ਦੇਖੋ ਹੁਣੇ ਹੁਣੇ ਆਈ ਵੀਡੀਓ
ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਦੌਰਾਨ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਪੱਤਰਕਾਰਾਂ ਨਾਲ ਖਹਿਬੜ ਪਏ ਅਤੇ ਤੂੰ-ਤੜਾਕ ‘ਤੇ ਉਤਰ ਆਏ। ਜਾਣਕਾਰੀ ਮੁਤਾਬਕ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਦੌਰਾਨ ਜਦੋਂ ਭਗਵੰਤ ਮਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਕਿਸੇ ਪੱਤਰਕਾਰ ਨੇ ਅਕਾਲੀ ਦਲ ਬਾਰੇ ਭਗਵੰਤ ਮਾਨ ਨੂੰ ਸਵਾਲ ਕੀਤਾ ਤਾਂ ਭਗਵੰਤ ਮਾਨ ਨੂੰ ਗੁੱਸਾ ਆ ਗਿਆ ਅਤੇ ਉਹ ਪੱਤਰਕਾਰ ਨਾਲ ਬਹਿਸਣ ਲੱਗ ਪਏ। ਗੱਲ ਇੱਥੋਂ ਤੱਕ ਵਧ ਗਈ ਕਿ ਭਗਵੰਤ ਮਾਨ ਆਪਣੀ ਸੀਟ ‘ਤੇ ਖੜ੍ਹੇ ਹੋ ਕੇ ਗੁੱਸੇ ‘ਚ ਪੱਤਰਕਾਰ ਨੂੰ
ਬੋਲਣ ਲੱਗ ਪਏ ਅਤੇ ਗੱਲ ਕਾਫੀ ਵਧ ਗਈ। ਗਵੰਤ ਮਾਨ ਵਿਰੁੱਧ ਇਸ ਵਾਰ 2014 ਦੀਆਂ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਜੱਸੀ ਜਸਰਾਜ ਵੀ ਮੈਦਾਨ ਵਿਚ ਸਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਕਨਵੀਨਰ ਗੁਰਪ੍ਰੀਤ ਘੁੱਗੀ ਵੀ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਚੁੱਕੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਲਈ 2014 ਦੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ ਚੋਣ ਜਿੱਤਣਾ ਸੌਖਾ ਨਹੀਂ ਹੈ। ਦੂਜੇ ਪਾਸੇ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਵੱਲੋਂ
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ ਨੂੰ ਲੈ ਕੇ ਲੋਕਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ
