Home / ਤਾਜਾ ਜਾਣਕਾਰੀ / ਕਰੋਨਾ ਦੇ ਵਜੇ ਖਤਰੇ ਦੇ ਘੁਗੂ ਤੋਂ ਕੈਪਟਨ ਨੇ ਪੰਜਾਬ ਲਈ ਦਿੱਤਾ ਇਹ ਵੱਡਾ ਹੁਕਮ

ਕਰੋਨਾ ਦੇ ਵਜੇ ਖਤਰੇ ਦੇ ਘੁਗੂ ਤੋਂ ਕੈਪਟਨ ਨੇ ਪੰਜਾਬ ਲਈ ਦਿੱਤਾ ਇਹ ਵੱਡਾ ਹੁਕਮ

ਕੈਪਟਨ ਨੇ ਪੰਜਾਬ ਲਈ ਦਿੱਤਾ ਇਹ ਵੱਡਾ ਹੁਕਮ

ਵੱਖ-ਵੱਖ ਡਿਪਟੀ ਕਮਿਸ਼ਨਰਾਂ ਵਲੋਂ ਹਾਲ ਹੀ ਦੇ ਦਿਨਾਂ ‘ਚ ਦੂਜੇ ਸੂਬਿਆਂ ਤੋਂ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਦੇ ਆਉਣ ਦੇ ਮਾਮਲੇ ਬਾਰੇ ਡੂੰਘੀ ਚਿੰਤਾ ਜ਼ਾਹਰ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਪਿੰਡ ਪੱਧਰ ‘ਤੇ ਇਕਾਂਤਵਾਸ ਵਜੋਂ ਐਲਾਨੀਆਂ ਇਮਾਰਤਾਂ ‘ਚ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਚਾਹੇ ਕੋਈ ਕੇਸ ਪਾਜ਼ੇਟਿਵ ਹੋਵੇ ਜਾਂ ਨੈਗੇਟਿਵ, ਸਾਰਿਆਂ ਨੂੰ ਲਾਜ਼ਮੀ ਤੌਰ ‘ਤੇ ਇਕਾਂਤਵਾਸ ਵਾਲੀਆਂ ਇਮਾਰਤਾਂ ‘ਚ ਰੱਖਣ ਦੇ ਹੁਕਮਾਂ

ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਐੱਸ. ਐੱਸ.ਪੀਜ਼/ਪੁਲਸ ਕਮਿਸ਼ਨਰਜ਼ ਨਾਲ ਚੱਲੀ ਮੈਰਾਥਨ ਵੀਡੀਓ ਕਾਨਫਰੰਸ ‘ਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਾਹਰੋਂ ਆਉਣ ਵਾਲੇ ਹਰ ਵਿਅਕਤੀ ਨੂੰ 21 ਦਿਨਾਂ ਦਾ ਇਕਾਂਤਵਾਸ ਸਮਾਂ ਪੂਰਾ ਹੋਣ ਤੋਂ ਬਾਅਦ ਹੀ ਘਰ ਭੇਜਣ ਦੀ ਆਗਿਆ ਦਿੱਤੀ ਜਾਵੇ, ਕਿਉਂਕਿ ਆਮ ਤੌਰ ‘ਤੇ ਇਸ ਮਹਾਮਾਰੀ ਦੇ ਲੱਛਣ ਥੋੜੇਂ ਸਮੇਂ ਬਾਅਦ ਸਾਹਮਣੇ ਆਉਂਦੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਰਪੰਚਾਂ ਨਾਲ ਮਿਲ ਕੇ ਪਿੰਡਾਂ ‘ਚ ਇਕਾਂਤਵਾਸ ਲਈ ਸਕੂਲਾਂ ਅਤੇ ਹੋਰਨਾਂ ਇਮਾਰਤਾਂ ਦੀ ਸ਼ਨਾਖਤ ਕਰਨ। ਮੁੱਖ ਮੰਤਰੀ ਨੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਇਸ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਪਿੰਡ ਪੱਧਰ ‘ਤੇ ਚੌਕਸੀ ਵਧਾ ਦੇਣ।

