Home / ਤਾਜਾ ਜਾਣਕਾਰੀ / ਪੰਜਾਬ ਦੇ ਕਿਸਾਨਾਂ ਵਲੋਂ ਟੋਲ ਪਲਾਜਿਆਂ ਨੂੰ ਲੈ ਕੇ 20 ਦਸੰਬਰ ਤੋਂ ਹੋ ਗਿਆ ਇਹ ਵੱਡਾ ਐਲਾਨ

ਪੰਜਾਬ ਦੇ ਕਿਸਾਨਾਂ ਵਲੋਂ ਟੋਲ ਪਲਾਜਿਆਂ ਨੂੰ ਲੈ ਕੇ 20 ਦਸੰਬਰ ਤੋਂ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਕਿਸਾਨਾਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ 15 ਮਹੀਨੇ ਦਾ ਸੰਘਰਸ਼ ਲੜਿਆ ਗਿਆ ਹੈ। ਉਥੇ ਹੀ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਵੀ ਇੱਕ ਸਾਲ ਤੋਂ ਵਧੇਰੇ ਸਮਾਂ ਗੁਜਾਰਿਆ ਗਿਆ ਹੈ ਜਿਥੇ ਉਨ੍ਹਾਂ ਵੱਲੋਂ ਗਰਮੀ ਸਰਦੀ ਅਤੇ ਹਰ ਇਕ ਤਰਾਂ ਦੇ ਮੌਸਮ ਨੂੰ ਆਪਣੇ ਪਿੰਡੇ ਤੇ ਸਹਾਰਿਆ ਗਿਆ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਦੇਸ਼ ਦੇ ਇਨ੍ਹਾਂ ਕਿਸਾਨਾਂ ਵੱਲੋਂ ਜਿਥੇ ਰੇਲ ਟ੍ਰੈਕ ਉਪਰ ਧਰਨੇ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਸਨ ਉਥੇ ਹੀ ਕਾਰਪੋਰੇਟ ਘਰਾਣਿਆਂ ਦੇ ਮਾਲ, ਪੈਟਰੌਲ ਪੰਪ ਅਤੇ ਟੋਲ ਪਲਾਜ਼ਿਆਂ ਉਪਰ ਧਰਨੇ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਸਨ। ਜਿੱਥੇ ਹੁਣ ਕਿਸਾਨੀ ਸੰਘਰਸ਼ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਕਿਸਾਨਾਂ ਵੱਲੋਂ ਦਿੱਲੀ ਤੋਂ ਆਪਣਾ ਮੋਰਚਾ ਖ਼ਤਮ ਕੀਤਾ ਗਿਆ। ਉਥੇ ਹੀ 15 ਦਸੰਬਰ ਤੋਂ ਟੌਲ ਪਲਾਜ਼ਾ ਦਾ ਕੰਮ ਮੁੜ ਤੋਂ ਸ਼ੁਰੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ।

ਹੁਣ ਪੰਜਾਬ ਵਿੱਚ ਕਿਸਾਨਾਂ ਵੱਲੋਂ 20 ਦਸੰਬਰ ਤੋਂ ਟੋਲ ਪਲਾਜ਼ਿਆਂ ਨੂੰ ਲੈ ਕੇ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਿਸਾਨਾਂ ਵੱਲੋਂ 15 ਦਸੰਬਰ ਤੋਂ ਪਹਿਲਾਂ ਤੋਂ ਵੀ ਆਪਣੇ ਧਰਨੇ ਚੁੱਕ ਲਏ ਜਾਣ ਦਾ ਐਲਾਨ ਕੀਤਾ ਗਿਆ ਸੀ ਅਤੇ ਟੋਲ ਕੰਪਨੀਆਂ ਵੱਲੋਂ ਮੁੜ ਤੋਂ ਸ਼ੁਰੂ ਕੀਤੇ ਜਾਣ ਦਾ ਐਲਾਨ ਵੀ 15 ਦਸੰਬਰ ਤੋਂ ਕਰ ਦਿੱਤਾ ਸੀ। ਉਥੇ ਹੀ ਟੋਲ ਦਰਾਂ ਵਿੱਚ ਕੀਤੇ ਗਏ ਵਾਧੇ ਨੂੰ ਲੈ ਕੇ ਕਿਸਾਨਾਂ ਵੱਲੋਂ ਟੋਲ ਪਲਾਜ਼ਾ ਤੋਂ ਆਪਣੇ ਧਰਨੇ ਖ਼ਤਮ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ।

ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਟੋਲ ਦਰਾਂ ਵਿੱਚ ਕੀਤੇ ਗਏ ਵਾਧੇ ਨੂੰ ਵਾਪਸ ਲਿਆ ਜਾਵੇ। ਹੁਣ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਦੱਸਿਆ ਗਿਆ ਹੈ ਕਿ ਸੂਬਾ ਸਰਕਾਰ ਵੱਲੋਂ ਅਗਰ ਟੋਲ ਦਰਾਂ ਵਿੱਚ ਕੀਤੇ ਗਏ ਵਾਧੇ ਨੂੰ ਵਾਪਸ ਨਹੀਂ ਲਿਆ ਜਾਂਦਾ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਮੁੜ ਤੋਂ 20 ਦਸੰਬਰ ਤੋਂ ਸੂਬਾ ਪੱਧਰ ਤੇ ਰੇਲਵੇ ਟ੍ਰੈਕ ਜਾਮ ਕੀਤੇ ਜਾਣਗੇ ਜਿਸ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਟੋਲ ਪਲਾਜ਼ੇ ਪੁਰਾਣੇ ਰੇਟਾਂ ਦੇ ਨਾਲ ਹੀ ਚਲਾਏ ਜਾਣਗੇ।

ਉਥੇ ਹੀ ਪੰਜਾਬ ਸਰਕਾਰ ਦੇ ਫੈਸਲੇ ਦੀ ਉਡੀਕ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਤੱਕ ਟੋਲ ਦਰਾਂ ਨੂੰ ਵਾਪਸ ਨਹੀਂ ਲਿਆ ਜਾਂਦਾ। ਉਦੋਂ ਤੱਕ ਟੋਲ ਪਲਾਜ਼ਿਆਂ ਤੇ ਕਿਸਾਨ ਰਹਿਣਗੇ। ਬੀਕੇਯੂ ਉਗਰਾਹਾਂ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ 39 ਥਾਵਾਂ ਵਿੱਚੋਂ 30 ਤੋਂ ਧਰਨੇ ਖ਼ਤਮ ਕੀਤੇ ਗਏ ਹਨ ਅਤੇ 9 ਤੇ ਜਾਰੀ ਹਨ।

error: Content is protected !!