Home / ਤਾਜਾ ਜਾਣਕਾਰੀ / ਪੰਜਾਬ ਚ ਇਥੇ ਰਾਤ 11 ਵਜੇ ਵਾਪਰਿਆ ਅਜਿਹਾ ਮੌਤ ਦਾ ਤਾਂਡਵ ਦੇਖ ਪੁਲਸ ਵੀ ਰਹਿ ਗਈ ਹੈਰਾਨ – ਤਾਜਾ ਵੱਡੀ ਖਬਰ

ਪੰਜਾਬ ਚ ਇਥੇ ਰਾਤ 11 ਵਜੇ ਵਾਪਰਿਆ ਅਜਿਹਾ ਮੌਤ ਦਾ ਤਾਂਡਵ ਦੇਖ ਪੁਲਸ ਵੀ ਰਹਿ ਗਈ ਹੈਰਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਗੁੰਡਿਆਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ , ਉਨ੍ਹਾਂ ਵੱਲੋਂ ਬਿਨਾਂ ਕਿਸੇ ਕਾਨੂੰਨ ਅਤੇ ਪੁਲੀਸ ਪ੍ਰਸ਼ਾਸਨ ਦੇ ਡਰ ਤੋਂ ਬਗੈਰ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਗੁੰਡਾਗਰਦੀ ਦੇ ਨਾਲ ਸਬੰਧਤ ਵਾਰਦਾਤਾਂ ਤੇ ਮਾਮਲਿਆਂ ਦੇ ਵਿਚ ਹਰ ਰੋਜ਼ ਹੀ ਇਜ਼ਾਫਾ ਹੁੰਦਾ ਜਾ ਰਿਹਾ ਹੈ । ਜਿਸ ਦੇ ਚੱਲਦੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਅਜਿਹੇ ਦੋਸ਼ੀਆਂ ਤੇ ਨਕੇਲ ਕੱਸਣ ਦੇ ਲਈ ਸਮੇਂ ਸਮੇਂ ਤੇ ਉਪਰਾਲੇ ਕੀਤੇ ਜਾਂਦੇ ਹਨ । ਪਰ ਇਸ ਦੇ ਬਾਵਜੂਦ ਵੀ ਇਹ ਅਪਰਾਧੀ ਆਪਣੇ ਬੁਲੰਦ ਹੌਸਲੇ ਸਦਕਾ ਸ਼ਰ੍ਹੇਆਮ ਘਟਨਾਵਾਂ ਨੂੰ ਅੰਜਾਮ ਦੇਣ ਦਾ ਕੋਈ ਵੀ ਮੌਕਾ ਨਹੀਂ ਛੱਡਦੇ । ਤੇ ਅਜਿਹਾ ਹੀ ਇਕ ਮਾਮਲਾ ਪੰਜਾਬ ਤੋਂ ਸਾਹਮਣੇ ਆਇਆ ਹੈ, ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਅਜਿਹਾ ਮੌਤ ਦਾ ਤਾਂਡਵ ਮਚਾਇਆ ਗਿਆ ਹੈ , ਜਿਸ ਕਾਰਨ ਪੂਰੇ ਜ਼ਿਲ੍ਹੇ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ।

