Home / ਤਾਜਾ ਜਾਣਕਾਰੀ / ਪੰਜਾਬ ਚ ਕਰੋਨਾ ਨੇ ਕੀਤਾ ਮੌਤ ਦਾ ਤਾਂਡਵ ਇਥੇ ਹੋਈਆਂ ਮੌਤਾਂ – ਤਾਜਾ ਵੱਡੀ ਖਬਰ

ਪੰਜਾਬ ਚ ਕਰੋਨਾ ਨੇ ਕੀਤਾ ਮੌਤ ਦਾ ਤਾਂਡਵ ਇਥੇ ਹੋਈਆਂ ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਲੁਧਿਆਣਾ ਵਿਚ ਕੋਰੋਨਾ ਪੀੜਤ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ।ਸੀ ਐੱਮ ਸੀ ਅਤੇ ਹਸਪਤਾਲ ਲੁਧਿਆਣਾ ਦੇ ਇਕ ਅਧਿਕਾਰਿਤ ਅਧਿਕਾਰੀ ਨੇ ਦੱਸਿਆ ਕਿ ਹੈ ਕਿ ਦੋਵੇਂ ਮ੍ਰਿਤਕ ਮਰੀਜ਼ ਗੁਰਦਾਸਪੁਰ ਨਾਲ ਸਬੰਧਿਤ ਸਨ ਅਤੇ ਉਨ੍ਹਾਂ ਵਿੱਚੋਂ 84 ਸਾਲ ਦਾ ਅਤੇ ਦੂਜਾ 82 ਸਾਲ ਉਮਰ ਦਾ ਮਰੀਜ਼ ਸੀ।

ਪਿੰਡ ਠੀਕਰੀਵਾਲ ਗੁਰਾਇਆਂ ਦੇ ਇਕ ਬਜ਼ੁਰਗ ਵਿਅਕਤੀ ਦੀ ਜਲੰਧਰ ‘ਚ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਅਤੇ ਪਰਿਵਾਰਕ ਮੈਂਬਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਦਾਦਾ ਪਿਆਰੇ ਲਾਲ (85) ਕਾਫ਼ੀ ਸਮੇ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਜਦੋਂ ਜਲੰਧਰ ਦੇ ਇਕ ਹਸਪਤਾਲ ‘ਚ ਦਾਖ਼ਲ ਕਰਾਇਆ ਤਾਂ ਉੱਥੇ ਉਨ੍ਹਾਂ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ।

ਹਰਵਿੰਦਰ ਸਿੰਘ ਨੇ ਦੱਸਿਆ ਕਿ 1 ਮਈ ਨੂੰ ਉਸ ਨੇ ਆਪਣੇ ਦਾਦਾ ਨੂੰ ਇਲਾਜ ਲਈ ਜਲੰਧਰ ਲਿਆਂਦਾ ਸੀ। 5 ਮਈ ਨੂੰ ਜਲੰਧਰ ਹਸਪਤਾਲ ਵੱਲੋਂ ਉਨ੍ਹਾਂ ਦਾ ਕੋਰੋਨਾ ਸੈਂਪਲ ਲਿਆ ਗਿਆ ਜੋ ਕਿ ਪਾਜ਼ੇਟਿਵ ਆਇਆ ਸੀ। ਉਨ੍ਹਾਂ ਨੂੰ ਤੁਰੰਤ ਲੁਧਿਆਣਾ ਦੇ ਸੀਐੱਮਸੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਜਿੱਥੇ ਉਨ੍ਹਾਂ ਦੀ 16 ਮਈ ਨੂੰ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੋਰੋਨਾ ਕਾਰਨ ਉਨ੍ਹਾਂ ਨੇ ਫ਼ੈਸਲਾ ਕੀਤਾ ਕਿ ਉਹ ਪਿੰਡ ਵਿਚ ਉਨ੍ਹਾਂ ਦਾ ਸਸਕਾਰ ਨਹੀਂ ਕਰਨਗੇ। ਇਸ ਲਈ ਉਹ ਲੁਧਿਆਣਾ ਵਿਚ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਉਨ੍ਹਾਂ ਦਾ ਸਸਕਾਰ ਕਰ ਰਹੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਦਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਲਿਆ ਗਿਆ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਹਰਵਿੰਦਰ ਸਿੰਘ ਨੇ ਵੀ ਦੱਸਿਆ ਕਿ ਉਨ੍ਹਾਂ ਦੇ ਬਾਕੀ ਪਰਿਵਾਰਕ ਮੈਂਬਰਾਂ ਦੇ ਵੀ ਸਿਹਤ ਵਿਭਾਗ ਵੱਲੋਂ ਸੈਂਪਲ ਲਏ ਗਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ 14 ਦਿਨਾਂ ਲਈ ਇਕਾਂਤਵਾਸ ਕਰ ਦਿੱਤਾ ਗਿਆ ਹੈ। ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਅਮਨਦੀਪ ਅਤੇ ਹੈਲਥ ਇੰਸਪੈਕਟਰ ਜਗਦੀਸ਼ ਸਿੰਘ, ਭੁਪਿੰਦਰ ਸਿੰਘ ਨੇ ਦੱਸਿਆ ਕਿ ਉਕਤ ਪਰਿਵਾਰਕ ਮੈਂਬਰਾਂ ਨੂੰ ਸ਼ਨਿਚਰਵਾਰ ਨੂੰ 108 ਐਂਬੂਲੈਂਸ ਰਾਹੀਂ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਚ ਸੈਂਪਲ ਲਈ ਲਿਜਾਇਆ ਗਿਆ ਅਤੇ ਉਨ੍ਹਾਂ ਨੂੰ ਸਿਹਤ ਵਿਭਾਗ ਦੇ ਹੁਕਮਾਂ ਅਨੁਸਾਰ 14 ਦਿਨਾਂ ਲਈ ਇਕਾਂਤਵਾਸ ਕਰ ਦਿੱਤਾ ਗਿਆ।

error: Content is protected !!