ਬਾਲੀਵੁੱਡ ਐਕਟਰ ਆਮਿਰ ਖ਼ਾਨ ਨੇ ਫ਼ਿਲਮ ਦੀ ਸ਼ੁਰੂਆਤ ਤੋਂ ਪਹਿਲਾਂ ਰੋਪੜ ਦੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਟੇਕਿਆ ਮੱਥਾ:ਰੂਪਨਗਰ : ਬਾਲੀਵੁੱਡ ਐਕਟਰ ਆਮਿਰ ਖ਼ਾਨ ਅੱਜ ਦੁਪਹਿਰ ਬਾਅਦ ਰੋਪੜ ਦੇਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਨ ਤ ਮ ਸ ਤ ਕ ਹੋਏ ਹਨ। ਜਿੱਥੇ ਉਨ੍ਹਾਂ ਨੇ ਮੱਥਾ ਟੱਕਿਆ ਹੈ। ਇਸ ਉਪਰੰਤ ਆਮਿਰ ਖ਼ਾਨ ਨੇ ਗੁਰੂ ਦਾ ਲੰਗਰ ਵੀ ਛੱਕਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਆਮਿਰ ਖ਼ਾਨ ਦੀ ਨਵੀਂ ਆ ਰਹੀ ਫ਼ਿਲਮ ਲਾਲ ਸਿੰਘ ਚੱਢਾ ਦੀ ਸ਼ੁਰੂਆਤ ਰੋਪੜ ਦੇ ਪਿੰਡ ਗੜ੍ਹਬਾਗਾ ਵਿੱਚ ਚੱਲ ਰਹੀ ਹੈ। ਇਸ ਤੋਂ ਪਹਿਲਾਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਭੱਠਾ ਸਾਹਿਬ ਦੇ ਦਰਸ਼ਨ ਕਰਨ ਲਈ ਸਿੱਖ ਲਿਬਾਸ ਵਿੱਚ ਆਏ ਸਨ।
ਇਸ ਦੌਰਾਨ ਕਥਾਵਾਚਕ ਭਾਈ ਪਵਿੱਤਰ ਸਿੰਘ ਵੱਲੋਂ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਕਥਾਵਾਚਕ ਭਾਈ ਪਵਿੱਤਰ ਸਿੰਘ ਤੇ ਰਿਕਾਰਡ ਕੀਪਰ ਗੁਰਮੀਤ ਸਿੰਘ ਵਲੋਂ ਆਮਿਰ ਖ਼ਾਨ ਨੂੰ ਸਿਰੋਪਾਓ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਆਮਿਰ ਖ਼ਾਨ ਵੱਲੋਂ ਇਸ ਫਿਲਮ ਦੀ ਦੇਸ਼ ਭਰ ਦੀਆਂ 100 ਲੋਕੇਸ਼ਨਾਂ ‘ਤੇ ਕਰਨ ਦੀ ਯੋਜਨਾ ਬਣਾਈ ਗਈ ਹੈ। ਜਿਸ ਕਰਕੇ ਅੱਜ ਰੋਪੜ ਦੇ ਪਿੰਡ ਗੜ੍ਹਬਾਗਾ ਵਿਖੇ ਸਤਲੁਜ ਦਰਿਆ ਦੇ ਕਿਨਾਰੇ ਫਿਲਮ ‘ਲਾਲ ਸਿੰਘ ਚੱਢਾ’ ਦੀ ਸ਼ੁਰੂਆਤ ਚੱਲ ਰਹੀ ਹੈ ਤੇ ਇਹ ਫਿਲਮ ਲਈ ਲੋਕਾਂ ‘ਚ ਕਾਫੀ ਉਤਸ਼ਾਹ ਹੈ। ਇਸ ਫ਼ਿਲਮ ਵਿੱਚ ਆਮਿਰ ਖ਼ਾਨ ਇੱਕ ਸਰਦਾਰ ਦਾ ਕਿਰਦਾਰ ਨਿਭਾਅ ਰਹੇ ਹਨ।
