Home / ਤਾਜਾ ਜਾਣਕਾਰੀ / ਪੰਜਾਬ ਚ ਸਰੋਂ ਦਾ ਸਾਗ ਖਾਣ ਨਾਲ ਹੋਈਆਂ ਮੌਤਾਂ , ਮਚੀ ਹਾਹਾਕਾਰ – ਤਾਜਾ ਵੱਡੀ ਖਬਰ

ਪੰਜਾਬ ਚ ਸਰੋਂ ਦਾ ਸਾਗ ਖਾਣ ਨਾਲ ਹੋਈਆਂ ਮੌਤਾਂ , ਮਚੀ ਹਾਹਾਕਾਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਅਜੀਬੋ-ਗਰੀਬ ਮਾਮਲੇ ਸਾਹਮਣੇ ਆਉਦੇ ਹਨ ਅਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਜਿੱਥੇ ਅੱਜ ਦੇ ਦੌਰ ਵਿੱਚ ਖਾਣ-ਪੀਣ ਵਾਲੀਆਂ ਚੀਜ਼ਾਂ ਉਪਰ ਅਜਿਹੀ ਸਪਰੇਅ ਕੀਤੀ ਜਾਂਦੀ ਹੈ ਜਿਸ ਦਾ ਬਹੁਤ ਜ਼ਿਆਦਾ ਨੁਕਸਾਨ ਮਨੁੱਖੀ ਸਰੀਰ ਨੂੰ ਹੁੰਦਾ ਹੈ, ਉਥੇ ਹੀ ਇਸ ਨੁਕਸਾਨ ਤੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਗੰਭੀਰ ਬੀਮਾਰੀਆਂ ਦਾ ਸ਼ਿਕਾਰ ਵੀ ਹੋਣਾ ਪੈਂਦਾ ਹੈ, ਅਤੇ ਜ਼ਹਿਰੀਲੀ ਕੀਤੀ ਹੋਈ ਸਪਰੇਹ ਦੇ ਕਾਰਨ ਉਨ੍ਹਾਂ ਨੂੰ ਖਾਣ ਨਾਲ ਬਹੁਤ ਸਾਰੇ ਲੋਕਾਂ ਦੀ ਜਿੰਦਗੀ ਵੀ ਖਤਰੇ ਵਿਚ ਪੈ ਜਾਂਦੀ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਵਿਚ ਡਰ ਪੈਦਾ ਕਰ ਦਿੰਦੀਆਂ ਹਨ ਜਿੱਥੇ ਲੋਕ ਖਾਣ-ਪੀਣ ਦੀਆਂ ਚੀਜ਼ਾਂ ਨੂੰ ਕਾਫੀ ਸੋਚ-ਸਮਝ ਕੇ ਖਾਂਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਸਰੋਂ ਦਾ ਸਾਗ ਖਾਣ ਨਾਲ ਇੰਨੀਆਂ ਮੌਤਾਂ ਹੋਈਆਂ ਹਨ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਠਿੰਡਾ ਜਿਲੇ ਦੇ ਅਧੀਨ ਆਉਣ ਵਾਲੇ ਪਿੰਡ ਚਨਾਰਥਲ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪਰਿਵਾਰ ਨੂੰ ਸਰੋ ਦਾ ਸਾਗ ਮੱਕੀ ਦੀ ਰੋਟੀ ਨਾਲ ਖਾਣਾ ਮਹਿੰਗਾ ਪਿਆ। ਜਿਸ ਕਾਰਨ ਪਰਿਵਾਰਕ ਮੈਂਬਰਾਂ ਦੀ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਦੱਸਿਆ ਗਿਆ ਹੈ ਕਿ ਸ਼ਨੀਵਾਰ ਦੀ ਰਾਤ ਨੂੰ ਇਸ ਪਿੰਡ ਵਿੱਚ ਇੱਕ ਪਰਿਵਾਰ ਵਲੋਂ ਸਾਗ ਨਾਲ ਮੱਕੀ ਦੀ ਰੋਟੀ ਖਾਧੀ ਗਈ ਸੀ ਜਿਸ ਵਿਚ ਪਰਿਵਾਰਕ ਮੈਂਬਰਾਂ ਵਿੱਚ ਸੁਰਜੀਤ ਸਿੰਘ 53 ਸਾਲਾ, ਅਤੇ 51 ਸਾਲਾ ਉਸਦੀ ਪਤਨੀ ਚਰਨਜੀਤ ਕੌਰ ਦੀ ਮੌਤ ਹੋ ਗਈ ਹੈ ਉਥੇ ਹੀ ਉਨ੍ਹਾਂ ਦਾ ਬੇਟਾ ਹਰਪ੍ਰੀਤ ਸਿੰਘ ਗੰਭੀਰ ਹਾਲਤ ਦੇ ਕਾਰਨ ਵੈਂਟੀਲੇਟਰ ਤੇ ਇਲਾਜ ਦੌਰਾਨ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਜਿਸ ਦੀ ਉਮਰ 20 ਸਾਲ ਹੈ। ਇਸ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਹਰਪ੍ਰੀਤ ਸਿੰਘ ਦੇ ਦਾਦੇ ਲੀਲਾ ਸਿੰਘ ਖਾਲਸਾ ਵੱਲੋਂ ਦੱਸਿਆ ਗਿਆ ਹੈ ਕਿ ਸ਼ਨੀਵਾਰ ਸ਼ਾਮ ਨੂੰ ਪਰਿਵਾਰ ਵੱਲੋਂ ਸਾਗ ਨਾਲ ਮੱਕੀ ਦੀ ਰੋਟੀ ਖਾਧੀ ਗਈ ਸੀ।

ਪਰ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਸਾਗ ਵਿਚ ਜਹਿਰ ਕਿੱਥੋ ਪੈਦਾ ਹੋ ਗਈ, ਜਾ ਸਾਗ ਦੇ ਉਪਰ ਸਪਰੇਅ ਕੀਤੀ ਹੋਈ ਸੀ। ਪੁਲਿਸ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ । ਪੁਲਿਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਭੇਜ ਦਿਤਾ ਗਿਆ ਹੈ। ਪਰਵਾਰਕ ਮੈਂਬਰਾਂ ਨੂੰ ਗੰਭੀਰ ਹਾਲਤ ਵਿਚ ਪਿੰਡ ਦੇ ਲੋਕਾਂ ਵੱਲੋਂ ਹੀ ਸਿਵਲ ਹਸਪਤਾਲ ਮੌੜ ਮੰਡੀ ਵਿਖੇ ਲਿਜਾਇਆ ਗਿਆ ਸੀ। ਪਰਵਾਰ ਵੱਲੋਂ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਗਈ ਹੈ।

error: Content is protected !!