Home / ਤਾਜਾ ਜਾਣਕਾਰੀ / ਗੁਰਦਵਾਰੇ ਮੱਥਾ ਟੇਕਣ ਗਏ ਇਕੋ ਪ੍ਰੀਵਾਰ ਦੇ 3 ਜੀਆਂ ਨੂੰ ਮਿਲੀ ਇਸ ਤਰਾਂ ਮੌਤ , ਇਲਾਕੇ ਚ ਛਾਇਆ ਸੋਗ

ਗੁਰਦਵਾਰੇ ਮੱਥਾ ਟੇਕਣ ਗਏ ਇਕੋ ਪ੍ਰੀਵਾਰ ਦੇ 3 ਜੀਆਂ ਨੂੰ ਮਿਲੀ ਇਸ ਤਰਾਂ ਮੌਤ , ਇਲਾਕੇ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਆਏ ਦਿਨ ਹੀ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜਿਨ੍ਹਾਂ ਵਿੱਚ ਬਹੁਤ ਸਾਰੇ ਪਰਵਾਰਾਂ ਦੇ ਕਈ ਮੈਂਬਰਾ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਕੰਮਕਾਜ ਦੇ ਸਿਲਸਿਲੇ ਵਿੱਚ ਜਾਂ ਕੁਝ ਹੋਰ ਕੰਮ ਵਾਸਤੇ ਘਰ ਤੋਂ ਬਾਹਰ ਸੜਕੀ ਆਵਾਜਾਈ ਦੀ ਵਰਤੋ ਕੀਤੀ ਜਾਦੀ ਹੈ। ਜਿੱਥੇ ਸੜਕੀ ਆਵਾਜਾਈ ਦੇ ਰਾਹੀਂ ਉਹ ਆਪਣੀ ਮੰਜ਼ਲ ਤਕ ਆਪਣੇ ਵਾਹਨ ਉਪਰ ਜਲਦੀ ਪਹੁੰਚ ਸਕਣ। ਉਥੇ ਹੀ ਰਸਤੇ ਵਿਚ ਹੋਣ ਵਾਲੇ ਭਿਆਨਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਗੁਰਦੁਆਰੇ ਮੱਥਾ ਟੇਕਣ ਗਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਸੰਗਰੂਰ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਕਾਰ ਦੀ ਟਰਾਲੇ ਨਾਲ ਟੱਕਰ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਆਪਣੀ ਕਾਰ ਵਿੱਚ ਸਵਾਰ ਹੋ ਕੇ ਮੁਜ਼ੱਫਰਨਗਰ ਤੋਂ ਗੁਰਦੁਆਰਾ ਦਮਦਮਾ ਸਾਹਿਬ ਜਾ ਰਹੇ ਸਨ। ਜਿਸ ਸਮੇਂ ਇਹ ਕਾਰ ਸੰਗਰੂਰ ਤੋਂ ਬਰਨਾਲਾ ਵੱਲ ਜਾ ਰਹੀ ਸੀ ਤਾਂ ਉਨ੍ਹਾਂ ਦੀ ਕਾਰ ਮਸਤੂਆਣਾ ਦੇ ਨੇੜੇ ਇਕ ਟਰਾਲੇ ਨਾਲ ਟਕਰਾ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕੇ ਕਾਰ ਵਿੱਚ ਸਵਾਰ ਲੋਕ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਤੁਰੰਤ ਮੌਕੇ ਤੇ ਪੁੱਜ ਕੇ ਲਾਸ਼ਾਂ ਨੂੰ ਸਖਤ ਮਿਹਨਤ ਤੋਂ ਬਾਅਦ ਕਾਰ ਵਿੱਚੋਂ ਬਾਹਰ ਕੱਢਿਆ ਗਿਆ। ਇਸ ਹਾਦਸੇ ਬਾਰੇ ਮ੍ਰਿਤਕਾ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਥੇ ਹੀ ਜਾਂਚ ਅਧਿਕਾਰੀ ਗੁਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਮੇਂ ਹਾਦਸੇ ਦੌਰਾਨ ਮੁਜ਼ੱਫਰਨਗਰ ਦਾ ਵਾਸੀ ਇੰਦਰਮੋਹਨ ਸਿੰਘ ਦਾ ਪੁੱਤਰ ਗੱਡੀ ਚਲਾ ਰਿਹਾ ਸੀ।

ਹਾਦਸੇ ਵਿਚ ਲਵਦੀਪ ਸਿੰਘ ,ਮਨਦੀਪ ਸਿੰਘ , ਤੇ ਉਨ੍ਹਾਂ ਦੀ ਮਾਂ ਜਸਵਿੰਦਰ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ। ਇੰਦਰਮੋਹਨ ਸਿੰਘ ਨੂੰ ਗੰਭੀਰ ਹਾਲਤ ਵਿਚ ਸੰਗਰੂਰ ਦੇ ਸਿਵਲ ਹਸਪਤਾਲ ਤੇ ਉਸ ਤੋਂ ਬਾਅਦ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਕਾਰ ਵੱਲੋਂ ਟਰਾਲੇ ਨੂੰ ਕਰਾਸ ਕੀਤਾ ਜਾ ਰਿਹਾ ਸੀ। ਉਸ ਸਮੇਂ ਹੀ ਕਾਰ ਟਰਾਲੇ ਦੇ ਪਿਛਲੇ ਪਾਸੇ ਟਕਰਾ ਗਈ। ਇਸ ਸਾਰੇ ਹਾਦਸੇ ਬਾਰੇ ਜਾਣਕਾਰੀ ਨਰਮੋਹਨ ਸਿੰਘ ਦੇ ਭਾਣਜੇ ਜਸਪਾਲ ਸਿੰਘ ਵਾਸੀ ਦਿੱਲੀ ਵੱਲੋਂ ਦਿੱਤੀ ਗਈ ਹੈ।

error: Content is protected !!