Home / ਤਾਜਾ ਜਾਣਕਾਰੀ / ਪੰਜਾਬ ਚ ਏਥੇ ਪਾਪੀ ਬੰਦੇ ਨੇ ਕੀਤੀ ਗੁਰਦਵਾਰਾ ਸਾਹਿਬ ਚ ਇਹ ਵੱਡੀ ਬੇਅਦਬੀ – ਤਾਜਾ ਵੱਡੀ ਖਬਰ

ਪੰਜਾਬ ਚ ਏਥੇ ਪਾਪੀ ਬੰਦੇ ਨੇ ਕੀਤੀ ਗੁਰਦਵਾਰਾ ਸਾਹਿਬ ਚ ਇਹ ਵੱਡੀ ਬੇਅਦਬੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੀ ਹੀ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ, ਜਿਨ੍ਹਾਂ ਵੱਲੋਂ ਅਜੇ ਬਰਗਾੜੀ ਕਾਂਡ ਦਾ ਮਾਮਲਾ ਹੱਲ ਨਾ ਕੀਤੇ ਜਾਣ ਤੇ ਭੜਾਸ ਕੱਢੀ ਹੈ। ਉਨ੍ਹਾਂ ਆਖਿਆ ਸੀ ਕਿ ਉਸ ਸਮੇਂ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਕਾਰਨ ਜਿੱਥੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਉਥੇ ਹੀ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ ਹੈ। ਸਰਕਾਰ ਵੱਲੋਂ 6 ਮਹੀਨੇ ਦਾ ਸਮਾਂ ਲਿਆ ਗਿਆ ਸੀ ਪਰ ਸਮਾਂ ਬੀਤਣ ਦੇ ਬਾਵਜੂਦ ਵੀ ਅਜੇ ਤੱਕ ਕੋਈ ਵੀ ਜਾਣਕਾਰੀ ਸਰਕਾਰ ਵੱਲੋਂ ਜਨਤਕ ਨਹੀਂ ਕੀਤੀ ਗਈ ਹੈ। ਉਥੇ ਹੀ ਪੰਜਾਬ ਵਿੱਚ ਆਏ ਦਿਨ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਝੰਜੋੜ ਕੇ ਰੱਖ ਦਿੱਤਾ ਜਾਂਦਾ ਹੈ। ਕੁਝ ਲੋਕ ਧਰਮ ਦੇ ਨਾਂ ਤੇ ਹੀ ਬਾਕੀ ਲੋਕਾਂ ਨੂੰ ਗੁਮਰਾਹ ਵੀ ਕਰਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਪਾਪੀ ਬੰਦੇ ਵੱਲੋਂ ਗੁਰਦੁਆਰਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਕਪੂਰਥਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਮਿੱਠਾਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਗੁਰਦੁਆਰਾ ਸਾਹਿਬ ਵਿੱਚ ਇਕ ਗ੍ਰੰਥੀ ਵੱਲੋਂ ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ਵਿਚ ਪਾਠ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਇਕ ਕਮੇਟੀ ਮੈਂਬਰ ਵੱਲੋਂ ਸਵੇਰੇ ਦੇ ਚਾਰ ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਪਹੁੰਚ ਕੇ ਸੇਵਾ ਕੀਤੀ ਜਾ ਰਹੀ ਸੀ।

ਉਥੇ ਹੀ ਪਿੰਡ ਮਿੱਠਾ ਦੇ ਉਸ ਵਿਅਕਤੀ ਨੇ ਦੇਖਿਆ ਕਿ ਪਾਠੀ ਵੱਲੋਂ ਕੋਈ ਨਸ਼ਾ ਕੀਤਾ ਹੋਇਆ ਹੈ। ਜਿਸ ਦੀ ਜਾਣਕਾਰੀ ਉਸ ਵੱਲੋਂ ਤੁਰੰਤ ਕਮੇਟੀ ਮੈਂਬਰਾਂ ਨੂੰ ਦਿੱਤੀ ਗਈ ਅਤੇ ਜਿਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਪਾਠੀ ਦੇ ਕਮਰੇ ਦੀ ਤਲਾਸ਼ੀ ਲਈ ਤਾਂ ਉਥੋਂ ਸ਼ਰਾਬ ਦੀ ਇੱਕ ਖਾਲੀ ਬੋਤਲ ਅਤੇ ਇਕ ਖੁੱਲ੍ਹੀ ਹੋਏ ਬੋਤਲ ਤੋਂ ਇਲਾਵਾ ਤੰਬਾਕੂ ਵੀ ਬਰਾਮਦ ਕੀਤਾ। ਪਿੰਡ ਵਾਸੀਆਂ ਵੱਲੋਂ ਇਸ ਦੀ ਸੂਚਨਾ ਫੱਤੂਢੀਂਗਾ ਥਾਣਾ ਦੀ ਪੁਲਸ ਨੂੰ ਦਿੱਤੀ ਗਈ।

ਜਿਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੇ ਦੋਸ਼ੀ ਬਲਵਿੰਦਰ ਸਿੰਘ ਖਿਲਾਫ਼ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਕਾਰਨ ਆਈ ਪੀ ਸੀ ਧਾਰਾ 295 ਤਹਿਤ ਮਾਮਲਾ ਦਰਜ ਕੀਤਾ ਹੈ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਹ ਘਟਨਾ 7 ਨਵੰਬਰ ਦੀ ਦੱਸੀ ਗਈ ਹੈ। ਜਿੱਥੇ ਪਾਠੀ ਵੱਲੋਂ ਸਵੇਰ ਨੂੰ ਅੰਮ੍ਰਿਤ ਛਕਿਆ ਗਿਆ ਅਤੇ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਵਿੱਚ ਬੈਠ ਕੇ ਪਾਠ ਕੀਤਾ ਗਿਆ।

error: Content is protected !!