Home / ਤਾਜਾ ਜਾਣਕਾਰੀ / ਪੰਜਾਬ ਚ ਇਥੇ ਇਹਨਾਂ ਲੋਕਾਂ ਲਈ ਹੋ ਗਿਆ ਇਹ ਵੱਡਾ ਐਲਾਨ – ਜਨਤਾ ਚ ਖੁਸ਼ੀ

ਪੰਜਾਬ ਚ ਇਥੇ ਇਹਨਾਂ ਲੋਕਾਂ ਲਈ ਹੋ ਗਿਆ ਇਹ ਵੱਡਾ ਐਲਾਨ – ਜਨਤਾ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਕਈ ਸਹੂਲਤਾਂ ਪ੍ਰਾਪਤ ਹੋ ਸਕਣ। ਸੂਬਾ ਸਰਕਾਰ ਵੱਲੋਂ ਜਿਥੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਭਰੋਸਾ ਦਿੱਤਾ ਗਿਆ ਸੀ ਉਸਨੂੰ ਹੌਲੀ-ਹੌਲੀ ਪੂਰਾ ਕੀਤਾ ਜਾ ਰਿਹਾ ਹੈ। ਉਥੇ ਹੀ ਲੋਕਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਵੀ ਢਿੱਲ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਸਾਰੇ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਕਤ ਅਧਿਕਾਰ ਦਿੱਤੇ ਗਏ ਹਨ। ਜਿਸ ਸਦਕਾ ਜ਼ਿਲੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਬਣਾ ਕੇ ਰੱਖਿਆ ਜਾ ਸਕੇ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੈਸਲਾ ਲਿਆ ਜਾ ਸਕੇ।

ਪੰਜਾਬ ਵਿੱਚ ਇੱਥੇ ਲੋਕਾਂ ਲਈ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਕਾਰਨ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਵੱਲੋਂ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਤੇ ਸਮਾਜਕ ਸੁਰੱਖਿਆ ਵਿਭਾਗ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਟੋਲ ਫਰੀ ਨੰਬਰ ਜਾਰੀ ਕੀਤੇ ਗਏ ਹਨ।

ਇਹ ਨੰਬਰ ਬੇਘਰ ਬਜ਼ੁਰਗਾਂ ਦੀ ਸੂਚਨਾ ਦੇਣ ਲਈ ਜਾਰੀ ਕੀਤੇ ਗਏ ਹਨ । ਇਨ੍ਹਾਂ ਈਲਡਰ ਲਾਈਨ ਉੱਪਰ ਉਪਰ ਜਾਣਕਾਰੀ ਸਾਂਝੀ ਕਰਕੇ ਬਜ਼ੁਰਗਾਂ ਦੀ ਮਦਦ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਐਮ ਟੀ ਓ, ਡੀ ਐਸ ਐਸ ਓ, ਐਨ ਜੀ ਓ, ਸਿਹਤ ਵਿਭਾਗ, ਪੁਲਿਸ ਵਿਭਾਗ, ਐਸ ਸੀ ਏਜ਼ , ਆਰ ਡਬਲਯੂ ਏ ਤੇ ਹੋਰਾਂ ਨੂੰ ਸਬੰਧਤ ਖੇਤਰ ਵਿੱਚ ਕਿਸੇ ਵੀ ਬੇਘਰ ਬੁਜ਼ੁਰਗ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਵੱਲੋਂ ਈਲਡਰ ਨੰਬਰ 14567 ਜਾਰੀ ਕੀਤਾ ਗਿਆ ਹੈ।

ਜਿਸ ਤੇ ਫੋਨ ਕਰਕੇ ਬਜ਼ੁਰਗ ਰਹਿਣ ਵਾਸਤੇ ਆਸਰਾ, ਮੈਡੀਕਲ ਅਤੇ ਕਾਨੂੰਨੀ ਕਾਉਂਸਲਿੰਗ ਸਮੇਤ ਹੋਰ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਕਿਹਾ ਗਿਆ ਹੈ ਕਿ ਟੋਲ ਫਰੀ ਨੰਬਰ ਤੇ ਕਾਲ ਕਰਕੇ ਆਮ ਲੋਕ ਬੇਘਰ ਬਜ਼ੁਰਗਾਂ ਬਾਰੇ ਸੂਚਨਾ ਦੇ ਸਕਦੇ ਹਨ ਤਾਂ ਜੋ ਬਜ਼ੁਰਗਾਂ ਦੀ ਸਹੀ ਢੰਗ ਨਾਲ ਸੰਭਾਲ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਬਹੁਤ ਸਾਰੇ ਬਜ਼ੁਰਗਾਂ ਨੂੰ ਘਰ ਮਿਲ ਜਾਵੇਗਾ।

error: Content is protected !!