Home / ਤਾਜਾ ਜਾਣਕਾਰੀ / ਕਨੇਡਾ : ਵਿਆਹ ਦੀਆਂ ਖੁਸ਼ੀਆਂ ਚ 5 ਮਿੰਟਾਂ ਚ ਟੁੱਟਿਆ ਦੁੱਖਾਂ ਦਾ ਪਹਾੜ – ਤਾਜਾ ਵੱਡੀ ਖਬਰ

ਕਨੇਡਾ : ਵਿਆਹ ਦੀਆਂ ਖੁਸ਼ੀਆਂ ਚ 5 ਮਿੰਟਾਂ ਚ ਟੁੱਟਿਆ ਦੁੱਖਾਂ ਦਾ ਪਹਾੜ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਪਰਵਾਰਾਂ ਨੇ ਵਿਦੇਸ਼ਾਂ ਵਿੱਚ ਜਾ ਕੇ ਸਖਤ ਮਿਹਨਤ ਕਰਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਜਿਨ੍ਹਾਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਭਾਰੀ ਮਿਹਨਤ ਮੁਸ਼ੱਕਤ ਕਰਨ ਪਿੱਛੋਂ ਜਿਥੇ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਹੈ, ਉਨ੍ਹਾਂ ਦੇਸ਼ਾਂ ਦੀ ਆਰਥਿਕ ਤਰੱਕੀ ਵਿੱਚ ਵੀ ਭਰਪੂਰ ਸਾਥ ਦਿੱਤਾ ਜਾ ਰਿਹਾ ਹੈ। ਜਿੱਥੇ ਅਜਿਹੀਆਂ ਸਖਸੀਅਤਾਂ ਵੱਲੋਂ ਆਪਣਾ ਇੱਕ ਨਾਮ ਬਣਾਇਆ ਗਿਆ ਹੈ। ਜਿਨ੍ਹਾਂ ਨੂੰ ਉਥੋਂ ਦੀਆਂ ਸਰਕਾਰਾਂ ਵੱਲੋਂ ਵੀ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਵੱਖ-ਵੱਖ ਖੇਤਰਾਂ ਵਿਚ ਇਕ ਅਜਿਹੀ ਪਹਿਚਾਣ ਬਣਾਈ ਹੈ।

ਜੋ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਜਾਂਦੀ ਹੈ। ਉਥੇ ਹੀ ਅਜਿਹੀਆਂ ਸਖਸ਼ੀਅਤਾਂ ਨਾਲ ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਬਹੁਤ ਸਾਰੇ ਅਜਿਹੇ ਮਾਮਲੇ ਵੀ ਵੇਖਣ ਨੂੰ ਸਾਹਮਣੇ ਆ ਜਾਂਦੇ ਹਨ ਜਿੱਥੇ ਲੋਕਾਂ ਦੀਆਂ ਖ਼ੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਜਾਂਦੀਆਂ ਹਨ। ਜਿੱਥੇ ਘਰ ਵਿਚ ਵਿਆਹ ਕਰਨ ਤੇ ਖੁਸ਼ੀ ਦਾ ਮਾਹੌਲ ਹੁੰਦਾ ਹੈ ਕਿ ਇੱਕ ਪਲ ਵਿੱਚ ਇਹ ਮਾਹੌਲ ਗਮਗੀਨ ਹੋ ਜਾਂਦਾ ਹੈ। ਹੁਣ ਕੈਨੇਡਾ ਵਿੱਚ ਹੋ ਰਹੇ ਵਿਆਹ ਸਮਾਗਮ ਦੌਰਾਨ 5 ਮਿੰਟਾਂ ਵਿੱਚ ਹੀ ਦੁੱਖਾਂ ਦਾ ਪਹਾੜ ਟੁੱਟਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿੱਥੇ ਪਟਿਆਲਾ ਤੋਂ ਕੈਨੇਡਾ ਵਸਦੇ ਪਤਰਕਾਰ ਜਸਵੀਰ ਸਿੰਘ ਢੀਂਡਸਾ ਦੇ ਘਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ,ਜਦੋਂ ਉਨ੍ਹਾਂ ਦੀ ਬੇਟੀ ਦੇ ਵਿਆਹ ਦੌਰਾਨ ਉਨ੍ਹਾਂ ਦੇ ਬੇਟੇ ਦਾ ਦਿਹਾਂਤ ਹੋ ਗਿਆ। ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਲਾਡਲੀ ਧੀ ਦਾ ਵਿਆਹ ਰੱਖਿਆ ਹੋਇਆ ਸੀ ਅਤੇ ਵਿਆਹ ਦੀਆਂ ਸਭ ਤਿਆਰੀਆਂ ਚੱਲ ਰਹੀਆਂ ਸਨ।

ਉਥੇ ਹੀ ਇਸ ਖੁਸ਼ੀ ਨੂੰ ਉਨ੍ਹਾਂ ਦਾ ਪੁੱਤਰ ਸਹਾਰ ਨਾ ਸਕਿਆ ਅਤੇ ਖੁਸ਼ੀ ਦੇ ਕਾਰਨ ਹੀ ਉਸ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਉਸ ਦੀ ਸਿਹਤ ਬਾਰੇ ਜਾਣਕਾਰੀ ਮਿਲਦੇ ਹੀ 5 ਮਿੰਟ ਦੇ ਵਿੱਚ ਮੈਡੀਕਲ ਟੀਮ ਮੌਕੇ ਤੇ ਪਹੁੰਚ ਗਈ। ਪਰ ਉਹਨਾ ਵੱਲੋਂ ਦੱਸਿਆ ਗਿਆ ਕਿ ਲੜਕੇ ਦੀ ਮੌਤ ਹੋ ਚੁੱਕੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਮੀਡੀਆ ਭਾਈਚਾਰੇ ਨਾਲ ਜੁੜੇ ਹੋਏ ਲੋਕਾਂ ਵੱਲੋਂ ਜਸਵੀਰ ਸਿੰਘ ਢੀਂਡਸਾ ਨਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

error: Content is protected !!