Home / ਤਾਜਾ ਜਾਣਕਾਰੀ / ਪੰਜਾਬ ਚ ਏਥੇ ਅੱਗ ਨੇ ਮਚਾਈ ਤਬਾਹੀ 10-12 ਘਰ ਸੜਕੇ ਹੋਏ ਤਬਾਹ – ਤਾਜਾ ਵੱਡੀ ਖਬਰ

ਪੰਜਾਬ ਚ ਏਥੇ ਅੱਗ ਨੇ ਮਚਾਈ ਤਬਾਹੀ 10-12 ਘਰ ਸੜਕੇ ਹੋਏ ਤਬਾਹ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਹੀ ਵਾਪਰਨ ਵਾਲੀਆਂ ਬਹੁਤ ਸਾਰੀਆਂ ਦੁਖਦਾਇਕ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਸਾਹਮਣੇ ਆਉਣ ਵਾਲੀਆਂ ਇਹਨਾਂ ਘਟਨਾਵਾਂ ਦੇ ਚਲਦੇ ਹੋਏ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ। ਜਿੱਥੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੇ ਚਲਦੇ ਹੋਏ ਕਈ ਪਰਿਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੁੰਦਾ ਹੈ। ਉਥੇ ਹੀ ਅਚਾਨਕ ਵਾਪਰਨ ਵਾਲੇ ਬਹੁਤ ਸਾਰੇ ਹਾਦਸੇ ਵੀ ਭਾਰੀ ਨੁਕਸਾਨ ਹੋਣ ਦਾ ਕਾਰਨ ਬਣ ਸਕਦੇ ਹਨ। ਜਿੱਥੇ ਕਈ ਜਗਾ ਤੇ ਅਚਾਨਕ ਹੀ ਅੱਗ ਲੱਗਣ ਵਰਗੀਆਂ ਭਿਆਨਕ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਨਾਲ ਕਈ ਪਰਵਾਰਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ।

ਕੁਝ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦਾ ਖਮਿਆਜ਼ਾ ਕਈ ਪਰਿਵਾਰਾਂ ਨੂੰ ਭੁਗਤਣਾ ਪੈ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਅੱਗ ਕਾਰਨ ਭਾਰੀ ਤਬਾਹੀ ਹੋਈ ਹੈ ਜਿਥੇ 10-12 ਘਰ ਸੜ ਕੇ ਸਵਾਹ ਹੋ ਗਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਟਾਂਡਾ ਉੜਮੁੜ ਦੇ ਅਧੀਨ ਆਉਂਦੇ ਪਿੰਡ ਮੁਰਾਦਪੁਰ ਨਰਿਆਲ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਵਿੱਚ ਰਹਿਣ ਵਾਲੇ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਉਸ ਸਮੇਂ ਅੱਜ ਸਵੇਰੇ ਸੜ ਕੇ ਸੁਆਹ ਹੋ ਗਈਆਂ ਜਦੋਂ ਇਨ੍ਹਾਂ ਝੁਗੀਆਂ ਦੇ ਨਜ਼ਦੀਕ ਕੂੜੇ ਕਰਕਟ ਨੂੰ ਲਗਾਈ ਗਈ ਅੱਗ ਇਨ੍ਹਾਂ ਝੁਗੀਆਂ ਦੇ ਤਬਾਹ ਹੋਣ ਦਾ ਕਾਰਨ ਬਣ ਗਈ।

ਇਸ ਅੱਗ ਦੀ ਚਪੇਟ ਵਿੱਚ ਆਉਣ ਕਾਰਨ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਦੀਆਂ 10 ਤੋਂ 12 ਝੁਗੀਆਂ ਸੜ ਕੇ ਸੁਆਹ ਹੋ ਗਈਆਂ ਹਨ ਜਿਨ੍ਹਾਂ ਵਿੱਚ ਉਨ੍ਹਾਂ ਦਾ ਸਾਰਾ ਕੀਮਤੀ ਸਾਮਾਨ ਅਤੇ ਨਗਦੀ ਵੀ ਸ਼ਾਮਲ ਸੀ। ਪੀੜਤ ਪਰਿਵਾਰਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ ਹੈ ਉਸ ਸਮੇਂ ਇਨ੍ਹਾਂ ਝੁਗੀਆਂ ਵਿੱਚ ਰਹਿਣ ਵਾਲੇ ਸਾਰੇ ਪਰਿਵਾਰ ਆਪਣੇ ਬੱਚਿਆਂ ਸਮੇਤ ਨਜ਼ਦੀਕ ਦੇ ਖੇਤਾਂ ਵਿੱਚ ਮਜ਼ਦੂਰੀ ਕਰਨ ਲਈ ਗਏ ਹੋਏ ਸਨ। ਇਸ ਹਾਦਸੇ ਵਿਚ ਜਿਥੇ ਇਨ੍ਹਾਂ ਪਰਵਾਸੀ ਪਰਿਵਾਰਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ ਉੱਥੇ ਹੀ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਇਸ ਹਾਦਸੇ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਵੀ ਘਟਨਾ ਸਥਾਨ ਉਪਰ ਪਹੁੰਚ ਕੀਤੀ ਗਈ ਹੈ ਉਥੇ ਹੀ ਪਿੰਡ ਵਾਸੀਆਂ ਨੇ ਦੱਸਿਆ ਕਿ ਸਭ ਵੱਲੋਂ ਮਿਲ ਕੇ ਅੱਗ ਉਪਰ ਕਾਬੂ ਪਾਇਆ ਗਿਆ ਹੈ। ਉੱਥੇ ਹੀ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਵੀ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਸਰਕਾਰ ਤੋਂ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।

error: Content is protected !!