Home / ਤਾਜਾ ਜਾਣਕਾਰੀ / ਕਰੋਨਾ ਤੋਂ ਅੱਕੀ ਪੰਜਾਬ ਸਰਕਾਰ 10 ਅਪ੍ਰੈਲ ਤੋਂ ਕਰਨ ਲਗੀ ਇਹ ਵੱਡਾ ਕੰਮ

ਕਰੋਨਾ ਤੋਂ ਅੱਕੀ ਪੰਜਾਬ ਸਰਕਾਰ 10 ਅਪ੍ਰੈਲ ਤੋਂ ਕਰਨ ਲਗੀ ਇਹ ਵੱਡਾ ਕੰਮ

ਹੁਣੇ ਆਈ ਤਾਜਾ ਵੱਡੀ ਖਬਰ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2.31 ਕਰੋੜ ਰੁਪਏ ਦੀ ਲਾਗਤ ਨਾਲ 5 ਆਰ. ਟੀ. ਪੀ. ਸੀ. ਆਰ ਅਤੇ 4 ਆਰ. ਐਨ. ਏ. ਐਕਸਟ੍ਰੈਕਸ਼ਨ ਮਸ਼ੀਨਾਂ (ਆਟੋਮੈਟਿਕ) ਦੀ ਖਰੀਦ ਕਰਕੇ ਕੋਵਿਡ -19 ਟੈਸਟਿੰਗ ਦੀ ਸਮਰੱਥਾ ਨੂੰ 10 ਗੁਣਾ ਵਧਾ ਦਿੱਤਾ ਹੈ। ਸੂਬਾ ਇਸ ਛੂਤ ਦੀ ਬਿਮਾਰੀ ਦੀ ਰੋਕਥਾਮ ਲਈ 10 ਅਪ੍ਰੈਲ ਤੋਂ ਤੇਜ਼ੀ ਨਾਲ ਜਾਂਚ ਸ਼ੁਰੂ ਕਰਨ ਦੀ ਤਿਆਰੀ ਵੀ ਕਰ ਰਿਹਾ ਹੈ।

ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਅਨੁਸਾਰ ਰਾਜ ਸਰਕਾਰ ਵਲੋਂ ਆਈ. ਸੀ. ਐਮ. ਆਰ. ਤੋਂ ਮੰਗਵਾਈਆਂ 10 ਲੱਖ ਰੈਪਿਡ ਟੈਸਟਿੰਗ ਕਿੱਟਾਂ ਦੀ ਜਲਦ ਪ੍ਰਾਪਤ ਹੋਣ ਦੀ ਆਸ ਹੈ ਅਤੇ ਇਕ ਹੋਰ 10,000 ਕਿੱਟਾਂ ਦੀ ਓਪਨ ਮਾਰਕੀਟ ‘ਚੋਂ ਖਰਦੀਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਹਾਟ ਸਪਾਟਾਂ ‘ਚ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਦੇ ਮੱਦੇਨਜ਼ਰ ਹੁਣ ਆਈ. ਸੀ. ਐਮ. ਆਰ. ਨੇ ਰੈਪਿਡ ਟੈਸਟਿੰਗ ਕਿੱਟਾਂ ਰਾਹੀਂ ਐਂਟੀਬਾਡੀ ਟੈਸਟਿੰਗ ਕਰਨ ਦੀ ਇਜਾਜ਼ਤ ਦਿੱਤੀ ਹੈ।

ਮਹਾਜਨ ਨੇ ਕਿਹਾ ਕਿ ਨਵੇਂ ਉਪਕਰਣਾਂ ਦੇ ਆਉਣ ਨਾਲ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਰਕਾਰੀ ਮੈਡੀਕਲ ਕਾਲਜਾਂ ‘ਚ ਵਾਇਰਲ ਰਿਸਰਚ ਡਾਇਗਨੋਸਟਿਕ ਲੈਬਜ਼ (ਵੀ.ਆਰ.ਡੀ.ਐੱਲ) ਦੀ ਟੈਸਟਿੰਗ ਸਮਰੱਥਾ ਮੌਜੂਦਾ 40 ਤੋਂ ਵੱਧ ਕੇ 400 ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵੇਂ ਲੈਬਾਂ ‘ਚ ਹੁਣ ਤੱਕ 1958 ਸੈਂਪਲ ਜਾਂਚੇ ਜਾ ਚੁੱਕੇ ਹਨ। ਇਸ ਤੋਂ ਇਲਾਵਾ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਨੂੰ ਟੈਸਟ ਕਰਨ ਦੀ ਪ੍ਰਵਾਨਗੀ ਲੈਣ ਲਈ ਅੱਗੇ ਰੱਖਿਆ ਗਿਆ ਹੈ।

