Home / ਤਾਜਾ ਜਾਣਕਾਰੀ / ਪੁੱਤਰ ਦੀ ਦਾਤ ਤੋਂ ਬਾਅਦ ਗਿੱਪੀ ਗਰੇਵਾਲ ਨੂੰ ਇੱਕ ਹੋਰ ਖੁਸ਼ੀ ਹੋਈ ਨਸੀਬ ਦੇਖੋ

ਪੁੱਤਰ ਦੀ ਦਾਤ ਤੋਂ ਬਾਅਦ ਗਿੱਪੀ ਗਰੇਵਾਲ ਨੂੰ ਇੱਕ ਹੋਰ ਖੁਸ਼ੀ ਹੋਈ ਨਸੀਬ ਦੇਖੋ

ਗਿੱਪੀ ਗਰੇਵਾਲ ਨੂੰ ਇੱਕ ਹੋਰ ਖੁਸ਼ੀ ਹੋਈ ਨਸੀਬ

ਗੁਰੂਦਵਾਰਾ ਨਨਕਾਣਾ ਸਾਹਿਬ ਦੇ ਦਰਸ਼ਨ ਭਾਗਾਂ ਵਾਲਿਆਂ ਨੂੰ ਨਸੀਬ ਹੁੰਦੇ ਹਨ। ਗੁਰੂਦਵਾਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਏ ਗਿੱਪੀ ਗਰੇਵਾਲ ਕੀਤੀ ਸੇਵਾ ‘ ਪੰਜਾਬੀ ਫਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਇੱਕ ਸੰਧੂ ਹੁੰਦਾ ਸੀ’ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਹਨ।ਇਸ ਫਿਲਮ ਦੀ ਰਿਲੀਜ਼ਿੰਗ ਤੋਂ ਪਹਿਲਾਂ ਗਿੱਪੀ ਗਰੇਵਾਲ ਨਨਕਾਣਾ ਸਾਹਿਬ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਮੱਥਾ ਟੇਕਿਆ ਸੇਵਾ ਕੀਤੀ ਤੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ

ਕੀਤੀਆਂ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ ਤੇ ਚਵਰ ਸਾਹਿਬ ਝੁਲਾਇਆ।ਪੰਜਾਬ ਦੇ ਮਸ਼ਹੂਰ ਗਾਇਕ ਅਤੇ ਮਸ਼ਹੂਰ ਅਦਾਕਾਰ ਗਿੱਪੀ ਗਰੇਵਾਲ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਨਨਕਾਣਾ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ‘ਤੇ ਬਣੇ ਗੁਰਦੁਆਰਾ ਨਨਕਾਣਾ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂਦਵਾਰਾ ਸਾਹਿਬ ਦੀਆਂ ਖੁਸ਼ੀਆਂ ਹਾਸਿਲ ਕੀਤੀਆਂ।ਉਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਸੱਥਾ ਟੇਕਿਆ।

ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਸੀ। ਫ਼ਿਲਮ ‘ਚ ਗਿੱਪੀ ਗਰੇਵਾਲ, ਨੇਹਾ ਸ਼ਰਮਾ, ਬੱਬਲ ਰਾਏ, ਰੋਸ਼ਨ ਪ੍ਰਿੰਸ ਅਤੇ ਪਵਨ ਮਲਹੋਤਰਾ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਫ਼ਿਲਮ ਦੇ ਸਾਰੇ ਐਕਸ਼ਨ ਸੀਨਾਂ ਨੂੰ ਮਸ਼ਹੂਰ ਐਕਸ਼ਨ ਡਾਇਰੈਕਟਰ ਸ਼ਿਆਮ ਕੋਸ਼ਲ ਨੇ ਨਿਰਦੇਸ਼ਿਤ ਕੀਤਾ ਹੈ।ਫ਼ਿਲਮ ਦਾ ਵਿਸ਼ਵ ਵਿਤਰਣ ਮੁਨੀਸ਼ ਸਾਹਨੀ ਦੇ ਓਮਜੀ ਗਰੁੱਪ ਦੁਆਰਾ ਕੀਤਾ ਜਾਵੇਗਾ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ 28 ਫਰਵਰੀ ਨੂੰ ਰਿਲੀਜ਼ ਹੋਵੇਗੀ।ਦੱਸ ਦਈਏ ਕਿ ਗਿੱਪੀ ਦਾ ਜਨਮ

2 ਜਨਵਰੀ 1982 ਨੂੰ ਕੂਮ ਕਲਾਂ, ਲੁਧਿਆਣਾ ਵਿਖੇ ਹੋਇਆ ਸੀ। ਗਿੱਪੀ ਗਰੇਵਾਲ ਇਕ ਪੰਜਾਬੀ ਗਾਇਕ ਅਤੇ ਅਭਿਨੇਤਾ ਹਨ। ਗਿੱਪੀ ਗਰੇਵਾਲ ਦਾ ਨਾਂ ਉਨ੍ਹਾਂ ਪੰਜਾਬੀ ਗਾਇਕਾਂ ‘ਚ ਲਿਆ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਬਲਬੁਤੇ ‘ਤੇ ਗਾਇਕੀ ਦੇ ਨਾਲ-ਨਾਲ ਐਕਟਿੰਗ ਦੇ ਖੇਤਰ ‘ਚ ਵੀ ਇਕ ਵੱਖਰਾ ਹੀ ਮੁਕਾਮ ਹਾਸਲ ਕਰ ਚੁੱਕੇ ਹਨ।ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ‘ਜਿਨੇ ਮੇਰਾ ਦਿਲ ਲੁਟਿਆ’, ‘ਮਿਰਜ਼ਾ ਦਿ ਅਨਟੋਲਡ ਸਟੋਰੀ’, ‘ਕੈਰੀ ਆਨ ਜੱਟਾ’, ‘ਸਿੰਘ ਵੇਡਸ ਕੌਰ’, ‘ਲੱਕੀ ਦੀ ਅਣਲੱਕੀ ਸਟੋਰੀ’,

‘ਬੈਸਟ ਆਫ ਲਕ’, ‘ਭਾਜੀ ਇਨ ਪ੍ਰੋਬਲਮ’, ‘ਮੇਲ ਕਰਾਦੇ ਰੱਬਾ’, ‘ਮਿਰਜ਼ਾ ਦਿ ਅਨਟੋਲਡ ਸਟੋਰੀ’, ‘ਅਰਦਾਸ’, ‘ਅਰਦਾਸ ਕਰਾਂ’, ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’, ‘ਮੰਜੇ ਬਿਸਤਰੇ’, ‘ਡਾਕਾ’ ਆਦਿ ਫਿਲਮਾਂ ‘ਚ ਕੰਮ ਕਰ ਚੁੱਕੇ ਹਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!