Home / ਤਾਜਾ ਜਾਣਕਾਰੀ / ਦੁਨੀਆਂ ਲਈ WHO ਦੀ ਆਈ ਇਹ ਨਵੀਂ ਚੇਤਾਵਨੀ

ਦੁਨੀਆਂ ਲਈ WHO ਦੀ ਆਈ ਇਹ ਨਵੀਂ ਚੇਤਾਵਨੀ

ਆਈ ਤਾਜਾ ਵੱਡੀ ਖਬਰ

ਜੇਨੇਵਾ- ਵਿਸ਼ਵ ਸਿਹਤ ਸੰਗਠਨ (WHO) ਨੇ ਕੋਰੋਨਾ ਵਾਇਰਸ ਮਹਾਮਾਰੀ ਨੂੰ ਸਵਾਈਨ ਫਲੂ ਤੋਂ 10 ਗੁਣਾ ਵੱਧ ਘਾਤਕ ਦੱਸਦੇ ਹੋਏ ਸਰਕਾਰਾਂ ਨੂੰ ਲਾਕਡਾਊਨ ਜਾਂ ਹੋਰ ਪਾਬੰਦੀਆਂ ਅਚਾਨਕ ਨਾ ਹਟਾਉਣ ਦੀ ਸਲਾਹ ਦਿੱਤੀ ਹੈ।

ਸੰਗਠਨ ਦੇ ਜਨਰਲ ਡਾਇਰੈਕਟਰ ਡਾ. ਟੇਡਰੋਸ ਅਡਾਨੋਮ ਗੈਬੇਰੀਅਸ ਨੇ ਪੱਤਰਕਾਰ ਸੰਮੇਲਨ ਵਿਚ ਸੋਮਵਾਰ ਨੂੰ ਕਿਹਾ ਕਿ ਸਵਾਇਨ ਫਲੂ (H1N1)ਦੇ ਮੁਕਾਬਲੇ ਕੋਵਿਡ-19 ਦੇ ਪੀੜਤਾਂ ਦੀਆਂ 10 ਗੁਣਾ ਜ਼ਿਆਦਾ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ, ਕਈ ਦੇਸ਼ਾਂ ਤੋਂ ਮਿਲੇ ਤੱਥਾਂ ਤੋਂ ਇਸ ਵਾਇਰਸ ਬਾਰੇ ਅਤੇ ਇਸ ਨੂੰ ਰੋਕਣ ਦੇ ਤਰੀਕਿਆਂ ਤੇ ਇਸ ਦੇ ਇਲਾਜ ਸਬੰਧੀ ਸਪੱਸ਼ਟ ਤਸਵੀਰ ਸਾਹਮਣੇ ਆ ਰਹੀ ਹੈ। ਅਸੀਂ ਜਾਣਦੇ ਹਾਂ ਕਿ ਇਹ ਤੇਜ਼ੀ ਨਾਲ ਫੈਲਦਾ ਹੈ ਤੇ ਇਸ ਵਾਇਰਸ ਨੂੰ ਰੋਕਣ ਲਈ ਲੋਕਾਂ ਦਾ ਪਤਾ ਲਗਾਉਣਾ, ਉਨ੍ਹਾਂ ਦੀ ਜਾਂਚ ਕਰਨਾ, ਸੈਲਫ ਆਈਸੋਲੇਟਡ ਅਤੇ ਪੀੜਤ ਵਿਅਕਤੀ ਦੇ ਸੰਪਰਕ ਵਿਚ ਆਉਣ ਵਾਲੇ ਹਰ ਵਿਅਕਤੀ ਦੀ ਪਛਾਣ ਕਰਨਾ ਜ਼ਰੂਰੀ ਹੈ।’

ਟੇਡਰੋਸ ਨੇ ਮੈਂਬਰ ਦੇਸ਼ਾਂ ਨੂੰ ਲਾਕਡਾਊਨ ਅਤੇ ਹੋਰ ਪਾਬੰਦੀਆਂ ਨੂੰ ਬੇਹੱਦ ਪੂਰੀ ਸਾਵਧਾਨੀ ਨਾਲ ਹੌਲੀ-ਹੌਲੀ ਹਟਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੁਝ ਦੇਸ਼ਾਂ ਵਿਚ ਇਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਹਰ 3-4 ਦਿਨ ਵਿਚ ਦੁੱਗਣੀ ਹੋ ਰਹੀ ਹੈ। ਇਸ ਦੇ ਮਾਮਲੇ ਜਿੰਨੇ ਤੇਜ਼ੀ ਨਾਲ ਵਧਦੇ ਹਨ, ਉਸ ਤੋਂ ਬਹੁਤ ਹੀ ਘੱਟ ਗਤੀ ਨਾਲ ਘੱਟਦੇ ਹਨ। ਇਸ ਲਈ ਜੇਕਰ ਜ਼ਰੂਰੀ ਸਿਹਤ ਸਰੋਤ ਉਪਲੱਬਧ ਹੋਣ ਤਾਂ ਹੀ ਪਾਬੰਦੀ ਹਟਾਣੀ ਚਾਹੀਦੀ ਹੈ। ਹਰ ਸਰਕਾਰ ਨੂੰ ਆਪਣੇ ਦੇਸ਼ ਦੀ ਸਥਿਤੀ ਦੇਖਦੇ ਹੋਏ ਫੈਸਲਾ ਕਰਨਾ ਚਾਹੀਦਾ ਹੈ।

ਮੁਖੀ ਨੇ ਸਰਕਾਰਾਂ ਨੂੰ ਦਿਹਾੜੀ ਮਜ਼ਦੂਰਾਂ ਅਤੇ ਬੇਹੱਦ ਗਰੀਬ ਲੋਕਾਂ ਦੇ ਹਿੱਤਾਂ ਨੂੰ ਵੀ ਧਿਆਨ ਵਿਚ ਰੱਖਣ ਦੀ ਸਲਾਹ ਦਿੱਤੀ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!