Home / ਘਰੇਲੂ ਨੁਸ਼ਖੇ / ਇਹ ਚਮਤਕਾਰੀ ਆਯੁਰਵੈਦਿਕ ਤੇਲ

ਇਹ ਚਮਤਕਾਰੀ ਆਯੁਰਵੈਦਿਕ ਤੇਲ

ਅੱਜ ਦੇ ਸਮੇਂ ਵਿੱਚ ਲੋਕਾਂ ਦੇ ਵੱਖ ਵੱਖ ਰਹਿਣ ਸਹਿਣ ਦੇ ਢੰਗਾਂ ਕਾਰਨ ਜਾਂ ਹੋਰ ਕਾਰਨਾਂ ਦੇ ਕਾਰਨ ਬਿਮਾਰੀਆਂ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ। ਜਿਸ ਕਾਰਨ ਬਹੁਤ ਸਾਰੇ ਲੋਕ ਵੱਖ ਵੱਖ ਤਰ੍ਹਾਂ ਦੀਆਂ ਬੀਮਾਰੀਆਂ ਨਾਲ ਪੀਡ਼ਤ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਇਨ੍ਹਾਂ ਕਾਰਨ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਜਾਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਥੇ ਹੀ ਬਹੁਤ ਸਾਰੇ ਲੋਕ ਹਰ ਤਰ੍ਹਾਂ ਦੀ ਬਿਮਾਰੀ ਤੋਂ ਆਸਾਨੀ ਨਾਲ ਛੁਟਕਾਰਾ ਪਾਉਣ ਲਈ ਅੰਗਰੇਜ਼ੀ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ ਪਰ ਜੇਕਰ ਅੰਗਰੇਜ਼ੀ ਦਵਾਈਆਂ ਲਗਾਤਾਰ ਵਰਤੀਆਂ ਜਾਂਦੀਆਂ ਹਨ ਤਾਂ ਇਸ ਕਾਰਨ ਵੀ ਸਰੀਰ ਅੰਦਰੂਨੀ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ

ਅਤੇ ਕਈ ਤਰ੍ਹਾਂ ਦੀਆਂ ਬੀਮਾਰੀਆਂ ਨਾਲ ਪੀਡ਼ਤ ਹੋਣ ਦਾ ਡਰ ਵਧ ਜਾਂਦਾ ਹੈ। ਜਿਸ ਕਾਰਨ ਕਿਸੇ ਵੀ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਆਯੂਰਵੈਦਿਕ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਹ ਜ਼ਿਆਦਾਤਰ ਸਰੀਰ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਦੀਆਂ

ਅਤੇ ਨਾ ਹੀ ਇਨ੍ਹਾਂ ਦਾ ਕੋਈ ਸਾਈਡ ਇਫੈਕਟ ਹੁੰਦਾ ਹੈ।ਇਸੇ ਤਰ੍ਹਾਂ ਅੱਜ ਦੇ ਸਮੇਂ ਵਿੱਚ ਬਾਲਾਂ ਨਾਲ ਸੰਬੰਧਿਤ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਵਧ ਚੁੱਕੀਆਂ ਹਨ ਪਰ ਇਨ੍ਹਾਂ ਪ੍ਰੇਸ਼ਾਨੀਆਂ ਦਾ ਮੁੱਖ ਕਾਰਨ ਕੈਮੀਕਲ ਵਾਲੇ ਸ਼ੈਂਪੂ ਜਾਂ ਤੇਲ ਮੰਨਿਆ ਜਾ ਸਕਦਾ ਹੈ।

ਇਸ ਤੋਂ ਇਲਾਵਾ ਪੇਟ ਨਾਲ ਸੰਬੰਧਿਤ ਪਰੇਸ਼ਾਨੀਆਂ ਜਾਂ ਬਿਮਾਰੀਆਂ ਦਾ ਸਭ ਤੋਂ ਵੱਡਾ ਕਾਰਨ ਤਲਿਆ ਹੋਇਆ ਭੋਜਨ ਜਾਂ ਬਾਜ਼ਾਰੋਂ ਖ਼ਰੀਦੇ ਹੋਏ ਭੋਜਨ ਨੂੰ ਮੰਨਿਆ ਜਾ ਸਕਦਾ ਹੈ। ਇਸ ਲਈ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਜਾਂ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ

ਜਾਂ ਫਿਰ ਜੜ੍ਹੀ ਬੂਟੀਆਂ ਤੋਂ ਤਿਆਰ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਹ ਸਰੀਰ ਲਈ ਨੁਕਸਾਨਦੇਹ ਨਹੀਂ ਹੁੰਦੀਆਂ ਸਗੋਂ ਇਨ੍ਹਾਂ ਨਾਲ ਕਈ ਤਰ੍ਹਾਂ ਦੇ ਫ਼ਾਇਦੇ ਹੁੰਦੇ ਹਨ। ਇਸੇ ਤਰ੍ਹਾਂ ਜ਼ਿਲ੍ਹਾ ਮਲੇਰਕੋਟਲਾ ਵਿੱਚ ਪਿੰਡ ਸਰਵਰਪੁਰ ਵਿਖੇ ਵੈਦ ਰਹਿੰਦੇ ਨੇ ਜੋ ਹਰ ਤਰ੍ਹਾਂ ਦੀ ਬੀਮਾਰੀ ਦਾ ਦੇਸੀ ਨੁਸਖਿਆਂ ਨਾਲ ਜਾਂ ਆਯੁਰਵੈਦਿਕ ਦਵਾਈਆਂ ਨਾਲ ਇਲਾਜ ਕਰਦੇ ਹਨ।

ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।

error: Content is protected !!