Home / ਤਾਜਾ ਜਾਣਕਾਰੀ / ਪੰਜਾਬ ‘ਚ ਹੁਣੇ ਹੁਣੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਚ ਇਸ ਤਰੀਕ ਹੋਇਆ ਐਲਾਨ

ਪੰਜਾਬ ‘ਚ ਹੁਣੇ ਹੁਣੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਚ ਇਸ ਤਰੀਕ ਹੋਇਆ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ‘ਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 31 ਮਾਰਚ ਤੱਕ ਰਹਿਣਗੇ ਬੰਦ:ਚੰਡੀਗੜ : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਦੇ ਨਾਲ ਮ ਰ ਨ ਵਾਲਿਆਂ ਦੇ ਰੋਜ਼ਾਨਾ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਸਨਮੁਖ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਉਸੇ ਤਰ੍ਹਾਂ ਚਲਦੀਆਂ ਰਹਿਣਗੀਆਂ।

ਇਸ ਸਬੰਧੀ ਸਿੰਗਲਾ ਨੇ ਦੱਸਿਆ ਕਿ ਇਹ ਬੀ ਮਾ ਰੀ ਪੂਰੇ ਵਿਸ਼ਵ ਵਿੱਚ ਫੈਲ ਰਹੀ ਹੈ ਅਤੇ ਸੂਬੇ ਵਿੱਚ ਇਸ ਨੂੰ ਰੋ ਕ ਣ ਲਈ ਜ਼ਰੂਰੀ ਹੈ। ਇਸ ਤੋਂ ਬਚਾਅ ਲਈ ਉਪਰਾਲੇ ਤੇ ਜ਼ ਕੀਤੇ ਜਾਣ। ਸਿੱਖਿਆ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਹਤਿਆਤ ਵਜੋਂ ਸੂਬੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।

ਸਿੰਗਲਾ ਨੇ ਸਪੱਸ਼ਟ ਕੀਤਾ ਕਿ ਜਿਹੜੇ ਸਕੂਲਾਂ ਵਿੱਚ ਪ੍ਰੀਖਿਆਵਾਂ ਜਾਰੀ ਹਨ, ਉਥੇ ਪ੍ਰੀਖਿਆਵਾਂ ਉਸੇ ਤਰ੍ਹਾਂ ਚਲਦੀਆਂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਬੁਖਾਰ, ਖਾਂਸੀ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣਾ ਆਦਿ ਕੋਰੋਨਾ ਵਾਇਰਸ ਦੇ ਆਮ ਲੱਛਣ ਹਨ। ਇਸ ਲਈ ਜ਼ਰੂਰੀ ਹੈ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਖੰਘਦੇ ਜਾਂ ਛਿੱਕਦੇ ਸਮੇਂ ਮੂੰਹ ਅਤੇ ਨੱਕ ਉਤੇ ਰੁਮਾਲ ਰੱਖਿਆ ਜਾਵੇ ਅਤੇ ਮਾਸਕ ਦਾ ਪ੍ਰਯੋਗ ਕੀਤਾ ਜਾਵੇ।

ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਜਾਂ ਅਲਕੋਹਲ-ਆਧਾਰਤ ਸੈਨੀਟਾਈਜ਼ਰ ਨਾਲ ਚੰਗੀ ਤਰ੍ਹਾਂ ਹੱਥ ਸਾਫ਼ ਕਰਨ, ਘਰੇਲੂ ਨੁਸਖਿਆਂ ਨਾਲ ਇਲਾਜ ਕਰਨ ਦੀ ਬਜਾਏ ਮਾਹਰ ਡਾਕਟਰਾਂ ਦੀ ਸਲਾਹ ਨਾਲ ਦਵਾਈ ਲਈ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਬੀਮਾਰੀ ਦੇ ਲੱਛਣ ਦਿੱਸਣ ‘ਤੇ ਪੀੜਤ ਨੂੰ ਇਕੱਲਾ ਰੱਖਿਆ ਜਾਵੇ ਅਤੇ ਤੁਰੰਤ ਹੀ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।

error: Content is protected !!