ ਨੌਕਰੀ ਤੋਂ ਰਿਟਾਇਰ ਹੋਣ ਵਾਲੇ ਸਨ ਅਤੇ ਹੁਣ ਤਾਂ ਉਹਨਾਂ ਨੂੰ ਇੰਨੇ ਰੁਪਏ ਮਿਲਣਗੇ ਕਿ ਉਹ ਆਪਣਾ ਬਿਜ਼ਨਸ ਸ਼ੁਰੂ ਕਰ ਸਕਣਗੇ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਦੀ ਕਿਸਮਤ ਇਸ ਤਰ੍ਹਾਂ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪੈਸਿਆਂ ਨਾਲ ਉਹ ਆਪਣੇ ਬੱਚਿਆਂ ਨੂੰ ਕੋਈ ਕਾਰੋਬਾਰ ਖੋਲ੍ਹ ਕੇ ਦੇਣਗੇ। ਇਸ ਤੋਂ ਇਲਾਵਾ ਇਹ ਕੁਝ ਪੈਸਾ ਦਾਨ ਪੁੰਨ ਉਤੇ ਵੀ ਖਰਚ ਕਰਨਗੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
