Home / ਤਾਜਾ ਜਾਣਕਾਰੀ / ਇਥੇ ਔਰਤ ਵਲੋਂ 4 ਬੱਚਿਆਂ ਸਮੇਤ ਮਾਰੀ ਖੂਹ ਚ ਛਾਲ, ਮਾਸੂਮਾਂ ਦੀ ਹੋਈ ਮੌਤ

ਇਥੇ ਔਰਤ ਵਲੋਂ 4 ਬੱਚਿਆਂ ਸਮੇਤ ਮਾਰੀ ਖੂਹ ਚ ਛਾਲ, ਮਾਸੂਮਾਂ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਔਰਤਾਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਜਾਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਕਈ ਪਰਿਵਾਰ ਵਿੱਚ ਬਹੁਤ ਸਾਰੀਆਂ ਔਰਤਾਂ ਨਾਲ ਘਰੇਲੂ ਝਗੜੇ ਹੋ ਰਹੇ ਹਨ ਜਿਸ ਦੇ ਚਲਦਿਆਂ ਹੋਇਆਂ ਬਹੁਤ ਸਾਰੀਆਂ ਔਰਤਾਂ ਮਾਨਸਿਕ ਤੌਰ ਤੇ ਅਤੇ ਕੁਝ ਵੱਲੋਂ ਆਪਣੀ ਜ਼ਿੰਦਗੀ ਦੀਆਂ ਮੁਸ਼ਕਲਾਂ ਤੋਂ ਤੰਗ ਆ ਕੇ ਆਪਣੀ ਜ਼ਿੰਦਗੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇੱਥੇ ਇੱਕ ਔਰਤ ਵੱਲੋਂ ਆਪਣੇ ਚਾਰ ਬੱਚਿਆਂ ਸਮੇਤ ਖੂਹ ਵਿਚ ਛਾਲ ਮਾਰੀ ਗਈ ਹੈ ਜਿੱਥੇ ਮਾਸੂਮਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਰਾਜਸਥਾਨ ਦੇ ਅਜਮੇਰ ਜਿਲ੍ਹੇ ਦੇ ਗੀਗਲਪੁਰਾ ਗੋਲਾ ਪਿੰਡ ਤੋਂ ਸਾਹਮਣੇ ਆਇਆ ਹੈ।

ਜਿੱਥੇ ਇਕ 32 ਸਾਲਾ ਵਿਆਹੁਤਾ ਔਰਤ ਵੱਲੋਂ ਆਪਣੇ ਚਾਰ ਬੱਚਿਆਂ ਦੇ ਨਾਲ ਖੂਹ ਵਿਚ ਛਾਲ ਮਾਰ ਦਿੱਤੀ ਗਈ ਹੈ। ਪਰਿਵਾਰਕ ਝਗੜੇ ਦੇ ਚਲਦਿਆਂ ਹੋਇਆਂ ਜਿੱਥੇ ਇਸ ਔਰਤ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ ਉਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਵਾਪਰੀ ਹੈ। ਜਿੱਥੇ ਮਤੀਆ ਨਾਮ ਦੀ ਔਰਤ ਵੱਲੋਂ ਆਪਣੇ ਚਾਰ ਮਾਸੂਮ ਬੱਚਿਆਂ ਦੇ ਨਾਲ ਪਰਿਵਾਰਕ ਕਲੇਸ਼ ਦੇ ਚਲਦਿਆਂ ਹੋਇਆਂ ਖ਼ੂਹ ਚ ਛਾਲ ਮਾਰੀ ਗਈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ।

ਇਸ ਘਟਨਾ ਦੇ ਵਿੱਚ ਜਿੱਥੇ ਔਰਤ ਨੂੰ ਸਹੀ ਸਲਾਮਤ ਜਿਉਦੇ ਜੀ ਬਾਹਰ ਕੱਢ ਲਿਆ ਗਿਆ ਹੈ ਉਥੇ ਹੀ ਚਾਰ ਬੱਚਿਆਂ ਦੀ ਮੌਤ ਹੋ ਗਈ। ਜਿਨ੍ਹਾਂ ਵਿੱਚ 4 ਸਾਲ ਦੀ ਕੋਮਲ, ਤਿੰਨ ਸਾਲ ਦਾ ਰਿੰਕੂ, 22 ਮਹੀਨੇ ਦਾ ਬੱਚਾ ਰਾਜਬੀਰ ਅਤੇ ਇਕ ਮਹੀਨੇ ਦਾ ਬੱਚਾ ਦੇਵਰਾਜ ਸ਼ਾਮਲ ਹਨ।

ਇਨ੍ਹਾਂ ਸਾਰੇ ਬੱਚਿਆਂ ਦੀਆਂ ਲਾਸ਼ਾਂ ਨੂੰ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਔਰਤ ਦਾ ਪਤੀ ਖੇਤੀਬਾੜੀ ਦਾ ਕੰਮ ਕਰਦਾ ਹੈ ਉਥੇ ਹੀ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

error: Content is protected !!