ਇਸ ਤਰੀਕ ਤਕ ਜਾਰੀ ਰਹੇਗਾ ਕਰਫ਼ਿਊ
ਕੋਰੋਨਾ ਵਾਇਰਸ ਦੀ ਮਹਾਮਾਰੀ ਨਾਲ ਨÎਜਿੱਠਣ ਲਈ ਪੰਜਾਬ ਸਰਕਾਰ ਨੇ ਸੂਬੇ ‘ਚ ਕਰਫ਼ਿਊ 15 ਦਿਨ ਹੋਰ ਵਧਾ ਦਿੱਤਾ ਹੈ। ਹੁਣ ਇਹ ਕਰਫ਼ਿਊ 15 ਅਪ੍ਰੈਲ 2020 ਤਕ ਜਾਰੀ ਰਹੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੇ ਛੇ ਵੱਖ-ਵੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮੀਟਿੰਗ ਕਰਨ ਤੋਂ ਬਾਅਦ ਲਿਆ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਪਹਿਲਾਂ 31 ਮਾਰਚ ਤਕ ਪੂਰੇ ਪੰਜਾਬ ‘ਚ ਕਰਫ਼ਿਊ ਲਾਉਣ ਦੇ ਹੁਕਮ ਦਿੱਤੇ ਸਨ। ਦੂਜੇ ਪਾਸੇ ਕੇਂਦਰ ਵੱਲੋਂ ਪੂਰੇ ਦੇਸ਼ ‘ਚ 21 ਦਿਨਾਂ ਦੇ ਲਾਕਡਾਊਨ ਦੇ ਐਲਾਨ ਕੀਤਾ ਗਿਆ ਹੈ ਜਿਸ ਦੀ ਮਿਆਦ 14 ਅਪ੍ਰੈਲ ਤਕ ਹੈ। ਇਸ ਦੇ ਮੱਦੇਨਜ਼ਰ ਹੀ ਸਰਕਾਰ ਨੇ ਪੰਜਾਬ ਵਿੱਚ ਵੀ 15 ਅਪ੍ਰੈਲ ਤਕ ਕਰਫ਼ਿਊ ਦੀ ਮਿਆਦ ਵਧਾਉਣ ਦਾ ਐਲਾਨ ਕੀਤਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |