Home / ਤਾਜਾ ਜਾਣਕਾਰੀ / ਖੇਤੀ ਕਨੂੰਨ ਦੀ ਵਾਪਸੀ ਤੋਂ ਬਾਅਦ ਹੁਣ ਇੱਕ ਹੋਰ ਖੁਸ਼ਖਬਰੀ ਦਿੱਤੀ ਮੋਦੀ ਨੇ – ਕਰਤਾ ਇਹ ਨਵਾਂ ਵੱਡਾ ਐਲਾਨ

ਖੇਤੀ ਕਨੂੰਨ ਦੀ ਵਾਪਸੀ ਤੋਂ ਬਾਅਦ ਹੁਣ ਇੱਕ ਹੋਰ ਖੁਸ਼ਖਬਰੀ ਦਿੱਤੀ ਮੋਦੀ ਨੇ – ਕਰਤਾ ਇਹ ਨਵਾਂ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ  

ਕਿਸਾਨ-ਮਜ਼ਦੂਰ ਏਕਤਾ ਜਿੰਦਾਬਾਦ ਦਾ ਬੁਲੰਦ ਕੀਤਾ ਗਿਆ ਨਾਅਰਾ ਅੱਜ ਜਿੱਤ ਪ੍ਰਾਪਤ ਕਰ ਗਿਆ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਪੰਜਾਬ ਦੇਸ਼ ਅਤੇ ਵਿਦੇਸ਼ਾਂ ਵਿੱਚ ਵਸਦੇ ਅਣਗਿਣਤ ਲੋਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਵਿਚ ਵੱਧ-ਚੜ੍ਹ ਕੇ ਸਹਿਯੋਗ ਦਿੱਤਾ ਗਿਆ। ਉਥੇ ਹੀ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਕਿਸਾਨਾਂ ਦੀ ਵੀ ਪਰਮਾਤਮਾ ਵੱਲੋਂ ਸੁਣੀ ਗਈ ਹੈ ਅਤੇ ਉਨ੍ਹਾਂ ਨੂੰ ਜਿੱਤ ਪ੍ਰਾਪਤ ਹੋਈ ਹੈ। ਅੱਜ ਕੇਂਦਰ ਸਰਕਾਰ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ। ਗੁਰਪੁਰਬ ਦੀ ਸਵੇਰ ਨੂੰ ਹੀ ਦਿੱਤੀ ਗਈ ਖੁਸ਼ਖਬਰੀ ਕੇਂਦਰ ਸਰਕਾਰ ਵੱਲੋਂ ਦੇਸ਼ ਵਾਸੀਆਂ ਲਈ ਇਕ ਬਹੁਤ ਵੱਡਾ ਤੋਹਫਾ ਸਾਬਤ ਹੋਈ।

ਜਿੱਥੇ ਕਿਸਾਨਾਂ ਵਿਚ ਖ਼ੁਸ਼ੀ ਹੈ ਉਥੇ ਹੀ ਕਿਸਾਨਾਂ ਵਿੱਚ ਐਮਐਸਪੀ ਨੂੰ ਲੈ ਕੇ ਵੀ ਚਿੰਤਾ ਵੇਖੀ ਗਈ। ਹੁਣ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ,ਇੱਕ ਹੋਰ ਖੁਸ਼ਖਬਰੀ ਮੋਦੀ ਸਰਕਾਰ ਵੱਲੋਂ ਦਿੱਤੀ ਗਈ ਹੈ ਜਿੱਥੇ ਉਨ੍ਹਾਂ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ।

ਉਥੇ ਹੀ ਉਨ੍ਹਾਂ ਵੱਲੋਂ 3 ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਵੀ ਕਰ ਦਿਤਾ ਗਿਆ। ਉੱਥੇ ਹੀ ਹੁਣ ਮੋਦੀ ਸਰਕਾਰ ਵੱਲੋਂ ਐਮਐਸਪੀ ਨੂੰ ਲੈ ਕੇ ਵੀ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਨਾਲ ਸੰਬੋਧਨ ਕਰਦੇ ਹੋਏ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉੱਥੇ ਹੀ ਉਨ੍ਹਾਂ ਵੱਲੋਂ ਐਮਐਸਪੀ ਨੂੰ ਹੋਰ ਵਧੇਰੇ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਦਾ ਭਰੋਸਾ ਵੀ ਦਿਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਜਲਦੀ ਹੀ ਐਮਐਸਪੀ ਨੂੰ ਲੈ ਕੇ ਵੀ ਸਰਕਾਰ ਵੱਲੋਂ ਇਕ ਵੱਡਾ ਐਲਾਨ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਉਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਇਹ ਵੀ ਐਲਾਨ ਕਰ ਦਿੱਤਾ ਗਿਆ ਹੈ ਕਿ ਉਨ੍ਹਾਂ ਦਾ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਪਾਰਲੀਮੈਂਟ ਵਿਚ ਇਨ੍ਹਾਂ ਨੂੰ ਰੱਦ ਨਹੀਂ ਕੀਤਾ ਜਾਂਦਾ।

error: Content is protected !!