Home / ਤਾਜਾ ਜਾਣਕਾਰੀ / ਜੇਲ ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਆਈ ਇਹ ਵੱਡੀ ਖਬਰ

ਜੇਲ ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ । ਜਿਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ । ਹਰ ਕਿਸੇ ਦੇ ਵੱਲੋਂ ਇਨ੍ਹਾਂ ਚੋਣਾਂ ਤੋਂ ਪਹਿਲਾਂ ਇਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਵੱਖ ਵੱਖ ਮੁੱਦਿਆਂ ਨੂੰ ਲੈ ਕੇ ਸਿਆਸੀ ਲੀਡਰ ਇੱਕ ਦੂਜੇ ਤੇ ਸ਼ਬਦੀ ਵਾਰ ਕਰਦੇ ਹੋਏ ਨਜ਼ਰ ਆ ਰਹੇ ਹਨ । ਉਥੇ ਹੀ ਇਨ੍ਹਾਂ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਬੰਦ ਪਏ ਕੇਸਾਂ ਦਾ ਵੀ ਜ਼ਿਕਰ ਛਿੜ ਰਿਹਾ ਹੈ । ਵੱਖ ਵੱਖ ਸਿਆਸੀ ਪਾਰਟੀਆਂ ਜਿੱਥੇ ਵੱਡੇ ਵੱਡੇ ਐਲਾਨ ਕਰ ਰਹੀਆਂ ਹਨ । ਉਥੇ ਹੀ ਕਾਫ਼ੀ ਸਾਲਾਂ ਤੋਂ ਬੰਦ ਪਏ ਮਾਮਲਿਆਂ ਨੂੰ ਸੁਲਝਾਉਣ ਦੀਆਂ ਗੱਲਾਂ ਵੀ ਆਖੀਆਂ ਜਾਂਦੀਆਂ ਹਨ । ਇਸੇ ਵਿਚਕਾਰ ਹੁਣ ਜੇਲ੍ਹ ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਦਰਅਸਲ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠਾਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਚ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰਾਂ ਸਿੱਖ ਕੈਦੀਆਂ ਦੀ ਰਿਹਾਈ ਦੇ ਲਈ ਭਾਰਤ ਸਰਕਾਰ ਦੇ ਵੱਲੋਂ ਕਾਫ਼ੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ । ਉਥੇ ਹੀ ਇਸ ਸੰਬੰਧੀ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਮੌਕੇ ਜੋ ਵੀ ਸਿੱਖ ਜੇਲ੍ਹਾਂ ਵਿੱਚ ਕੈਦ ਸਨ, ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਸੀ ।

ਪ੍ਰੰਤੂ ਅਜੇ ਤੱਕ ਸਰਕਾਰ ਵੱਲੋਂ ਇਸ ਫ਼ੈਸਲੇ ਤੇ ਐਲਾਨ ਕਰਨ ਵਾਲੇ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਗਿਆ । ਇਸ ਦੇ ਨਾਲ ਹੀ ਉਨ੍ਹਾਂ ਇਸ ਮਾਮਲੇ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਲਈ ਪਿਛਲੇ ਸਾਲ ਸੁਪਰੀਮ ਕੋਰਟ ਚ ਅਪੀਲ ਪਾਈ ਗਈ ਸੀ ।

ਜਿਸ ਤੇ ਕੇਂਦਰ ਸਰਕਾਰ ਨੇ ਜਲਦ ਫ਼ੈਸਲਾ ਕਰਨ ਦਾ ਹੁਕਮ ਜਾਰੀ ਕੀਤਾ ਸੀ । ਪਰ ਸਰਕਾਰ ਦੀ ਟਾਲ ਮਟੋਲ ਕਾਰਨ ਸੁਪਰੀਮ ਕੋਰਟ ਦੇ ਵੱਲੋਂ ਜਨਵਰੀ ਦੋ ਹਜਾਰ ਇੱਕੀ ਦੇ ਵਿੱਚ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਸੀ। ਜਦਕਿ ਫਰਵਰੀ ਦੋ ਹਜਾਰ ਇੱਕੀ ਦੇ ਵਿੱਚ ਸਰਕਾਰ ਨੇ ਛੇ ਹਫ਼ਤੇ ਹੋਰ ਮੰਗੇ ਸਨ । ਇਸ ਨਾਲ ਹੀ ਉਨ੍ਹਾਂ ਕਿਹਾ ਕਿ ਇਕ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਿਆ ਹੈ ਪਰ ਅਜੇ ਤਕ ਇਸ ਮਾਮਲੇ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਵੀ ਫ਼ੈਸਲਾ ਨਹੀਂ ਹੋਇਆ ।

error: Content is protected !!