ਦਰਅਸਲ ਪੰਜਾਬ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ ਫਤਹਿਗੜ੍ਹ ਸਾਹਿਬ ਤੇ ਪਿੰਡ ਗੁਰਧਨਪੁਰ ਦੇ ਵਿਚ ਇਕ ਠੇਕੇ ਤੇ ਕੰਮ ਕਰਦੇ ਕਰਿੰਦੇ ਨੂੰ ਕੁਝ ਲੋਕਾਂ ਦੇ ਵੱਲੋਂ ਅਜਿਹੀ ਕੁੱਟਮਾਰ ਕਰਨ ਤੋਂ ਬਾਅਦ ਅਜਿਹਾ ਖੌਫ਼ਨਾਕ ਕਦਮ ਚੁੱਕਿਆ ਗਿਆ ਕੀ ਕਿ ਉਹ ਵਿਅਕਤੀ ਅੱਧ ਮਰਿਆ ਹੋ ਗਿਆ ਤੇ ਫਿਰ ਉਸ ਦੀ ਮੌਤ ਹੋ ਗਈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਕੁਝ ਅਣਪਛਾਤੇ ਵਿਅਕਤੀਆਂ ਤੇ ਵੱਲੋਂ ਠੇਕੇ ਤੇ ਕੰਮ ਕਰਦੇ ਕਰਿੰਦੇ ਤੇ ਪਹਿਲਾਂ ਤਾਂ ਇੱਟਾਂ ਨਾਲ ਹਮਲਾ ਕੀਤਾ ਗਿਆ । ਫਿਰ ਉਸਨੂੰ ਅਧਮਰਾ ਕਰਨ ਤੋਂ ਬਾਅਦ ਇਨ੍ਹਾਂ ਦੋਸ਼ੀਆਂ ਦੇ ਵੱਲੋਂ ਉਸ ਨੂੰ ਅੱਗ ਲਗਾ ਦਿੱਤੀ ਗਈ ,ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ।

ਮ੍ਰਿਤਕ ਦੀ ਪਛਾਣ ਨਾਮ ਸੁਰਜੀਤ ਸਿੰਘ, ਉਮਰ ਸੱਠ ਸਾਲਾ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ । ਸੂਚਨਾ ਮਿਲਦੇ ਸਾਰ ਹੀ ਪੁਲੀਸ ਵੀ ਮੌਕੇ ਤੇ ਪਹੁੰਚੀ ਤੇ ਪੁਲੀਸ ਤੇ ਵੱਲੋਂ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਫਤਿਹਗਡ਼੍ਹ ਸਾਹਿਬ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤੀ ਹੈ । ਹੁਣ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਬਾਰੀਕੀ ਨਾਲ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਕੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾ ਸਕੇ ।

ਉੱਥੇ ਹੀ ਪੁਲੀਸ ਨੇ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਸ਼ਰਾਬ ਦੇ ਠੇਕੇ ਤੇ ਕੰਮ ਕਰਦਾ ਸੀ ਤੇ ਬੀਤੀ ਰਾਤ ਗਿਆਰਾਂ ਵਜੇ ਜਦੋਂ ਠੇਕੇ ਦੇ ਵਪਾਰੀਆਂ ਦੀ ਬਣਾਈ ਹੋਈ ਟੀਮ ਠੇਕੇ ਤੇ ਪਹੁੰਚੀ ਤਾਂ ਉਨ੍ਹਾਂ ਦੇਖਿਆ ਕਿ ਸੁਰਜੀਤ ਸਿੰਘ ਉਥੇ ਨਹੀਂ ਸੀ ਅਤੇ ਠੇਕਾ ਬੰਦ ਸੀ । ਜਦੋਂ ਉਨ੍ਹਾਂ ਨੇ ਠੇਕੇ ਦੀ ਇੱਕ ਖਿੜਕੀ ਰਾਹੀ ਪਰਾਲੀ ਵੱਲ ਦੇਖਿਆ ਤਾਂ ਪਰਾਲੀ ਦੇ ਵਿੱਚ ਕੁਝ ਜਲ ਰਿਹਾ ਸੀ । ਜਦੋਂ ਉਨ੍ਹਾਂ ਦੇਖਿਆ ਕਿ ਹਿੱਲਜੁਲ ਹੋ ਰਹੀ ਹੈ ਤੇ ਕੋਲ ਜਾ ਕੇ ਦੇਖਣ ਤੇ ਪਤਾ ਲੱਗਿਆ ਕਿ ਸੁਰਜੀਤ ਸਿੰਘ ਅੱਧੇ ਨਾਲੋਂ ਜ਼ਿਆਦਾ ਜਲ ਚੁੱਕਿਆ ਸੀ ਤੇ ਉਸ ਦੇ ਸਰੀਰ ਤੇ ਵੀ ਕੁੱਟਮਾਰ ਦੇ ਕਾਫ਼ੀ ਨਿਸ਼ਾਨ ਸਨ । ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ । ਫਿਲਹਾਲ ਪੁਲਸ ਤੇ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

error: Content is protected !!