ਮੀਟਿੰਗ ‘ਚ ਦੱਸਿਆ ਗਿਆ ਕਿ ਪਿਛਲੇ ਚਾਰ ਦਿਨਾਂ ‘ਚ ਹੁਣ ਤਕ ਨਾਂਦੇੜ ਸਾਹਿਬ (ਮਹਾਰਾਸ਼ਟਰ) ਤੋਂ 3525 ਸ਼ਰਧਾਲੂ ਅਤੇ ਕੋਟਾ (ਰਾਜਸਥਾਨ) ਤੋਂ 153 ਵਿਦਿਆਰਥੀ ਆਏ ਹਨ। ਇਸ ਤੋਂ ਇਲਾਵਾ ਫਾਜ਼ਿਲਕਾ-ਰਾਜਸਥਾਨ ਸਰਹੱਦ ਰਾਹੀਂ 3085 ਮਜ਼ਦੂਰ ਆਏ ਹਨ। ਨਾਂਦੇੜ ਸਾਹਿਬ ਤੋਂ ਆਉਣ ਵਾਲਿਆਂ ‘ਚੋਂ ਹੁਣ ਤਕ 577 ਵਿਅਕਤੀਆਂ ਦੀ ਟੈਸਟ ਰਿਪੋਰਟ ਆ ਗਈ ਹੈ, ਜਿਨ੍ਹਾਂ ‘ਚੋਂ 20 ਫੀਸਦੀ ਪਾਜ਼ੇਟਿਵ ਪਾਏ ਗਏ ਹਨ। ਵੀਰਵਾਰ ਨੂੰ 105 ਤਾਜ਼ਾ ਪਾਏ ਗਏ ਪਾਜ਼ੇਟਿਵ ਕੇਸਾਂ ‘ਚੋਂ 98 ਹੋਰ ਸੂਬਿਆਂ ‘ਚੋਂ ਆਉਣ ਵਾਲੇ ਲੋਕ ਹਨ।

ਮੀਟਿੰਗ ‘ਚ ਪ੍ਰਵਾਸੀ ਮਜ਼ਦੂਰਾਂ ਤੇ ਹੋਰਨਾਂ ਤੋਂ ਇਲਾਵਾ ਸੂਬੇ ‘ਚ ਲਾਕਡਾਊਨ ਤੇ ਛੋਟਾਂ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਮੁੱਦਾ ਵੀ ਵਿਚਾਰਿਆ ਗਿਆ। ਮੁੱਖ ਮੰਤਰੀ ਨੇ ਸਰਹੱਦਾਂ ‘ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਦੇਣ ਨੂੰ ਰੱਦ ਕਰ ਦਿੱਤਾ, ਜੋ ਸਖਤੀ ਨਾਲ ਸੀਲ ਰਹਿਣਗੀਆਂ। ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਲਈ ਉਦਯੋਗ ਨੂੰ ਮਹੱਤਵਪੂਰਨ ਦੱਸਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇਸ ਦੀ ਸਹੂਲਤ ਲਈ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ।

ਮੀਟਿੰਗ ‘ਚ ਭਾਗ ਲੈਂਦੇ ਹੋਏ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਰਕਾਰ ਖਾਸ ਤੌਰ ‘ਤੇ ਵੱਡੀ ਗਿਣਤੀ ‘ਚ ਪ੍ਰਵਾਸੀ ਮਜ਼ਦੂਰਾਂ ਦੀ ਆਬਾਦੀ ਵਾਲੇ ਜ਼ਿਲ੍ਹਿਆਂ ‘ਚ ਵੰਡੇ ਜਾ ਰਹੇ ਖੁਰਾਕ ਪੈਕਟਾਂ/ਕਿੱਟਾਂ ‘ਚ ਵਾਧਾ ਕਰਨ ਵੱਲ ਕੰਮ ਕਰ ਰਹੀ ਹੈ।

error: Content is protected !!