Home / ਤਾਜਾ ਜਾਣਕਾਰੀ / ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਸੰਪਰਕ ‘ਚ ਆਉਣ ਕਰਕੇ ਪੰਜਾਬ ਦੇ ਇਸ ਲੀਡਰ ਨੇ ਖੁਦ ਨੂੰ ਕੀਤਾ ਕੁਆਰੰਟਾਈਨ

ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਸੰਪਰਕ ‘ਚ ਆਉਣ ਕਰਕੇ ਪੰਜਾਬ ਦੇ ਇਸ ਲੀਡਰ ਨੇ ਖੁਦ ਨੂੰ ਕੀਤਾ ਕੁਆਰੰਟਾਈਨ

ਪਾਜ਼ੇਟਿਵ ਮਰੀਜ਼ ਦੇ ਸੰਪਰਕ ‘ਚ ਆਉਣ ਕਰਕੇ ਪੰਜਾਬ ਦੇ ਇਸ ਲੀਡਰ ਨੇ

ਫਰੀਦਕੋਟ ਸ਼ਹਿਰ ਨਾਲ ਸਬੰਧਤ ਕੋਰੋਨਾ ਪਾਜ਼ੇਟਿਵ ਦੇ ਦੂਜੇ ਕੇਸ ਤੋਂ ਬਾਅਦ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਆਪ ਨੂੰ ਹੋਮ ਕੁਆਰਿੰਟਾਈਨ ਕਰ ਲਿਆ ਹੈ। ਦੱਸ ਦਈਏ ਕਿ ਅੱਜ ਸਵੇਰੇ ਫਰੀਦਕੋਟ ਦਾ 45 ਸਾਲਾ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਸ ਤੋਂ ਬਾਅਦ ਸਿਹਤ ਵਿਭਾਗ ਵਲੋਂ ਉਕਤ ਪੀੜਤ ਵਿਅਕਤੀ ਦੀ ਪੂਰੀ ਹਿਸਟਰੀ ਅਤੇ ਇਸ ਦੇ ਸੰਪਰਕ ‘ਚ ਆਉਣ ਵਾਲੇ ਵਿਅਕਤੀਆਂ ਦੀ ਜਾਂਚ ਸ਼ੁਰੂ ਕੀਤੀ ਗਈ। ਵਿਧਾਇਕ ਸੰਧਵਾਂ ਨੇ ਪਹਿਲ ਕਦਮੀ ਕਰਦੇ ਹੋਏ ਆਪਣੇ ਆਪ ਨੂੰ ਹੋਮ ਕੁਆਰਿੰਟਾਈਨ ਕਰ ਦਿੱਤਾ।

ਇਸ ਸਬੰਧ ‘ਚ ਫੋਨ ‘ਤੇ ਗੱਲਬਾਤ ਕਰਦੇ ਹੋਏ ਵਿਧਾਇਕ ਸੰਧਵਾਂ ਨੇ ਦੱਸਿਆ ਕਿ ਉਕਤ ਕੋਰੋਨਾ ਪਾਜ਼ੇਟਿਵ ਉਨ੍ਹਾਂ ਦਾ ਰਿਸ਼ਤੇਦਾਰ ਵੀ ਹੈ ਅਤੇ ਕੁਝ ਦਿਨਾਂ ਪਹਿਲਾਂ ਇਕ ਸ਼ੋਕ ਸਮਾਗਮ ‘ਚ ਉਹ ਉਕਤ ਵਿਅਕਤੀ ਦੇ ਸੰਪਰਕ ‘ਚ ਆਏ ਸਨ, ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਉਨ੍ਹਾਂ ਨੇ ਹੋਮ ਕੁਆਰਿੰਟਾਈਨ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਉਹ ਆਪਣੇ ਇਸ ਫੈਸਲੇ ਸਬੰਧੀ ਐੱਸ. ਡੀ. ਐੱਮ. ਕੋਟਕਪੂਰਾ ਨੂੰ ਮੇਲ ਰਾਹੀਂ ਜਾਣਕਾਰੀ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸਿਹਤ ਵਿਭਾਗ ਵਲੋਂ ਉਨ੍ਹਾਂ ਨੂੰ ਜੋ ਵੀ ਨਿਰਦੇਸ਼ ਦਿੱਤੇ ਜਾਣਗੇ, ਉਹ ਉਸ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰਨਗੇ।

ਲੋਕਾਂ ਨੂੰ ਕੀਤੀ ਅਪੀਲ
ਵਿਧਾਇਕ ਸੰਧਵਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਹ ਬਹੁਤ ਭਿਆਨਕ ਬੀਮਾਰੀ ਹੈ। ਇਸ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਸੋਸ਼ਲ ਡਿਸਟੈਂਸ ਬਣਾ ਕੇ ਹੀ ਰੱਖਿਆ ਜਾਵੇ।

ਪੰਜਾਬ ‘ਚ ਕੋਰੋਨਾ ਦਾ ਕਹਿਰ
ਪੰਜਾਬ ‘ਚ ਹੁਣ ਤੱਕ 101 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਇਸ ਨਾਲ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤਕ ਦੇ ਅੰਕੜਿਆਂ ਮੁਤਾਬਕ ਮੋਹਾਲੀ ‘ਚ ਸਭ ਤੋਂ ਵੱਧ ਕੋਰੋਨਾ ਦੇ 26 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ 19, ਹੁਸ਼ਿਆਰਪੁਰ ਦੇ 07, ਜਲੰਧਰ ਦੇ 07, ਲੁਧਿਆਣਾ 06, ਅੰਮ੍ਰਿਤਸਰ ‘ਚ 10, ਪਟਿਆਲਾ, ਫਰੀਦਕੋਟ 2, ਬਰਨਾਲਾ, ਕਪੂਰਥਲਾ ਦਾ 1-1 ਅਤੇ ਮੋਗਾ ਦੇ 4 ਕੇਸ ਸਾਹਮਣੇ ਆ ਚੁੱਕਾ ਹੈ। ਜਦਕਿ ਰੋਪੜ ‘ਚ ਕੋਰੋਨਾ ਦੇ 03, ਮਾਨਸਾ ‘ਚ 05, ਪਠਾਨਕੋਟ ‘ਚ 07, ਫਤਿਹਗੜ ਸਾਹਿਬ ਦੇ 02 ਕੇਸ ਸਾਹਮਣੇ ਆ ਚੁੱਕੇ ਹਨ।

error: Content is protected !!