ਇਸ ਵੇਲੇ ਦੀ ਵੱਡੀ ਖਬਰ
ਨਵੀਂ ਦਿੱਲੀ—ਨਿਰਭਯਾ ਮਾਮਲੇ ’ਚ ਫਾਂ ਸੀ ਤੋਂ ਬਚਣ ਲਈ ਮੁਕੇਸ਼ ਨੇ ਇਕ ਵਾਰ ਫਿਰ ਨਵਾਂ ਪੈਂਤੜਾ ਖੇਡਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਸ਼ੀ ਮੁਕੇਸ਼ ਸ਼ਰਮਾ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ’ਚ ਪਟੀਸ਼ਨ ਦਾਖਲ ਕਰਕੇ ਫਿਰ ਤੋਂ ਕਿਊਰੇਟਿਵ ਪਟੀਸ਼ਨ ਅਤੇ ਦਯਾ ਪਟੀਸ਼ਨ ਦਾਖਲ ਕਰਨ ਦੀ ਮੰਗ ਕੀਤੀ। ਮੁਕੇਸ਼ ਵੱਲੋਂ ਵਕੀਲ ਐੱਮ.ਐੱਲ ਸ਼ਰਮਾ ਨੇ ਇਹ ਪਟੀਸ਼ਨ ਦਾਖਲ ਕੀਤੀ ਹੈ।
ਦੱਸ ਦੇਈਏ ਕਿ ਮੁਕੇਸ਼ ਨੇ ਆਪਣੀ ਪਟੀਸ਼ਨ ’ਚ ਕਿਹਾ ਹੈ ਕਿ ਇਸ ਮੁਕੱਦਮੇ ’ਚ ਅਦਾਲਤ ਵੱਲੋਂ ਨਿਯੁਕਤ ਵਕੀਲ ਵਰਿੰਦਾ ਗਰੋਵਰ ਨੇ ਉਸ ’ਤੇ ਦਬਾਅ ਪਾ ਕੇ ਕਿਊਰੇਟਿਵ ਪਟੀਸ਼ਨ ਦਾਖਲ ਕਰਵਾਈ। ਐੱਮ.ਐੱਲ. ਸ਼ਰਮਾ ਮੁਤਾਬਕ ਕਿਊਰੇਟਿਵ ਪਟੀਸ਼ਨ ਦਾਇਰ ਕਰਨ ਦੀ ਮਿਆਦ 3 ਸਾਲ ਦੀ ਸੀ, ਜਿਸ ਦੀ ਜਾਣਕਾਰੀ ਮੁਕੇਸ਼ ਨੂੰ ਨਹੀਂ ਦਿੱਤੀ ਗਈ। ਇਸ ਲਈ ਮੁਕੇਸ਼ ਨੇ ਨਵੇਂ ਸਿਰਿਓ ਕਿਊਰੇਟਿਵ ਪਟੀਸ਼ਨ ਅਤੇ ਦਯਾ ਪਟੀਸ਼ਨ ਦਾਖਲ ਕਰਨ ਦਾ ਮੌਕਾ ਦਿੱਤਾ ਜਾਵੇ। ਹੁਣ ਇਸ ਪਟੀਸ਼ਨ ’ਤੇ 9 ਮਾਰਚ ਨੂੰ ਸੁਣਵਾਈ ਹੋ ਸਕਦੀ ਹੈ।
ਦੱਸਣਯੋਗ ਹੈ ਕਿ ਨਿਰਭਯਾ ਕੇਸ ਦੇ ਦੋ ਸ਼ੀ ਆਂ ਦੇ ਸਾਰੇ ਕਾਨੂੰਨੀ ਬਦਲ ਖ ਤ ਮ ਹੋਣ ਮਗਰੋਂ ਵੀਰਵਾਰ ਨੂੰ ਫਾਂ ਸੀ ਦੀ ਤਾਰੀਕ 20 ਮਾਰਚ ਤੈਅ ਕੀਤੀ ਗਈ ਹੈ। ਨਿਰਭਯਾ ਦੇ ਦੋ ਸ਼ੀ ਆਂ ਨੂੰ 20 ਮਾਰਚ ਨੂੰ ਸਵੇਰੇ 5.30 ਵਜੇ ਫਾਂ ਸੀ ਦਿੱਤੀ ਜਾਵੇਗੀ ਅਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਵਾਂ ਵਾਰੰਟ ਜਾਰੀ ਕੀਤਾ ਹੈ। ਇੱਥੇ ਦੱਸਿਆ ਜਾਂਦਾ ਹੈ ਕਿ ਅਜਿਹਾ ਤੀਜੀ ਵਾਰ ਹੋਇਆ ਸੀ, ਜਦੋਂ ਦੋ ਸ਼ੀ ਆਂ ਦੀ ਫਾਂ ਸੀ ‘ਤੇ ਰੋਕ ਲੱਗੀ ਹੈ। ਇਸ ਤੋਂ ਪਹਿਲਾਂ ਜਨਵਰੀ ਮਹੀਨੇ ‘ਚ ਫਾਂ ਸੀ ਦੀ ਤਰੀਕ ਤੈਅ ਕੀਤੀ
ਗਈ ਸੀ, ਫਿਰ 1 ਫਰਵਰੀ ਦੀ ਤਾਰੀਕ ਫਾਂ ਸੀ ਦੇਣ ਲਈ ਤੈਅ ਕੀਤੀ ਗਈ ਸੀ। ਹਾਲਾਂਕਿ ਦੋ ਸ਼ੀ ਆਂ ਨੇ ਕਾਨੂੰਨੀ ਦਾਅ ਪੇਚ ਲਾ ਕੇ ਇਸ ਨੂੰ ਰੱ ਦ ਕਰਵਾ ਦਿੱਤਾ ਸੀ। 3 ਮਾਰਚ ਨੂੰ ਤੀਜੀ ਵਾਰ ਫਾਂ ਸੀ ਟਾਲ ਦਿੱਤੀ ਗਈ, ਕਿਉਂਕਿ ਪਵਨ ਨੇ ਰਾਸ਼ਟਰਪਤੀ ਸਾਹਮਣੇ ਦਯਾ ਪਟੀਸ਼ਨ ਦਾਇਰ ਕਰ ਦਿੱਤੀ ਸੀ। ਦਯਾ ਪਟੀਸ਼ਨ ਪੈਂਡਿੰਗ ਹੋਣ ਕਾਰਨ 3 ਮਾਰਚ ਨੂੰ ਦਿੱਤੀ ਜਾਣ ਵਾਲੀ ਫਾਂ ਸੀ ਟਾਲ ਦਿੱਤੀ ਗਈ ਸੀ। ਪਵਨ ਦੀ ਦਯਾ ਪਟੀਸ਼ਨ ਬੁੱਧਵਾਰ (4 ਮਾਰਚ) ਨੂੰ ਰਾਸ਼ਟਰਪਤੀ ਵਲੋਂ ਖਾਰਜ ਕਰ ਦਿੱਤੀ ਗਈ ਹੈ। ਅਜਿਹੇ ‘ਚ ਦੋ ਸ਼ੀ ਆਂ ਕੋਲ ਪਹਿਲਾਂ ਸਾਰੇ ਬਦਲ ਖ ਤ ਮ ਹੋ ਚੁੱਕੇ ਹਨ।
