Home / ਤਾਜਾ ਜਾਣਕਾਰੀ / ਪੰਜਾਬ ਚ ਇਥੇ ਝਾੜੀਆਂ ‘ਚੋਂ ਮਿਲਿਆ ਅਜਿਹਾ ਲਫਾਫਾ ਦੇਖ ਉਡੇ ਸਾਰੇ ਪਿੰਡ ਦੇ ਹੋਸ਼ – ਹੋ ਗਈ ਦਗੜ ਦਗੜ

ਪੰਜਾਬ ਚ ਇਥੇ ਝਾੜੀਆਂ ‘ਚੋਂ ਮਿਲਿਆ ਅਜਿਹਾ ਲਫਾਫਾ ਦੇਖ ਉਡੇ ਸਾਰੇ ਪਿੰਡ ਦੇ ਹੋਸ਼ – ਹੋ ਗਈ ਦਗੜ ਦਗੜ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਜਿੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ 2022 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਵੀ ਚੌਕਸੀ ਵਰਤੀ ਜਾ ਰਹੀ ਹੈ। ਕਿਉਂਕਿ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਗੈਰ ਸਮਾਜਿਕ ਘਟਨਾਵਾਂ ਨੂੰ ਅੰਜਾਮ ਦੇਣ ਲਈ ਅਜਿਹੇ ਅਨਸਰ ਤਤਪਰ ਰਹਿੰਦੇ ਹਨ, ਜੋ ਪੰਜਾਬ ਦਾ ਮਾਹੌਲ ਖਰਾਬ ਕਰ ਸਕਣ। ਉਥੇ ਹੀ ਪੁਲਸ ਅਜਿਹੀਆਂ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹੇ ਅਨਸਰਾਂ ਉਪਰ ਬਾਜ਼ ਨਜ਼ਰ ਰੱਖੀ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਥੇ ਝਾੜੀਆਂ ਵਿੱਚੋਂ ਮਿਲਿਆ ਅਜੇਹਾ ਲਿਫਾਫਾ, ਜਿਸਨੂੰ ਦੇਖਕੇ ਸਾਰੇ ਪਿੰਡ ਦੇ ਹੋਸ਼ ਉੱਡ ਗਏ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰਦਾਸਪੁਰ ਜ਼ਿਲ੍ਹੇ ਅਧੀਨ ਆਉਂਦੇ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਸਾਹਮਣੇ ਆਈ ਹੈ ਜਿੱਥੇ ਇਸ ਅਧੀਨ ਆਉਂਦੇ ਪਿੰਡ ਦਾਦੂਯੋਧ ਵਿੱਚ ਇੱਕ ਅਜਿਹਾ ਲਿਫਾਫਾ ਮਿਲਣ ਦਾ ਮਾਮਲਾ ਪ੍ਰਾਪਤ ਹੋਇਆ ਹੈ ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਹੋਏ ਇਸ ਲਫ਼ਾਫੇ ਵਿੱਚੋਂ ਜਿੱਥੇ 30 ਬੋਰ ਦਾ ਪਿਸਟਲ ਇਕ ਮੈਗਜੀਨ, 60 ਅਤੇ ਏ ਕੇ 47 ਦੇ ਰੋਦ ਬਰਾਮਦ ਹੋਏ ਹਨ।

ਉੱਥੇ ਹੀ ਪੁਲਿਸ ਵੱਲੋਂ ਇਸ ਸਭ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਲਿਫ਼ਾਫ਼ੇ ਬਾਰੇ ਉਸ ਸਮੇਂ ਪਤਾ ਲੱਗਾ ਜਦੋਂ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਦੀਆਂ ਝਾੜੀਆਂ ਵਿੱਚ ਸਾਫ ਸਫਾਈ ਦਾ ਕੰਮ ਕਰਵਾਇਆ ਜਾ ਰਿਹਾ ਸੀ। ਉਸ ਸਮੇਂ ਮਜਦੂਰਾਂ ਨੂੰ ਇੱਕ ਸ਼ੱਕੀ ਹਾਲਤ ਵਿੱਚ ਪਿਆ ਕਾਲੇ ਰੰਗ ਦਾ ਲਿਫ਼ਾਫ਼ਾ ਪ੍ਰਾਪਤ ਹੋਇਆ। ਜਿਸ ਨੂੰ ਦੇਖਦੇ ਹੀ ਸਾਰਿਆਂ ਦੇ ਹੋਸ਼ ਉਡ ਗਏ ਅਤੇ ਇਸ ਦੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਗਈ।

ਜਿਸ ਤੋਂ ਬਾਅਦ ਪੁਲਸ ਵੱਲੋਂ ਮੌਕੇ ਉੱਪਰ ਪਹੁੰਚ ਕੇ ਇਸ ਸਭ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਉੱਥੇ ਹੀ ਇਹ ਲਿਫਾਫਾ ਮਿਲਣ ਕਾਰਨ ਇਲਾਕੇ ਵਿੱਚ ਲੋਕਾਂ ਵਿੱਚ ਜਥੇਦਾਰ ਅਤੇ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਸਬੰਧੀ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

error: Content is protected !!