Home / ਤਾਜਾ ਜਾਣਕਾਰੀ / ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਮੱਚੀ ਭਾਰੀ ਤਬਾਹੀ – ਤਾਜਾ ਵੱਡੀ ਖਬਰ

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਮੱਚੀ ਭਾਰੀ ਤਬਾਹੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫਸਲ ਨੂੰ ਸੰਭਾਲੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਿਉਂਕਿ ਬੀਤੇ ਦਿਨੀਂ ਪੰਜਾਬ ਦੇ ਕਈ ਹਿੱਸਿਆਂ ਵਿਚ ਹੋਈ ਬਰਸਾਤ ਦੇ ਕਾਰਨ ਜਿਥੇ ਝੋਨੇ ਦੀ ਫ਼ਸਲ ਨੂੰ ਕਾਫੀ ਨੁਕਸਾਨ ਹੋਇਆ ਸੀ ਓਥੇ ਹੀ ਫਸਲ ਦੀ ਕਟਾਈ ਵਿੱਚ ਵੀ ਦੇਰੀ ਹੋ ਗਈ। ਜਿੱਥੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਕਿਸਾਨਾਂ ਵੱਲੋਂ ਆਪਣੀ ਖੇਤੀਬਾੜੀ ਨਾਲ ਸਬੰਧਤ ਕੰਮਕਾਜ ਨੂੰ ਸੰਭਾਲਿਆ ਜਾ ਰਿਹਾ ਹੈ। ਉਥੇ ਹੀ ਕਿਸੇ ਨਾ ਕਿਸੇ ਕਾਰਨ ਵਾਪਰਨ ਵਾਲੇ ਹਾਦਸੇ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿੱਥੇ ਲੋਕਾਂ ਦਾ ਨੁਕਸਾਨ ਵੀ ਹੋ ਜਾਂਦਾ ਹੈ।

ਪੰਜਾਬ ਵਿੱਚ ਇੱਥੇ ਜਿੱਥੇ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਭਗਤਾ ਭਾਈ ਦੇ ਨਜ਼ਦੀਕ ਪਿੰਡ ਜਲਾਲ ਤੋਂ ਕੋਠਾ ਗੁਰੂ ਰੋਡ ਤੋ ਸਾਹਮਣੇ ਆਈ ਹੈ। ਜਿੱਥੇ ਪਰਾਲੀ ਦੀਆ ਗਠਾ ਨੂੰ ਲੈ ਜਾ ਰਹੀ ਇਕ ਟਰੈਕਟਰ-ਟਰਾਲੀ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਿੱਥੇ ਅੱਗ ਲੱਗਣ ਕਾਰਨ ਭਾਰੀ ਮਾਲੀ ਨੁਕਸਾਨ ਹੋਇਆ ਹੈ। ਲੱਗੀ ਇਸ ਭਿਆਨਕ ਅੱਗ ਦੇ ਕਾਰਨ ਟਰੈਕਟਰ-ਟਰਾਲੀ ਸੜ ਕੇ ਸੁਆਹ ਹੋ ਗਏ ਹਨ।

ਉੱਥੇ ਹੀ ਟਰੈਕਟਰ ਚਾਲਕ ਵੱਲੋਂ ਬੜੀ ਮੁਸ਼ਕਲ ਨਾਲ ਛਾਲ ਮਾਰ ਕੇ ਆਪਣੀ ਜਾਨ ਬਚਾਈ ਗਈ ਹੈ। ਗਰੀਬ ਪਰਿਵਾਰ ਨਾਲ ਸਬੰਧਤ ਟਰੈਕਟਰ ਚਾਲਕ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਉਸ ਵੱਲੋਂ ਵੱਖ-ਵੱਖ ਪਿੰਡਾਂ ਤੋਂ ਪਰਾਲੀ ਇਕੱਠੀ ਕਰ ਕੇ ਸ਼ਹਿਰ ਤੋਂ ਬਾਹਰ ਬਣੇ ਡੰਪ ਵਿੱਚ ਲਿਜਾਣ ਦਾ ਕੰਮ ਕੀਤਾ ਜਾਂਦਾ ਸੀ। ਅੱਜ ਵੀ ਜਦੋਂ ਉਹ ਆਪਣੇ ਕੰਮ ਤੇ ਜਾ ਰਿਹਾ ਸੀ ਤਾਂ, ਪਿੰਡ ਕੋਠਾ ਗੁਰੂ ਰੋਡ ਉਪਰ ਪਹੁੰਚਣ ਤੇ ਸ਼ਾਰਟ ਸਰਕਟ ਹੋਣ ਕਾਰਨ ਬਿਜਲੀ ਦੀਆਂ ਤਾਰਾਂ ਤੋਂ ਨਿਕਲੀ ਹੋਈ ਅੱਗ ਉਸਦੀ ਟਰੈਕਟਰ-ਟਰਾਲੀ ਨੂੰ ਲੱਗ ਗਈ ਜਿਸ ਵਿੱਚ ਉਹ ਪਰਾਲੀ ਦੀ ਗਠਾ ਲੈ ਕੇ ਜਾ ਰਿਹਾ ਸੀ।

ਉਥੇ ਹੀ ਇਲਾਕੇ ਵਿਚ ਲੋਕਾਂ ਵੱਲੋਂ ਇਸ ਅੱਗ ਉੱਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਦੀ ਮੰਗ ਵੀ ਕੀਤੀ ਗਈ। ਪਰ ਭਗਤਾ ਭਾਈ ਵਿੱਚ ਅਜਿਹੀ ਸਹੂਲਤ ਨਾ ਹੋਣ ਇਸ ਅੱਗ ਉਪਰ ਕਾਬੂ ਨਹੀਂ ਪਾਇਆ ਗਿਆ। ਇਸ ਤੋਂ ਪਹਿਲਾਂ ਵੀ ਸ਼ਹਿਰ ਵਿੱਚ ਕਈ ਅਜਿਹੇ ਹਾਦਸੇ ਵਾਪਰ ਚੁੱਕੇ ਹਨ। ਜਿੱਥੇ ਫਾਇਰ ਬ੍ਰਿਗੇਡ ਦੀ ਗੱਡੀ ਨਾ ਹੋਣ ਕਾਰਨ ਇਨ੍ਹਾਂ ਹਾਦਸਿਆਂ ਵਿਚ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਨਹੀਂ ਜਾ ਸਕਿਆ।

error: Content is protected !!