ਨਵੀਂ ਵਿਆਹੀ ਜੋੜੀ ਲੰਗਰ ਦੀ ਸੇਵਾ ਕਰਦੀ ਹੋਈ ਆਈ ਨਜ਼ਰ
ਪਿਛਲੇ ਸ਼ੁਕਰਵਾਰ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਕਹਿ ਜਾਂਦੇ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਨੇ ਸਾਬਕਾ ਸਾਬਕਾ ਮਿਸ ਇੰਡੀਆ ਯੂਨੀਵਰਸ ਅਤੇ ਅਭਿਨੇਤਰੀ ਸਿਮਰਨ ਕੌਰ ਮੁੰਡੀ ਦੇ ਨਾਲ ਵਿਆਹ ਕਰਵਾ ਲਿਆ ਹੈ। ਵਿਆਹ ਤੋਂ ਬਾਅਦ ਇਹ ਨਵੀਂ ਵਿਆਹੀ ਜੋੜੀ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੀ, ਜਿੱਥੇ ਦੋਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਤੇ ਗੁਰੂਆਂ ਦਾ ਆਸ਼ੀਰਵਾਦ ਹਾਸਿਲ ਕੀਤਾ।
ਤਸਵੀਰਾਂ ‘ਚ ਦੇਖ ਸਕਦੇ ਹੋ ਕੇ ਗੁਰਿਕ ਮਾਨ ਤੇ ਸਿਮਰਨ ਕੌਰ ਮੁੰਡੀ ਬਰਤਨ ਸਾਫ ਕਰਨ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਸਿਮਰਨ ਕੌਰ ਮੁੰਡੀ ਨੇ ਗੁਰੂਘਰ ‘ਚ ਲੰਗਰ ਦੀ ਸੇਵਾ ਕਰਦੇ ਹੋਏ ਸੰਗਤਾਂ ਲਈ ਪ੍ਰਸ਼ਾਦੇ ਵੀ ਤਿਆਰ ਕੀਤੇ।
ਜੇ ਗੱਲ ਕਰੀਏ ਗੁਰਿਕ ਮਾਨ ਤੇ ਸਿਮਰਨ ਕੌਰ ਮੁੰਡੀ ਦੇ ਵਿਆਹ ਦੀ ਤਾਂ ਉਹ ਪੰਜਾਬ ਦੇ ਪਟਿਆਲਾ ਸ਼ਹਿਰ ‘ਚ ਹੋਇਆ। ਜਿੱਥੇ ਦੋਵਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਲਾਵਾਂ ਲਈਆਂ। ਇਸ ਵਿਆਹ ‘ਚ ਬਾਲੀਵੁੱਡ ਤੇ ਪਾਲੀਵੁੱਡ ਦੀਆਂ ਨਾਮੀ ਹਸਤੀਆਂ ਸ਼ਾਮਿਲ ਹੋਈਆਂ ਸਨ। ਜਿਵੇਂ ਜੈਜ਼ੀ ਬੀ, ਬੱਬੂ ਮਾਨ, ਬਾਦਸ਼ਾਹ, ਗੁਰੂ ਰੰਧਾਵਾ, ਜਸਬੀਰ ਜੱਸੀ, ਜੱਗੀ ਡੀ, ਐਮੀ ਵਿਰਕ, ਸੋਨਮ ਬਾਜਵਾ, ਸਰਗੁਣ ਮਹਿਤਾ ਤੋਂ ਇਲਾਵਾ ਕਈ ਹੋਰ ਕਲਾਕਾਰ ਇਸ ਵਿਆਹ ‘ਚ ਚਾਰ ਚੰਨ ਲਗਾਉਂਦੇ ਹੋਏ ਨਜ਼ਰ ਆਏ ਸਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
