Home / ਤਾਜਾ ਜਾਣਕਾਰੀ / ਕੋਰੋਨਾ ਕਾਰਨ ਪਿੰਡ ਵਾਲਿਆਂ ਲਾਇਆ ਸੀ ਨਾਕਾ – ਨਾਕੇ ਤੇ ਪੁਲਸ ਵਾਲੇ ਤੋਂ ਮਿਲਿਆ ਕਰੋਨੇ ਤੋਂ ਵੀ ਤਗੜਾ ਇਹ ਸਮਾਨ

ਕੋਰੋਨਾ ਕਾਰਨ ਪਿੰਡ ਵਾਲਿਆਂ ਲਾਇਆ ਸੀ ਨਾਕਾ – ਨਾਕੇ ਤੇ ਪੁਲਸ ਵਾਲੇ ਤੋਂ ਮਿਲਿਆ ਕਰੋਨੇ ਤੋਂ ਵੀ ਤਗੜਾ ਇਹ ਸਮਾਨ

ਨਾਕੇ ਤੇ ਪੁਲਸ ਵਾਲੇ ਤੋਂ ਮਿਲਿਆ ਕਰੋਨੇ ਤੋਂ ਵੀ ਤਗੜਾ ਇਹ ਸਮਾਨ

ਮੋਗਾ : ਕੋਰੋਨਾ ਆਫਤ ਦਰਮਿਆਨ ਜਿੱਥੇ ਪੰਜਾਬ ਪੁਲਸ ਦੇ ਕਈ ਮੁਲਾਜ਼ਮ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੇ ਹਨ, ਉਥੇ ਹੀ ਕੁਝ ਮੁਲਾਜ਼ਮ ਅਜਿਹੇ ਵੀ ਹਨ ਜੋ ਪੰਜਾਬ ਪੁਲਸ ਦੀ ਵਰਦੀ ‘ਤੇ ਧੱਬਾ ਲਗਾ ਰਹੇ ਹਨ। ਅਜਿਹਾ ਹੀ ਮਾਮਲਾ ਮੋਗਾ ਦੇ ਪਿੰਡ ਬੁੱਕਣ ਵਾਲਾ ਦਾ ਸਾਹਮਣੇ ਆਇਆ ਹੈ। ਦਰਅਸਲ ਪਿੰਡ ਬੁੱਕਣ ਵਾਲਾ ਦੇ ਲੋਕਾਂ ਨੇ ਕੋਰੋਨਾ ਵਾਇਰਸ ਕਾਰਨ ਪਿੰਡ ਦੇ ਬਹਾਰ ਨਾਕਾ ਲਗਾਇਆ ਹੋਇਆ ਸੀ ਅਤੇ ਪਿੰਡ ਵਿਚ ਆਉਣ-ਜਾਣ ‘ਤੇ ਪਾਬੰਦੀ ਲਗਾਈ ਸੀ। ਇਸ ਦੌਰਾਨ ਨਾਕੇ ‘ਤੇ ਖੜ੍ਹੇ ਪਿੰਡ ਦੇ ਨੌਜਵਾਨਾ ਨੇ ਚਿੱਟਾ ਤ ਸ ਕ ਰਾਂ ‘ਤੇ ਵੀ ਤਿੱਖੀ ਨਜ਼ਰ ਰੱਖੀ ਹੋਈ ਸੀ। ਐਤਵਾਰ ਨੂੰ ਜਦੋਂ ਨਾਕੇ ‘ਤੇ ਇਕ ਪੁਲਸ ਮੁਲਾਜ਼ਮ ਆਇਆ ਅਤੇ ਜਦੋਂ ਪਿੰਡ ਵਾਲਿਆਂ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਚਿੱਟੇ ਦੀਆਂ ਪੁੜੀਆਂ ਬਰਾਮਦ ਹੋਈਆਂ।

ਇਸ ਦੌਰਾਨ ਪਿੰਡ ਵਾਲਿਆਂ ਨੇ ਉਕਤ ਮੁਲਾਜ਼ਮ ਨੂੰ ਕਾਬੂ ਕਰ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਸਾਬਕਾ ਸਰਪੰਚ ਨਰਿੰਦਰ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਵਾਰ-ਵਾਰ ਪੁਲਸ ਅਧਿਕਾਰੀ ਨੂੰ ਪਿੰਡ ਵਿਚ ਚਿੱਟੇ ਦੀ ਸਪਲਾਈ ਸੰਬੰਧੀ ਸੂਚਿਤ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਕਾਰਵਾਈ ਨਹੀਂ ਹੁੰਦੀ ਜਿਸ ਕਾਰਨ ਨੌਜਵਾਨ ਚਿੱਟੇ ਦੇ ਲ ਪੇ ਟ ਵਿਚ ਆ ਰਹੇ ਹਨ।

ਇਸ ਸੰਬੰਧੀ ਜਦੋਂ ਥਾਣਾ ਮੁੱਖੀ ਕਰਮਜੀਤ ਸਿੰਘ ਧਾਲੀਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਮੇਰੇ ਧਿਆਨ ਵਿਚ ਹੈ ਅਤੇ ਉਕਤ ਮੁਲਾਜ਼ਮ ਨੂੰ ਹਿਰਾਸਤ ਵਿਚ ਲੈਣ ਲਈ ਪੁਲਸ ਭੇਜੀ ਗਈ ਹੈ, ਉੱਕਤ ਮੁਲਾਜ਼ਮ ਤੋਂ ਪੁੱਛਗਿੱਛ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾ

error: Content is protected !!