Home / ਤਾਜਾ ਜਾਣਕਾਰੀ / ਪੰਜਾਬ : ਕਰੋਨਾ ਮਰੀਜਾਂ ਨੇ ਪਾ ਤਾ ਵਡਾ ਪੰਗਾ – ਡਾਕਟਰ ਫਸੇ ਕਸੂਤੇ ਇਸ ਜਗ੍ਹਾ

ਪੰਜਾਬ : ਕਰੋਨਾ ਮਰੀਜਾਂ ਨੇ ਪਾ ਤਾ ਵਡਾ ਪੰਗਾ – ਡਾਕਟਰ ਫਸੇ ਕਸੂਤੇ ਇਸ ਜਗ੍ਹਾ

ਆਈ ਤਾਜਾ ਵੱਡੀ ਖਬਰ

ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਦਾਖਲ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੇ ਇਕ ਵਾਰ ਫਿਰ ਤੋਂ ਘਰ ਜਾਣ ਦੀ ਜਿੱਦ ਨੂੰ ਲੈ ਕੇ ਹੰਗਾਮਾ ਕੀਤਾ ਹੈ। ਮਰੀਜ਼ਾਂ ਨੇ ਡਾਕਟਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਜਲਦੀ ਛੁੱਟੀ ਨਾ ਦਿੱਤੀ ਗਈ ਤਾਂ ਉਹ ਹਸਪਤਾਲ ਦੀ ਉਪਰਲੀ ਮੰਜ਼ਿਲ ਤੋਂ ਛਾਲ ਮਾਰ ਦੇਣਗੇ। ਮਰੀਜ਼ਾਂ ਦੀ ਗੱਲ ਸੁਣ ਕੇ ਡਾਕਟਰਾਂ ਵਲੋਂ ਕੋਰੋਨਾ ਆਈਸੋਲੇਸ਼ਨ ਵਾਰਡ ਦੇ ਬਾਹਰ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ ਅਤੇ

ਉੱਚ ਅਧਿਕਾਰੀਆਂ ਨੂੰ ਇਸ ਸਬੰਧ ‘ਚ ਜਾਣੂੰ ਕਰਵਾਇਆ ਗਿਆ ਹੈ। ਮਰੀਜ਼ ਘਰ ਜਾਣ ਦੀ ਜਿੱਦ ਨੂੰ ਲੈ ਕੇ ਅੜੇ ਹੋਏ ਹਨ ਅਤੇ ਉਨ੍ਹਾਂ ਨੇ ਅੱਜ ਡਾਕਟਰਾਂ ਨੂੰ ਫਿਰ ਟੈਸਟਿੰਗ ਦੇ ਲਈ ਦਿੱਤੇ ਜਾਣ ਵਾਲੇ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਕਾਰਡਿਓ ਥ੍ਰੈਰਸਿਸ ਵਾਰਡ ‘ਚ 23 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਰੱਖਿਆ ਗਿਆ ਹੈ।

ਇਸ ਤੋਂ ਪਹਿਲਾਂ ਵੀ ਗੁਰੂ ਨਾਨਕ ਦੇਵ ਹਸਪਤਾਲ ਦੇ ਕਾਰਡਿਓ ਥ੍ਰੈਸਿਸ ਵਾਰਡ ‘ਚ ਇਨ੍ਹਾਂ ਮਰੀਜ਼ਾਂ ਵਲੋਂ ਖੂਬ ਹੰਗਾਮਾ ਕੀਤਾ ਗਿਆ ਹੈ। ਉਸ ਸਮੇਂ ਵੀ ਘਰ ਜਾਣ ਦੀ ਜਿੱਦ ‘ਤੇ ਅੜੇ ਰਹੇ ਅਤੇ ਇਨ੍ਹਾਂ ਮਰੀਜ਼ਾਂ ਨੇ ਭੋਜਨ ਖਾਣ ਤੋਂ ਵੀ ਮਨ੍ਹਾ ਕਰਦੇ ਹੋਏ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!