ਇਸ ਦੀ ਸ਼ੁਰੂਆਤੀ ਸਮਰੱਥਾ 40 ਟੈਸਟ ਪ੍ਰਤੀ ਦਿਨ ਹੋਵੇਗੀ। ਸੂਬੇ ਦੀਆਂ ਆਪਣੀਆਂ ਲੈਬਾਰਟਰੀਆਂ ਤੋਂ ਇਲਾਵਾ, ਪੀ. ਜੀ. ਆਈ. ਚੰਡੀਗੜ੍ਹ ਵੱਲੋਂ ਪੰਜਾਬ ਤੋਂ ਜਾਂਚ ਲਈ ਆਉਣ ਵਾਲੇ ਨਮੂਨਿਆਂ ਦੇ ਰੋਜ਼ਾਨਾ ਤਕਰੀਬਨ 40 ਟੈਸਟ ਕੀਤੇ ਜਾ ਰਹੇ ਹਨ। ਪੀ. ਜੀ. ਆਈ. ਵੱਲੋਂ ਹੁਣ ਤੱਕ ਤਕਰੀਬਨ 650 ਟੈਸਟ ਕੀਤੇ ਜਾ ਚੁੱਕੇ ਹਨ।

ਸੂਬਾ ਸਰਕਾਰ ਨੇ ਡੀ. ਐੱਮ. ਸੀ ਅਤੇ ਸੀ. ਐੱਮ. ਸੀ. ਲੁਧਿਆਣਾ ਵਿਖੇ ਵੀ ਇਸੇ ਤਰ੍ਹਾਂ ਦੀਆਂ ਟੈਸਟਿੰਗ ਸਹੂਲਤਾਂ ਦੀ ਮਨਜ਼ੂਰੀ ਦੇਣ ਲਈ ਭਾਰਤ ਸਰਕਾਰ ਤੋਂ ਤੁਰੰਤ ਮਨਜ਼ੂਰੀਆਂ ਦੀ ਮੰਗ ਕੀਤੀ ਹੈ। ਮਹਾਜਨ ਨੇ ਕਿਹਾ ਕਿ ਲੁਧਿਆਣਾ ਦੇ ਦੋਵੇਂ ਹਸਪਤਾਲਾਂ ਕੋਲ ਪਹਿਲਾਂ ਹੀ ਲੋੜੀਂਦੇ ਉਪਕਰਣ ਉਪਲੱਬਧ ਹਨ ਅਤੇ ਇਨ੍ਹਾਂ ਨੇ ਐਨ. ਏ. ਬੀ. ਐਲ. ਸਰਟੀਫਿਕੇਸ਼ਨ ਲਈ ਅਪਲਾਈ ਕੀਤਾ ਹੈ,

ਜਿਸ ਤੋਂ ਬਾਅਦ ਆਈ. ਸੀ. ਐੱਮ. ਆਰ. ਤੋਂ ਪ੍ਰਵਾਨਗੀ ਮੰਗੀ ਜਾਵੇਗੀ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚੋਂ ਨਮੂਨੇ ਲਏ ਜਾ ਰਹੇ ਹਨ, ਜਿੱਥੇ ਹੁਣ ਤੱਕ ਕੋਵਿਡ-19 ਦੇ 106 ਪੁਸ਼ਟੀ ਕੀਤੇ ਮਾਮਲੇ ਸਾਹਮਣੇ ਆਏ ਹਨ।

error: Content is protected !!