Home / ਤਾਜਾ ਜਾਣਕਾਰੀ / ਪੰਜਾਬ ਚ ਇਥੇ ਸਕੂਲ ਦੇ 32 ਵਿਦਿਆਰਥੀ ਆ ਗਏ ਪੌਜੇਟਿਵ ਸਕੂਲ ਨੂੰ ਕੀਤਾ ਗਿਆ ਬੰਦ

ਪੰਜਾਬ ਚ ਇਥੇ ਸਕੂਲ ਦੇ 32 ਵਿਦਿਆਰਥੀ ਆ ਗਏ ਪੌਜੇਟਿਵ ਸਕੂਲ ਨੂੰ ਕੀਤਾ ਗਿਆ ਬੰਦ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕੇਸਾਂ ਵਿਚ ਕਮੀ ਹੋਣ ਤੋਂ ਬਾਅਦ ਜਿਥੇ ਲੋਕਾਂ ਵੱਲੋਂ ਕਰੋਨਾ ਪਾਬੰਦੀਆ ਦੀ ਉਲੰਘਣਾ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਜਿੱਥੇ ਟੀਕਾਕਰਨ ਹੋਣ ਤੋਂ ਬਾਅਦ ਕਰੋਨਾ ਕੇਸਾਂ ਵਿਚ ਲਗਾਤਾਰ ਕਮੀ ਦਰਜ ਕੀਤੀ ਗਈ ਸੀ। ਉਥੇ ਹੀ ਸਰਕਾਰ ਵੱਲੋਂ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਵਾਸਤੇ ਲੋਕਾਂ ਨੂੰ ਕਰੋਨਾ ਪਾਬੰਦੀਆਂ ਦੀ ਲਗਾਤਾਰ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਰਹੀ ਹੈ। ਜਿਸ ਸਦਕਾ ਬੱਚਿਆਂ ਨੂੰ ਇਸ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ ਅਤੇ ਕਰੋਨਾ ਦੀ ਤੀਜੀ ਲਹਿਰ ਨੂੰ ਵੀ ਰੋਕਿਆ ਜਾ ਸਕੇ। ਪਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਫਿਰ ਤੋਂ ਕਰੋਨਾ ਦੇ ਕੇਸ ਸਾਹਮਣੇ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਹੁਣ ਪੰਜਾਬ ਵਿੱਚ 32 ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਸਕੂਲ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਅਧੀਨ ਆਉਣ ਵਾਲੇ ਪਿੰਡ ਪਲਹਾੜ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਜਿੱਥੇ ਕਰੋਨਾ ਨਾਲ ਪੀੜਤ ਹੋਣ ਵਾਲੇ ਬੱਚਿਆਂ ਦੀ ਗਿਣਤੀ ਵਿੱਚ ਵਾਧਾ ਹੋ ਕੇ ਇਹ ਗਿਣਤੀ 32 ਹੋ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁਕੇਰੀਆਂ ਦੇ ਐਸ ਡੀ ਓ ਨਵਨੀਤ ਵੱਲੋਂ ਦੱਸਿਆ ਗਿਆ ਹੈ ਕਿ ਇਸ ਸਕੂਲ ਵਿਚ ਬੱਚਿਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ ਅਤੇ ਬੀਤੇ ਦਿਨੀਂ ਪਹਿਲੇ ਦਿਨ 12 ਵਿਦਿਆਰਥੀਆਂ, ਉਸ ਤੋਂ ਅਗਲੇ ਦਿਨ 10 ਵਿਦਿਆਰਥੀ ਹੋਰ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਕੀਤੀ ਗਈ ਸੀ। ਤੇ ਅੱਜ ਬੱਚਿਆਂ ਦੀ ਰਿਪੋਰਟ ਆਉਣ ਤੇ 10 ਵਿਦਿਆਰਥੀਆਂ ਹੋਰ ਕਰੋਨਾ ਦੀ ਚਪੇਟ ਵਿਚ ਆ ਗਏ ਹਨ। ਜਿਸ ਕਾਰਨ ਇਸ ਸਰਕਾਰੀ ਸਕੂਲ ਦੇ ਬੱਚਿਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਗਿਣਤੀ 32 ਹੋ ਗਈ ਹੈ। ਉਥੇ 32 ਬੱਚਿਆਂ ਦੇ ਕਰੋਨਾ ਦੀ ਚਪੇਟ ਆਉਣ ਕਾਰਨ ਜਿੱਥੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਦੀ ਚਿੰਤਾ ਵੀ ਵਧ ਗਈ ਹੈ। ਇੰਨੇ ਜ਼ਿਆਦਾ ਮਾਮਲੇ ਸਾਹਮਣੇ ਆਉਣ ਤੇ ਪਿੰਡ ਨੂੰ ਰੈੱਡ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਉਥੇ ਹੀ ਬਲਾਕ ਨੋਡਲ ਅਧਿਕਾਰੀ ਡਾਕਟਰ ਹਰਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਪਿੰਡ ਦੇ ਸਰਕਾਰੀ ਸਕੂਲ ਨੂੰ ਉਸ ਸਮੇਂ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ, ਜਦੋਂ ਤੱਕ 531 ਵਿਦਿਆਰਥੀਆਂ ਦੀ ਰਿਪੋਰਟ ਸਾਹਮਣੇ ਨਹੀਂ ਆ ਜਾਂਦੀ।

error: Content is protected !!