Home / ਤਾਜਾ ਜਾਣਕਾਰੀ / ਪੰਜਾਬ ਚ ਇਥੇ ਪਾਰਟੀ ਤੇ ਕੇਕ ਕੱਟਣ ਦੇ ਤੁਰੰਤ ਬਾਅਦ ਹੋ ਗਿਆ ਮੌਤ ਦਾ ਤਾਂਡਵ – ਮਚਿਆ ਹੜਕੰਪ

ਪੰਜਾਬ ਚ ਇਥੇ ਪਾਰਟੀ ਤੇ ਕੇਕ ਕੱਟਣ ਦੇ ਤੁਰੰਤ ਬਾਅਦ ਹੋ ਗਿਆ ਮੌਤ ਦਾ ਤਾਂਡਵ – ਮਚਿਆ ਹੜਕੰਪ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਸਮੇਂ ਵਿੱਚ ਪੰਜਾਬ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ ਅਤੇ ਨੌਜਵਾਨਾਂ ਦੀ ਵੱਖ-ਵੱਖ ਹਾਦਸਿਆਂ ਵਿੱਚ ਜਾਨ ਜਾਣ ਕਾਰਨ ਮਾਪਿਆਂ ਉਪਰ ਵਧੇਰੇ ਚਿੰਤਾ ਬਣ ਜਾਂਦੀ ਹੈ। ਅੱਜਕਲ੍ਹ ਜਿਥੇ ਨੌਜਵਾਨਾਂ ਵੱਲੋਂ ਛੋਟੀ-ਛੋਟੀ ਗੱਲ ਤੇ ਲੜਾਈ-ਝਗੜੇ ਦੌਰਾਨ ਇੱਕ ਦੂਜੇ ਉਪਰ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਵਿੱਚ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾ ਲਈ ਖਤਮ ਹੋ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਪਰਿਵਾਰ ਦੀਆਂ ਖੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਜਾਂਦੇ ਹਨ ਜਿਨ੍ਹਾਂ ਦੇ ਘਰ ਪਰਿਵਾਰ ਇਨ੍ਹਾਂ ਘਟਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਕੇਕ ਕੱਟਣ ਤੋਂ ਬਾਅਦ ਮੌਤ ਦਾ ਤਾਂਡਵ ਹੋਇਆ ਹੈ ਜਿਥੇ ਹਾਹਾਕਾਰ ਮੱਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ, ਜਿੱਥੇ ਕੁਝ ਦੋਸਤਾਂ ਵੱਲੋਂ ਬੀਤੀ ਰਾਤ ਝਬਾਲ ਰੋਡ ਇਲਾਕੇ ਵਿੱਚ ਪੈਂਦੇ ਆਨੰਦਪੁਰ ਵਿਖੇ ਜਨਮ ਦਿਨ ਦੀ ਪਾਰਟੀ ਕੀਤੀ ਜਾ ਰਹੀ ਸੀ। ਦੋਸਤ ਵੱਲੋਂ ਜਿੱਥੇ ਇਸ ਪਾਰਟੀ ਦੌਰਾਨ ਗੋਲੀਆਂ ਚਲਾ ਦਿੱਤੀਆਂ ਗਈਆਂ ਉਥੇ ਹੀ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੌਰਵ ਨਾਮ ਦਾ ਨੌਜਵਾਨ ਇਨ੍ਹਾਂ ਗੋਲੀਆਂ ਦਾ ਸ਼ਿਕਾਰ ਹੋਣ ਕਾਰਨ ਮੌਤ ਦੇ ਮੂੰਹ ਵਿਚ ਚਲਾ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੀ ਭੈਣ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੇ ਭਰਾ ਨੂੰ ਉਸ ਦੇ ਦੋਸਤਾਂ ਵੱਲੋਂ ਜਨਮ ਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਵਾਸਤੇ ਅੰਮ੍ਰਿਤਸਰ ਬੁਲਾਇਆ ਗਿਆ ਸੀ। ਜਿੱਥੇ ਦੋਸਤਾਂ ਵੱਲੋਂ ਜਨਮ ਦਿਨ ਦੀ ਪਾਰਟੀ ਕੀਤੀ ਜਾ ਰਹੀ ਸੀ ਅਤੇ ਕੇਕ ਕੱਟਣ ਤੋਂ ਬਾਅਦ ਦੋਸਤਾਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ ਅਤੇ ਇਸ ਫਾਇਰਿੰਗ ਦੌਰਾਨ ਹੀ ਉਨ੍ਹਾਂ ਦੇ ਭਰਾ ਸੌਰਵ ਨੂੰ ਤਿੰਨ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਨੌਜਵਾਨ ਦੀ ਮੌਤ ਹੋ ਗਈ।

ਉਥੇ ਹੀ ਮ੍ਰਿਤਕ ਨੌਜਵਾਨ ਦੀ ਭੈਣ ਵੱਲੋਂ ਆਖਿਆ ਗਿਆ ਹੈ ਕਿ ਇਹ ਸਭ ਕੁੱਝ ਗਿਣੀ ਮਿਥੀ ਸਾਜਿਸ਼ ਦੇ ਤਹਿਤ ਕੀਤਾ ਗਿਆ ਹੈ। ਕਿਉਂਕਿ ਉਸ ਦੇ ਦੋਸਤ ਵੱਲੋਂ ਜਨਮਦਿਨ ਤੇ ਬੁਲਾਉਂਦੇ ਸਮੇਂ ਵਿਵੇਕ ਨੇ ਆਖਿਆ ਸੀ ਕਿ ਅਗਰ ਉਹ ਉਸ ਨੂੰ ਬੁਲਾਵੇ ਤਾਂ ਹੀ ਉਹ ਆਵੇ ਨਹੀਂ ਤਾਂ ਕਿਸੇ ਦੇ ਕਹਿਣ ਉੱਪਰ ਨਾ ਆਵੇ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ।

error: Content is protected !!