Home / ਤਾਜਾ ਜਾਣਕਾਰੀ / ਜਾਣੋ ਜਲੰਧਰ ਦੇ ਇਸ ਮਰੀਜ਼ ਨੂੰ ਕਿਵੇਂ ਹੋਇਆ ‘ਕੋਰੋਨਾ ਵਾਇਰਸ ‘ – ਦੱਸੀਆਂ ਇਹ ਗੱਲਾਂ

ਜਾਣੋ ਜਲੰਧਰ ਦੇ ਇਸ ਮਰੀਜ਼ ਨੂੰ ਕਿਵੇਂ ਹੋਇਆ ‘ਕੋਰੋਨਾ ਵਾਇਰਸ ‘ – ਦੱਸੀਆਂ ਇਹ ਗੱਲਾਂ

ਆਈ ਤਾਜਾ ਵੱਡੀ ਖਬਰ

ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ ‘ਚੋਂ ਕੋਰੋਨਾ ਵਾਇਰਸ ਦੇ 106 ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ‘ਚੋਂ 8 ਦੀ ਮੌਤ ਹੋ ਚੁੱਕੀ ਹੈ। ਜਲੰਧਰ ‘ਚ ਪਹਿਲਾਂ 6 ਕੇਸ ਪਾਜ਼ੀਟਿਵ ਪਾਏ ਗਏ ਸਨ, ਜਦਕਿ ਅੱਜ ਨਵਾਂ ਪਾਜ਼ੀਟਿਵ ਕੇਸ ਸਾਹਮਣੇ ਆਉਣ ਨਾਲ ਜਲੰਧਰ ‘ਚ ਇਸ ਦੀ ਗਿਣਤੀ 7 ਹੋ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ‘ਚ ਦਾਖਲ ਨਿਜ਼ਾਤਮ ਨਗਰ ਵਾਸੀ ਨੌਜਵਾਨ ਰਵੀ ਛਾਬੜਾ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਦੀ ਮਾਤਾ ਦਾ ਪਹਿਲਾਂ ਹੀ ਕੋਰੋਨਾ ਟੈਸਟ ਪਾਜ਼ੀਟਿਵ ਆ ਚੁੱਕਾ ਹੈ।

ਇੰਝ ਆਇਆ ਰਵੀ ਛਾਬੜਾ ਕੋਰੋਨਾ ਦੀ ਲਪੇਟ ‘ਚ
ਪਾਜ਼ੀਟਿਵ ਮਰੀਜ਼ ਪਾਏ ਗਏ ਰਵੀ ਛਾਬੜਾ ਦੇ ਨਾਲ ਪੱਤਰਕਾਰ ਵਿਕਰਮ ਸਿੰਘ ਵੱਲੋਂ ਫੋਨ ਜ਼ਰੀਏ ਗੱਲਬਾਤ ਕੀਤੀ ਗਈ। ਰਵੀ ਛਾਬੜਾ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਥੋੜ੍ਹੀ ਜਿਹੀ ਕੁਝ ਠੀਕ ਹੈ। ਲੱਛਣਾਂ ਬਾਰੇ ਦੱਸਦੇ ਹੋਏ ਰਵੀ ਨੇ ਦੱਸਿਆ ਕਿ ਖਾਂਸੀ ਆਉਣ ਦੇ ਨਾਲ-ਨਾਲ ਸਾਹ ਲੈਣ ‘ਚ ਵੀ ਬੇਹੱਦ ਦਿੱਕਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਉਸ ਨੂੰ ਇਕ ਹਫਤੇ ਤੋਂ ਖਾਂਸੀ ਅਤੇ ਸਾਹ ਲੈਣ ‘ਚ ਦਿੱਕਤ ਆ ਰਹੀ ਸੀ। ਮਾਂ ਦੀ ਸਿਹਤ ਬਾਰੇ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਹੁਣ ਉਨ੍ਹਾਂ ਦੀ ਮਾਂ ਠੀਕ ਹੈ ਅਤੇ ਜਲਦੀ ਹੀ ਮਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।

ਕੋਰੋਨਾ ਦੀ ਲਪੇਟ ‘ਚ ਆਉਣ ਬਾਰੇ ਉਨ੍ਹਾਂ ਦੱਸਿਆ ਕਿ ਜਦੋਂ ਮਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ ਤਾਂ ਉਨ੍ਹਾਂ ਨੂੰ ਮਿਲਣ ਦੇ 10 ਦਿਨਾਂ ਬਾਅਦ ਉਨ੍ਹਾਂ ਨੂੰ ਸਰਦੀ ਲੱਗਣੀ ਸ਼ੁਰੂ ਹੋਈ ਅਤੇ ਫਿਰ ਖਾਂਸੀ ਦੇ ਨਾਲ-ਨਾਲ ਸਾਹ ਲੈਣ ‘ਚ ਵੀ ਤਕਲੀਫ ਹੋਣ ਲੱਗ ਗਈ ਸੀ। ਸਿਵਲ ਹਸਪਤਾਲ ‘ਚ ਇਲਾਜ ਕਰਵਾ ਰਹੇ ਰਵੀ ਨੇ ਦੱਸਿਆ ਕਿ ਪਹਿਲਾਂ ਵੀ ਉਸ ਦੇ ਟੈਸਟ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਸੀ ਪਰ ਮੁੜ ਹਸਪਤਾਲ ‘ਚ ਦਾਖਲ ਹੋਣ ਤੋਂ ਬਾਅਦ ਦੋਬਾਰਾ ਟੈਸਟ ਲਏ ਗਏ ਸਨ, ਜਿਸ ਦੀ ਅੱਜ ਰਿਪੋਰਟ ਪਾਜ਼ੀਟਿਵ ਪਾਈ ਗਈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!