Home / ਤਾਜਾ ਜਾਣਕਾਰੀ / ਆਖਰ ਅੱਕ ਕੇ ਕੈਪਟਨ ਨੇ ਦਿੱਤਾ ਇਹ ਵੱਡਾ ਸਰਕਾਰੀ ਹੁਕਮ

ਆਖਰ ਅੱਕ ਕੇ ਕੈਪਟਨ ਨੇ ਦਿੱਤਾ ਇਹ ਵੱਡਾ ਸਰਕਾਰੀ ਹੁਕਮ

ਆਈ ਤਾਜਾ ਵੱਡੀ ਖਬਰ

ਘਰ ਵਾਪਸੀ ਕਰਨ ਵਾਲੇ ਪੰਜਾਬੀਆਂ ਦੇ ਦੂਜੇ ਸੂਬਿਆਂ ‘ਚ ਹੋਏ ਟੈਸਟਾਂ ‘ਤੇ ਭਰੋਸਾ ਨਹੀਂ : ਕੈਪਟਨ ਅਮਰਿੰਦਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਸੂਬੇ ਵਿੱਚ 15 ਮਈ ਤੱਕ ਰੋਜ਼ਾਨਾ 6000 ਆਰ.ਟੀ.-ਪੀ.ਸੀ.ਆਰ ਕੋਵਿਡ ਟੈਸਟਿੰਗ ਕਰਨ ਲਈ ਆਖਿਆ ਹੈ ਜਦੋਂਕਿ ਵਿਭਾਗ ਨੇ ਮਈ ਦੇ ਅਖੀਰ ਤੱਕ ਰੋਜ਼ਾਨਾ 5800 ਟੈਸਟਾਂ ਦਾ ਟੀਚਾ ਮਿੱਥਿਆ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ ਵਾਪਸੀ ਕਰਨ ਵਾਲੇ ਪੰਜਾਬੀਆਂ ਦੇ ਬਾਹਰੀ ਸੂਬਿਆਂ ਵਿੱਚ ਹੋਏ ਟੈਸਟਾਂ ਨੂੰ ਹੀ ਆਧਾਰ ਮੰਨ ਲੈਣ ਦੀ ਬਜਾਏ ਆਪਣੇ ਪੱਧਰ ‘ਤੇ ਟੈਸਟ ਕਰਨ ਦੀ ਹਦਾਇਤ ਕੀਤੀ।

ਪੰਜਾਬ ਵਾਪਸ ਪਰਤਣ ਵਾਲਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕਾਂ ਦਾ ਟੈਸਟ ਪਾਜ਼ੇਟਿਵ ਆਉਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਾਹਰੀ ਸੂਬਿਆਂ ਵਿੱਚ ਫਸੇ ਹੋਏ ਜਿਹੜੇ ਪੰਜਾਬੀਆਂ ਦੇ ਟੈਸਟ ਸਬੰਧਤ ਸੂਬਿਆਂ ਵਿੱਚ ਹੋਏ ਹਨ, ਪੰਜਾਬ ਉਨ੍ਹਾਂ ਟੈਸਟਾਂ ‘ਤੇ ਭਰੋਸਾ ਨਹੀਂ ਕਰ ਸਕਦਾ।

ਗੁਰਦੁਆਰਾ ਨਾਂਦੇੜ ਸਾਹਿਬ ਵਿਖੇ ਵੀ ਕੁਝ ਸੇਵਾਦਾਰਾਂ ਦੇ ਟੈਸਟ ਪਾਜ਼ੇਟਿਵ ਆਉਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦਾ ਦਾਅਵਾ ਕਿ ਨਾਂਦੇੜ ਵਿੱਚ ਕੋਈ ਵੀ ਕੇਸ ਪਾਜ਼ੇਟਿਵ ਨਹੀਂ ਸੀ ਅਤੇ ਸ਼ਰਧਾਲੂ ਵਾਪਸੀ ਵੇਲੇ ਜਾਂ ਪੰਜਾਬ ਪਹੁੰਚਣ ‘ਤੇ ਇਸ ਰੋਗ ਦੇ ਸ਼ਿਕਾਰ ਹੋ ਗਏ, ਨਿਰਮੂਲ ਸਾਬਤ ਹੋਇਆ ਹੈ। ਉਨ•ਾਂ ਨੇ ਇਕ ਵਾਰ ਫਿਰ ਵਿਰੋਧੀ ਧਿਰਾਂ ਨੂੰ ਅਜਿਹੇ ਗੰਭੀਰ ਮਸਲੇ ‘ਤੇ ਘਟੀਆ ਸਿਆਸਤ ਬੰਦ ਕਰਨ ਲਈ ਆਖਿਆ।

ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸ ਜ਼ਰੀਏ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਵਿਰੁੱਧ ਸੂਬੇ ਦੀ ਲੜਾਈ ਦਾ ਇਹ ਮਹੱਤਵਪੂਰਨ ਸਮਾਂ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੂਬਾ ਸਰਕਾਰ ਦੀ ਕੋਰੋਨਾ ਵਿਰੁੱਧ ਜੰਗ ਹੋਰ ਤੇਜ਼ ਕਰਨ ਲਈ ਕਈ ਲੜੀਵਾਰ ਫੈਸਲੇ ਲਏ ਗਏ। ਸਿਹਤ ਵਿਭਾਗ ਨੂੰ ਟੈਸਟਿੰਗ ਦੀ ਸਮਰੱਥਾ ਵਧਾਉਣ ਲਈ ਅਗਾਊਂ ਯੋਜਨਾ ਤਿਆਰ ਕਰਨ ਦੇ ਹੁਕਮ ਦਿੰਦਿਆਂ ਮੁੱਖ ਮੰਤਰੀ ਨੇ ਭਿਆਨਕ ਸਥਿਤੀ ਲਈ ਤਿਆਰ ਰਹਿਣ ਦੀ ਲੋੜ ‘ਤੇ ਜ਼ੋਰ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਮੁੱਖ ਸਕੱਤਰ ਨੂੰ ਕਹਿ ਦਿੱਤਾ ਸੀ ਕਿ ਉਹ ਟੈਸਟਾਂ ਦੀ ਸਮਰੱਥਾ 20000 ਪ੍ਰਤੀ ਦਿਨ ਤੱਕ ਵਧਾਉਣ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਕਰਨ ਤਾਂ ਜੋ ਪਰਵਾਸੀਆਂ ਦੀ ਆਮਦ ਵਾਲੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਭਾਰਤ ਸਰਕਾਰ ਦੇ ਨਵੇਂ ਦਿਸ਼ਾਂ ਨਿਰਦੇਸ਼ਾਂ ਨੂੰ ਦੇਖਦਿਆਂ ਵੀ ਆਉਣ ਵਾਲੇ ਕੁਝ ਹਫਤਿਆਂ ਵਿੱਚ ਦੂਜੇ ਸੂਬਿਆਂ ਤੋਂ ਕਈਆਂ ਦੇ ਸੂਬੇ ਵਿੱਚ ਪਰਤਣ ਦੀ ਉਮੀਦ ਹੈ। ਮੁੱਖ ਸਕੱਤਰ ਨੇ ਕਿਹਾ ਕਿ ਰੈਪਿਡ ਟੈਸਟਿੰਗ ਜਦੋਂ ਸ਼ੁਰੂ ਹੋ ਗਈ ਤਾਂ ਇਹ ਵੀ ਘੱਟੋ-ਘੱਟ 2 ਲੱਖ ਤੱਕ ਕਰਨ ਦੀ ਲੋੜ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਉਪ ਕੁਲਪਤੀ ਨੂੰ ਵੀ ਕਿਹਾ ਕਿ ਉਹ ਜਲੰਧਰ ਵਿੱਚ ਵੀ ਟੈਸਟ ਕਰਨ ਦੀ ਵਿਵਸਥਾ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਜਿਸ ਲਈ ਸਰਕਾਰ ਤੁਰੰਤ 1 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕਰਨ ਨੂੰ ਤਿਆਰ ਹੈ।

