Home / ਤਾਜਾ ਜਾਣਕਾਰੀ / ਪੰਜਾਬ ਚ ਇਥੇ 12 ਸਕਿੰਟਾਂ ਚ 6 ਜਾਣਿਆ ਨੇ ਮਾਰਿਆ ਏਦਾਂ ਵੱਡਾ ਡਾਕਾ – ਇਲਾਕੇ ਚ ਪਿਆ ਖੌਫ

ਪੰਜਾਬ ਚ ਇਥੇ 12 ਸਕਿੰਟਾਂ ਚ 6 ਜਾਣਿਆ ਨੇ ਮਾਰਿਆ ਏਦਾਂ ਵੱਡਾ ਡਾਕਾ – ਇਲਾਕੇ ਚ ਪਿਆ ਖੌਫ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲਗਾਤਾਰ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਵਧ ਰਹੀਆਂ ਘਟਨਾਵਾਂ ਦੇ ਕਾਰਨ ਜਿੱਥੇ ਲੋਕਾਂ ਵਿੱਚ ਭਾਰੀ ਡਰ ਦਾ ਮਾਹੌਲ ਪੈਦਾ ਹੋਇਆ ਹੈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੁਲਸ ਨੂੰ ਚੁਕੰਨੇ ਰਹਿਣ ਅਤੇ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਕਈ ਤਰਾਂ ਦੇ ਸਵਾਲ ਖੜੇ ਹੋ ਰਹੇ ਹਨ। ਜਿੱਥੇ ਚੋਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੇ ਨਾਲ ਨਾਲ ਲੋਕਾਂ ਦੀ ਜਾਨ ਤੱਕ ਨੂੰ ਖਤਰੇ ਵਿੱਚ ਪਾ ਦਿੱਤਾ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ 12 ਸਕਿੰਟ ਵਿੱਚ 6 ਜਣਿਆਂ ਵੱਲੋਂ ਏਦਾ ਡਾਕਾ ਮਾਰਿਆ ਗਿਆ ਹੈ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ਤੋਂ ਸਾਹਮਣੇ ਆਈ ਹੈ। ਜਿੱਥੇ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਹੀ ਇਕ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਵਿਅਕਤੀ ਰਾਧੇ ਸ਼ਿਆਮ ਥਾਪਰ ਵੱਲੋਂ ਦੱਸਿਆ ਗਿਆ ਹੈ ਕਿ ਉਹ ਇਕ ਹੌਜ਼ਰੀ ਫੈਕਟਰੀ ਦੇ ਮਾਲਕ ਹਨ, ਜਦੋਂ ਉਹ ਆਪਣੀ ਸਿਟੀ ਹੋਂਡਾ ਕਾਰ ਵਿਚ ਆਪਣੀ ਫੈਕਟਰੀ ਦੇ ਗੇਟ ਕੋਲ ਪੁੱਜੇ ਤਾਂ ਕਾਰ ਨੂੰ ਬਾਹਰ ਖੜੀ ਕਰਕੇ ਪੈਦਲ ਹੀ ਗੇਟ ਦੇ ਅੰਦਰ ਜਾਣ ਲੱਗੇ ਤਾਂ ਉਸ ਸਮੇਂ ਹੀ ਲੁਟੇਰੇ ਆਏ ਅਤੇ ਮੇਰੇ ਸਿਰ ਵਿੱਚ ਰਾਡ ਮਾਰ ਦਿੱਤੀ ਜਿਸ ਨਾਲ ਮੈਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਫੈਕਟਰੀ ਦੇ ਮਾਲਕ ਦੇ ਹੇਠਾਂ ਡਿਗਦੇ ਹੀ ਉਸ ਕੋਲੋਂ ਬੈਗ ਖੋਹ ਕੇ ਫ਼ਰਾਰ ਹੋ ਗਏ।

ਲੁਟੇਰਿਆਂ ਵੱਲੋਂ ਜਿੱਥੇ ਇਕ ਮੋਬਾਇਲ ਫੋਨ, ਜਿਸ ਦੀ ਕੀਮਤ ਦੋ ਲੱਖ ਰੁਪਏ, 9.5 ਲੱਖ ਦੀ ਨਕਦੀ ਲੁੱਟ ਲਈ,ਇਹ ਲੁਟੇਰੇ ਉਸ ਮੌਕੇ ਆਪਣੇ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਫਰਾਰ ਹੋ ਗਏ। ਜਿਨ੍ਹਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ ਅਤੇ ਹੱਥਾਂ ਵਿਚ ਤੇਜ਼ ਹਥਿਆਰ ਸਨ। ਉਥੇ ਹੀ ਕਾਰ ਡਰਾਈਵਰ ਉੱਪਰ ਵੀ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਜਿਸ ਵੱਲੋਂ ਘਰ ਦੂਰ ਜਾ ਕੇ ਖੜੀ ਕੀਤੀ ਗਈ ਅਤੇ ਇਸ ਘਟਨਾ ਦੇ ਦੌਰਾਨ ਉਹ ਮੌਕੇ ਤੇ ਨਾ ਪੁੱਜਿਆ। ਉਥੇ ਹੀ ਪੁਲਿਸ ਵੱਲੋਂ ਇਨ੍ਹਾਂ ਸਾਰੇ ਮਾਮਲਿਆਂ ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਚੋਰਾਂ ਨੂੰ ਹਿਰਾਸਤ ਵਿੱਚ ਲੈਣ ਲਈ ਲੱਗੇ ਹੋਏ ਸੀ ਸੀ ਟੀ ਵੀ ਕੈਮਰੇ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ।

error: Content is protected !!