Home / ਤਾਜਾ ਜਾਣਕਾਰੀ / ਚਾਵਾਂ ਨਾਲ ਅਮਰੀਕਾ ਗਏ ਮੁੰਡੇ ਦਾ ਸੀ ਵਿਆਹ ਪਰ ਪਹਿਲਾਂ ਹੀ ਮੌਤ ਨੇ ਆ ਘੇਰਿਆ – ਪੰਜਾਬ ਚ ਛਾਈ ਸੋਗ ਦੀ ਲਹਿਰ

ਚਾਵਾਂ ਨਾਲ ਅਮਰੀਕਾ ਗਏ ਮੁੰਡੇ ਦਾ ਸੀ ਵਿਆਹ ਪਰ ਪਹਿਲਾਂ ਹੀ ਮੌਤ ਨੇ ਆ ਘੇਰਿਆ – ਪੰਜਾਬ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਨੇ ਵਿਦੇਸ਼ਾਂ ਵਿੱਚ ਜਾ ਕੇ ਭਾਰੀ ਸਖ਼ਤ ਮਿਹਨਤ ਕਰਕੇ ਕਾਮਯਾਬੀ ਹਾਸਲ ਕੀਤੀ ਹੈ। ਜਿਨ੍ਹਾਂ ਵੱਲੋਂ ਆਪਣੇ ਘਰ ਦੀਆਂ ਤੰਗੀਆਂ-ਤੁਰਸ਼ੀਆਂ ਨੂੰ ਦੂਰ ਕਰਨ ਵਾਸਤੇ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ। ਵਿਦੇਸ਼ਾਂ ਵਿੱਚ ਗਏ ਪੁੱਤਰਾਂ ਦੀ ਸਹੀ ਸਲਾਮਤ ਵਾਪਸੀ ਨੂੰ ਲੈ ਕੇ ਪਰਿਵਾਰਾਂ ਵੱਲੋਂ ਹਰ ਵਕਤ ਰੱਬ ਅੱਗੇ ਅਰਦਾਸ ਕੀਤੀ ਜਾਂਦੀ ਹੈ। ਜਿੱਥੇ ਉਨ੍ਹਾਂ ਵੱਲੋਂ ਆਪਣੇ ਪੁੱਤਰਾਂ ਦੀ ਘਰ ਵਾਪਸੀ ਦਾ ਇੰਤਜ਼ਾਰ ਕੀਤਾ ਜਾਂਦਾ ਹੈ ਉੱਥੇ ਹੀ ਉਹਨਾਂ ਨਾਲ ਵਾਪਰਨ ਵਾਲੀਆਂ ਦੁਖਦਾਈ ਖ਼ਬਰਾਂ ਦੀ ਜਾਣਕਾਰੀ ਪੁੱਤਰਾਂ ਦੇ ਆਉਣ ਤੋਂ ਪਹਿਲਾਂ ਪਹੁੰਚ ਜਾਂਦੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਚਾਵਾਂ ਨਾਲ ਅਮਰੀਕਾ ਗਏ ਮੁੰਡੇ ਦਾ ਵਿਆਹ ਸੀ, ਪਰ ਪਹਿਲਾਂ ਹੀ ਮੌਤ ਹੋਣ ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਹਲਕਾ ਸਾਹਨੇਵਾਲ ਦੇ ਨਜ਼ਦੀਕ ਪੈਂਦੇ ਪਿੰਡ ਬਲੀਏਵਾਲ ਤੋਂ ਸਾਹਮਣੇ ਆਈ ਹੈ। ਜਿੱਥੇ ਪਰਿਵਾਰ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਉਨ੍ਹਾਂ ਦੇ ਅਮਰੀਕਾ ਗਏ ਪੁੱਤਰ ਦੀ ਮੌਤ ਦੀ ਖਬਰ ਮਿਲੀ। ਜਿਸ ਬਾਰੇ ਪਰਿਵਾਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਜਨਵਰੀ ਵਿੱਚ ਵਿਆਹ ਕੀਤਾ ਜਾਣਾ ਤੈਅ ਸੀ।

ਜਿੱਥੇ ਉਨ੍ਹਾਂ ਦੇ ਪੁੱਤਰ ਵੱਲੋਂ ਆਉਣ ਦੀ ਤਿਆਰੀ ਕੀਤੀ ਜਾ ਰਹੀ ਸੀ ਉਥੇ ਹੀ ਪਰਿਵਾਰ ਵੱਲੋਂ ਵੀ ਵਿਆਹ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਸਨ। ਪਰ ਅਚਾਨਕ ਹੀ ਉਨ੍ਹਾਂ ਦੇ ਪੁੱਤਰ ਨਾਲ ਵਾਪਰੇ ਇਸ ਭਿਆਨਕ ਸੜਕ ਹਾਦਸੇ ਨੇ ਉਹਨਾਂ ਦੇ ਵਿਆਹ ਦੀਆਂ ਖੁਸ਼ੀਆਂ ਨੂੰ ਗਮ ਵਿੱਚ ਤਬਦੀਲ ਕਰ ਦਿੱਤਾ ਹੈ। ਮ੍ਰਿਤਕ ਨੌਜਵਾਨ ਦੇ ਚਾਚੇ ਦੇ ਬੇਟੇ ਗੁਰਪ੍ਰੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਦਾ ਚਚੇਰਾ ਭਰਾ ਪ੍ਰਿਤਪਾਲ ਸਿੰਘ ਅਮਰੀਕਾ ਦੇ ਐਰੀਜੋਨਾ ਸੂਬੇ ਵਿੱਚ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣਾ ਟਰੱਕ ਲੈ ਕੇ ਜਾ ਰਿਹਾ ਸੀ ਅਤੇ ਇਕ ਟਰਾਲੇ ਨਾਲ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪ੍ਰਿਤਪਾਲ ਸਿੰਘ 2008 ਵਿਚ ਪੰਜਾਬ ਤੋਂ ਅਮਰੀਕਾ ਗਿਆ ਸੀ। ਜਿੱਥੇ ਉਸ ਨੇ ਭਾਰੀ ਮਿਹਨਤ ਕੀਤੀ ਅਤੇ ਟਰੱਕ ਡਰਾਈਵਰੀ ਕਰ ਰਿਹਾ ਸੀ। ਇਸ ਨੌਜਵਾਨ ਦੀ ਮੌਤ ਦੀ ਖਬਰ ਮਿਲਦੇ ਹੀ ਪਰਿਵਾਰ ਸਮੇਤ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

error: Content is protected !!