ਟੈਸਟ ਸਹੂਲਤਾਂ ਵਧਾਉਣ ਬਾਰੇ ਮੁੱਖ ਮੰਤਰੀ ਦੇ ਨਿਰਦੇਸ਼ ਦੋ ਦਿਨਾਂ ਬਾਅਦ ਆਏ ਜਦੋਂ ਉ ਨ੍ਹਾਂ ਦੂਜੇ ਸੂਬਿਆਂ ਤੋਂ ਪੰਜਾਬ ਪਰਤਣ ਵਾਲਿਆਂ ਨੂੰ ਸਖਤੀ ਨਾਲ ਏਕਾਂਤਵਾਸ ਉਤੇ ਭੇਜਣ ਦੇ ਆਦੇਸ਼ ਕੀਤੇ ਅਤੇ ਮਹਾਂਰਾਸ਼ਟਰ ਤੋਂ ਪਰਤਣ ਵਾਲਿਆਂ ਵਿੱਚੋਂ 292 ਦੀ ਰਿਪੋਰਟ ਪਾਜ਼ੇਟਿਵ ਆਈ। ਕੁਝ ਮੰਤਰੀਆਂ ਵੱਲੋਂ ਆਏ ਸੁਝਾਵਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਇਸ ਨਾਲ ਸਹਿਮਤ ਹੋਏ ਕਿ ਦੂਜੇ ਸੂਬਿਆਂ ਤੋਂ ਪਰਤਣ ਵਾਲਿਆਂ ਨੂੰ ਸਬੰਧਤ ਪਿੰਡ ਦੇ ਸਰਪੰਚ ਅਤੇ ਪੰਚਾਇਤ ਨਾਲ ਤਾਲਮੇਲ ਕਰ ਕੇ ਘਰ ਵਿੱਚ ਹੀ ਏਕਾਂਤ ਵਿੱਚ ਰੱਖਣ ਦੀ ਤਜਵੀਜ਼ ਦੀ ਸਮੀਖਿਆ ਕੀਤੀ ਜਾਵੇ।

ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਨੂੰ ਦੱਸਿਆ ਕਿ ਪੰਜਾਬੀਆਂ ਨੂੰ ਘਰ ਲਿਆਉਣ ਲਈ ਸਹਾਇਤਾ ਦੇਣ ਵਾਸਤੇ ਉਨ੍ਹਾਂ ਵਿਅਕਤੀਗਤ ਤੌਰ ‘ਤੇ ਅਫਸਰਾਂ ਨੂੰ ਹਰੇਕ ਸੂਬੇ ਨਾਲ ਤਾਲਮੇਲ ਲਈ ਨਿਯੁਕਤ ਕੀਤਾ ਹੈ।ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਸਾਰੀਆਂ ਲੰਬਿਤ ਪਈਆਂ ਟੈਸਟ ਰਿਪੋਰਟਾਂ ਆਉਣ ਵਾਲੇ ਇਕ ਜਾਂ ਦੋ ਦਿਨਾਂ ਵਿੱਚ ਆ ਜਾਣਗੀਆਂ ਤਾਂ ਜੋ ਸੰਭਾਵਿਤ ਪਾਜ਼ੇਟਿਵ ਕੇਸਾਂ ਦੀ ਸ਼ਨਾਖਤ ਅਤੇ ਉਨ੍ਹਾਂ ਦੇ ਇਲਾਜ ਵਿੱਚ ਦੇਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਿੱਜੀ ਲੈਬਾਂ ਨਾਲ ਵੀ ਤਾਲਮੇਲ ਵਧਾ ਕੇ ਟੈਸਟਾਂ ਦੀ ਗਿਣਤੀ ਵਧਾਉਣ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਸੂਬੇ ਭਰ ਵਿੱਚੋਂ 2000 ਸੈਂਪਲ ਲੈ ਕੇ ਉਨ੍ਹਾਂ ਨੂੰ ਅੱਜ ਭੇਜੇ ਗਏ।

error: Content is protected !!