ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਤੋਂ ਆ ਰਹੀ ਹੈ ਜਿਥੇ ਡੋਨਲਡ ਟਰੰਪ ਨੇ ਅਮਰੀਕਾ ਦੇ ਵੀਜਾ ਦੇਣ ਵਿਚ ਇਕ ਅਜਿਹੀ ਸਖਤੀ ਕਰ ਦਿਤੀ ਹੈ ਜਿਸ ਬਾਰੇ ਕੋਈ ਸੋਚ ਵੀ ਨਹੀ ਸੀ ਸਕਦਾ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਵਾਸ਼ਿੰਗਟਨ: ਅਮਰੀਕਾ ‘ਚ ਟਰੰਪ ਪ੍ਰਸਾਸ਼ਨ ਵੱਲੋਂ ਵੀਜ਼ਾ ਨਿਯਮਾਂ ‘ਚ ਇੱਕ ਵਾਰ ਫਿਰ ਤੋਂ ਸਖ਼ਤੀ ਕਰ ਦਿੱਤੀ ਗਈ ਹੈ। ਦਰਅਸਲ, ਹੁਣ ਗਰਭਵਤੀ ਔਰਤਾਂ ਨੂੰ ਅਮਰੀਕਾ ਦਾ ਵੀਜ਼ਾ ਨਹੀਂ ਮਿਲੇਗਾ। ਮਿਲੀ ਜਾਣਕਾਰੀ ਮੁਤਾਬਕ ਅਮਰੀਕੀ ਸਰਕਾਰ ਨੇ ਗ਼ੈਰ-ਅਮਰੀਕੀ ਜਨਮ ਅਧਿਕਾਰਤ ਨਾਗਰਿਕਤਾ ਤੇ ਚੇਨ ਅਧਿਕਾਰਤ ਨਾਗਰਿਤਾ ਨੂੰ ਰੋਕਣ ਦੇ ਯਤਨ ਸਦਕਾ ਇਹ ਫ਼ੈਸਲਾ ਲਿਆ ਹੈ।
ਟਰੰਪ ਖ਼ਿਲਾਫ਼ ਮਹਾਂਦੋਸ਼ ਸਬੰਧੀ ਸੁਣਵਾਈ ਸ਼ੁਰੂ
ਵਸ਼ਿੰਗਟਨ, 23 ਜਨਵਰੀ-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ’ਤੇ ਲੱਗੇ ਮਹਾਂ ਦੋਸ਼ ਸਬੰਧੀ ਸੁਣਵਾਈ ਮੰਗਲਵਾਰ ਨੂੰ ਸ਼ੁਰੂ ਹੋ ਗਈ ਹੈ। ਟਰੰਪ ’ਤੇ ਦੋਸ਼ ਹਨ ਕਿ ਉਸ ਵਲੋਂ ਆਪਣੇ ਡੈਮੋਕ੍ਰੈਟਿਕ ਵਿਰੋਧੀਆਂ ਖ਼ਿਲਾਫ਼ ਜਾਂਚ ਲਈ ਯੂਕਰੇਨ ’ਤੇ ਦਬਾਅ ਪਾਇਆ ਗਿਆ ਅਤੇ ਅਧਿਕਾਰਤ ਜਾਂਚ ਵਿੱਚ ਵਿਘਨ ਪਾਇਆ ਗਿਆ। ਇਸ ਸੁਣਵਾਈ ਦੌਰਾਨ ਟਰੰਪ ਦੇ ਰਾਸ਼ਟਰਪਤੀ ਅਹੁਦੇ ’ਤੇ ਬਣੇ ਰਹਿਣ ਜਾਂ ਹਟਾਏ ਜਾਣ ਬਾਰੇ ਫ਼ੈਸਲਾ ਲਿਆ ਜਾਵੇਗਾ। ਚੀਫ ਜਸਟਿਸ ਜੌਹਨ ਰੌਬਰਟਸ ਦੀ ਅਗਵਾਈ ਵਿੱਚ ਸ਼ੁਰੂ ਹੋਣ ਵਾਲੀ ਸੈਨੇਟ
ਕਾਰਵਾਈ ਤਹਿਤ ਪਹਿਲੀ ਵੋਟਿੰਗ ਮੰਗਲਵਾਰ ਦੁਪਹਿਰ ਵੇਲੇ ਹੋਵੇਗੀ। ਇਸ ਕਾਰਵਾਈ ’ਤੇ ਪੂਰੀ ਮੁਲਕ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਤੋਂ ਇਲਾਵਾ ਰਾਸ਼ਟਰਪਤੀ ਦੇ ਅਹੁਦੇ ਲਈ ਚਾਹਵਾਨ ਚਾਰ ਉਮੀਦਵਾਰ ਸੈਨੇਟ ਦੀ ਕਾਰਵਾਈ ਵਿੱਚ ਜਿਊਰੀ ਮੈਂਬਰ ਹਨ, ਜਿਸ ਕਰਕੇ ਉਹ ਸੁਣਵਾਈ ਦੌਰਾਨ ਚੋਣ ਪ੍ਰਚਾਰ ਨਹੀਂ ਕਰ ਸਕਣਗੇ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ
ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
