Home / ਤਾਜਾ ਜਾਣਕਾਰੀ / ਪੰਜਾਬ : SBI ਦੀ ਮੇਨ ਬ੍ਰਾਂਚ ਚੋਂ ਚੋਰੀ ਕਰਨ ਵਾਲਿਆਂ ਬਾਰੇ ਹੋਇਆ ਵੱਡਾ ਖੁਲਾਸਾ- ਤਾਜਾ ਵੱਡੀ ਖਬਰ

ਪੰਜਾਬ : SBI ਦੀ ਮੇਨ ਬ੍ਰਾਂਚ ਚੋਂ ਚੋਰੀ ਕਰਨ ਵਾਲਿਆਂ ਬਾਰੇ ਹੋਇਆ ਵੱਡਾ ਖੁਲਾਸਾ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਹਨੀ ਦਿਨੀਂ ਪੰਜਾਬ ਵਿੱਚ ਜਿਥੇ ਲੁੱਟ-ਖੋਹ ਅਤੇ ਚੋਰੀ ਠਗੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਉਥੇ ਹੀ ਚਿੱਟੇ ਦਿਨ ਅਜਿਹੇ ਲੁਟੇਰਿਆਂ ਵੱਲੋਂ ਅਜਿਹੀਆਂ ਚੋਰੀ ਅਤੇ ਲੁੱਟ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਹੈ। ਜਿਸ ਨੂੰ ਸੁਣ ਕੇ ਲੋਕ ਵੀ ਹੈਰਾਨ ਰਹਿ ਜਾਂਦੇ ਹਨ ਜਿੱਥੇ ਕਿ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੀਆਂ ਘਟਨਾਵਾਂ ਵਿੱਚ ਬੱਚੇ ਵੀ ਸ਼ਾਮਲ ਹੁੰਦੇ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਪੂਰੀ ਚੌਕਸੀ ਵਰਤੀ ਜਾਂਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਪਰ ਪੁਲਿਸ ਪ੍ਰਸ਼ਾਸਨ ਚੌਕਸੀ ਦੇ ਬਾਵਜੂਦ ਵੀ ਕਈਆਂ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਐਸ ਬੀ ਆਈ ਦੀ ਮੇਨ ਬਰਾਂਚ ਵਿਚੋਂ ਚੋਰੀ ਕਰਨ ਵਾਲਿਆਂ ਬਾਰੇ ਵੱਡਾ ਖੁਲਾਸਾ ਹੋਇਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਜਿੱਥੇ ਬਾਅਦ ਦੁਪਹਿਰ ਸ਼ੇਰਾਂ ਵਾਲਾ ਚੌਂਕ ਪਟਿਆਲਾ ਵਿਖੇ ਐੱਸ ਬੀ ਆਈ ਦੀ ਮੇਨ ਬਰਾਂਚ ਵਿੱਚੋਂ ਇੱਕ ਬੱਚੇ ਵੱਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਜਿੱਥੇ ਉਸ ਵੱਲੋਂ 35 ਲੱਖ ਦੀ ਨਗਦੀ ਨਾਲ ਭਰਿਆ ਬੈਗ ਚੋਰੀ ਕੀਤਾ ਗਿਆ ਸੀ। ਇਸ ਮਾਮਲੇ ਦੀ ਜਿੱਥੇ ਪੁਲਿਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਆਪਣੀਆਂ ਟੀਮਾਂ ਨੂੰ ਵੱਖ ਵੱਖ ਜਗ੍ਹਾ ਦੀ ਜਾਂਚ ਕਰਨ ਵਿੱਚ ਲਗਾ ਕੇ ਰੱਖਿਆ ਹੋਇਆ ਹੈ।

ਉੱਥੇ ਹੀ ਹੁਣ ਇਸ ਮਾਮਲੇ ਬਾਰੇ ਨਵੀਂ ਜਾਣਕਾਰੀ ਸਾਹਮਣੇ ਆਈ ਹੈ ਕਿ ਇਹਨਾਂ ਬੈਗ ਚੋਰੀ ਕਰਨ ਵਾਲੇ ਦੋ ਲੋਕਾਂ ਨੂੰ ਆਖਰੀ ਵਾਰ ਬੱਸ ਸਟੈਂਡ ਵਿਚ ਜਾਂਦੇ ਹੋਏ ਦੇਖਿਆ ਗਿਆ ਹੈ ਜਿੱਥੇ ਬੈਂਕ ਦੇ ਸੀਸੀਟੀਵੀ ਕੈਮਰਿਆਂ ਵਿੱਚ ਇਹ ਸਾਰੀ ਘਟਨਾ ਕੈਦ ਹੋਈ ਹੈ ਉਥੇ ਹੀ ਬੈਂਕ ਤੋਂ ਬਾਹਰ ਇਕ ਵਿਅਕਤੀ ਅਤੇ ਇਕ ਬੱਚਾ ਇਹ ਰਿਕਸ਼ਾ ਵਿਚ ਬੈਠ ਕੇ ਬੱਸ ਸਟੈਂਡ ਵੱਲ ਜਾਂਦੇ ਹਨ। ਪੁਲਿਸ ਵੱਲੋਂ ਇਸ ਸਮੇਂ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦੇ ਚੱਪੇ-ਚੱਪੇ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਬਾਹਰ ਜਾਣ ਵਾਲੇ ਲੋਕਾਂ ਦੀ ਪੂਰੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ।

ਉਥੇ ਹੀ ਪੁਲਸ ਵੱਲੋਂ ਇਸ ਸਾਰੀ ਘਟਨਾ ਦੇ ਪਿੱਛੇ ਸਟਾਫ਼ ਦੀ ਅਣਗਹਿਲੀ ਦੱਸੀ ਗਈ ਹੈ ਅਤੇ ਸਟਾਫ਼ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀ ਘਟਨਾ ਨੂੰ ਅੰਜਾਮ ਇਕ ਗਿਰੋਹ ਵੱਲੋਂ ਦਿੱਤਾ ਗਿਆ ਹੈ ਜੋ ਅੰਤਰ ਰਾਸ਼ਟਰੀ ਗਿਰੋਹ ਹੈ ਅਤੇ ਵੱਖ ਵੱਖ ਸੂਬਿਆਂ ਚ ਅਜਿਹੀਆਂ ਘਟਨਾਵਾਂ ਕਰ ਰਿਹਾ ਹੈ।

error: Content is protected !!