ਹੁਣੇ ਆਈ ਤਾਜਾ ਵੱਡੀ ਖਬਰ
ਸੁਨਾਮ ਊਧਮ ਸਿੰਘ ਵਾਲਾ : ਟਿੱਬੀ ਰਵਿਦਾਸਪੁਰਾ ਵਿਖੇ ਅੱਜ ਇਕ 10 ਸਾਲਾ ਦੇ ਮਾਸੂਮ ਬੱਚੇ ਦੀ ਅਚਾਨਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਪਿੰਡ ਦੇ ਵਸਨੀਕ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹ 10 ਸਾਲਾ ਬੱਚਾ ਏਕਮਜੋਤ ਸਿੰਘ ਪੁੱਤਰ ਰਣਦੀਪ ਸਿੰਘ ਜੋ ਕਿ ਚੌਥੀ ਕਲਾਸ ਦਾ ਵਿਦਿਆਰਥੀ ਸੀ ਅਤੇ ਰਾਤ ਨੂੰ ਸਹੀ ਸਲਾਮਤ ਸੁੱਤਾ ਸੀ ਕਿ ਉਸ ਦੀ ਅਚਾਨਕ ਸਵੇਰੇ ਤਕਰੀਬਨ ਪੰਜ ਵਜੇ ਤਬੀਅਤ ਵਿਗੜੀ ਤਾਂ ਇਸ ਮੌਕੇ ‘ਤੇ ਉਸ ਨੂੰ ਪਹਿਲਾਂ ਇਕ ਨਿੱਜੀ ਹਸਪਤਾਲ ਅਤੇ ਬਾਅਦ ਵਿਚ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਮੌਕੇ ਤੇ ਐੱਸ. ਐਮ. ਓ. ਸਿਵਲ ਹਸਪਤਾਲ ਡਾ. ਸੰਜੇ ਕਾਮਰਾ ਨੇ ਦੱਸਿਆ ਕਿ ਅੱਜ ਸਵੇਰੇ ਜੱਦੋਂ ਇਸ ਬੱਚੇ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਇਸ ਬੱਚੇ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਬੱਚੇ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਮਾਸੂਮ ਬੱਚੇ ਦੇ ਅਚਾਨਕ ਹੋਏ ਦਿਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਘਟਨਾ ਤੋਂ ਬਾਅਦ ਸਮੁੱਚੇ
ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
