Home / ਤਾਜਾ ਜਾਣਕਾਰੀ / ਬੈਠਿਆ ਬਿਠਾਇਆਂ ਹੁਣ ਪੰਜਾਬ ਸਰਕਾਰ ਨੂੰ ਪੈ ਗਿਆ ਇਹ ਨਵਾਂ ਹੀ ਵਡਾ ਪੰ ਗਾ

ਬੈਠਿਆ ਬਿਠਾਇਆਂ ਹੁਣ ਪੰਜਾਬ ਸਰਕਾਰ ਨੂੰ ਪੈ ਗਿਆ ਇਹ ਨਵਾਂ ਹੀ ਵਡਾ ਪੰ ਗਾ

ਆਈ ਤਾਜਾ ਵੱਡੀ ਖਬਰ

ਤਿੰਨ ਦਿਨਾਂ ‘ਚ 6.10 ਲੱਖ ਲੋਕਾਂ ਨੇ ਪੰਜਾਬ ਸਰਕਾਰ ਨੂੰ ਆਪਣੇ ਗ੍ਰਹਿ ਰਾਜ ਜਾਣ ਲਈ ਅਰਜ਼ੀ ਦਿੱਤੀ ਹੈ ਤੇ ਰਜਿਸਟਰਡ ਕਰਵਾਇਆ ਹੈ। ਇੰਨੇ ਵੱਡੀ ਗਿਣਤੀ ‘ਚ ਲੋਕਾਂ ਦੇ ਅਰਜ਼ੀ ਦੇਣ ਤੋਂ ਬਾਅਦ ਪੰਜਾਬ ਸਰਕਾਰ ਦੇ ਹੋਸ਼ ਉੱਡ ਗਏ ਹਨ। ਇਨ੍ਹਾਂ ਲੋਕਾਂ ਨੂੰ ਘਰ ਭੇਜਣ ਲਈ ਸੈਂਕੜੇ ਰੇਲ ਗੱਡੀਆਂ ਵੀ ਘੱਟ ਪੈਣਗੀਆਂ। ਬਿਨੈ ਕਰਨ ਵਾਲੇ ਸਭ ਤੋਂ ਵੱਧ ਲੋਕ ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਹਨ।

ਪੰਜਾਬ ਸਰਕਾਰ ਦੀ ਸਮੱਸਿਆ ਇਹ ਹੈ ਕਿ ਅੰਡੇਮਾਨ ਤੇ ਨਿਕੋਬਾਰ ਤੋਂ ਲੈ ਕੇ ਪੱਛਮੀ ਬੰਗਾਲ ਤੱਕ ਦੇ ਲੋਕ ਘਰ ਜਾਣ ਲਈ ਬਿਨੈ ਕਰ ਚੁੱਕੇ ਹਨ, ਜਦਕਿ ਕੇਂਦਰ ਸ਼ਾਸਤ ਪ੍ਰਦੇਸ਼ਾਂ ਸਮੇਤ ਸਾਰੇ ਸੂਬਿਆਂ ਦੇ ਲੋਕਾਂ ਨੇ ਕਰਫਿਊ ਦਰਮਿਆਨ ਆਪਣੇ-ਆਪਣੇ ਘਰਾਂ ‘ਚ ਜਾਣ ਲਈ ਰਜਿਸਟਰ ਕਰਵਾ ਲਿਆ ਹੈ। ਦਿਲਚਸਪ ਪਹਿਲੂ ਇਹ ਵੀ ਹੈ ਕਿ ਇੱਥੇ 723 ਲੋਕ ਹਨ ਜੋ ਚੰਡੀਗੜ੍ਹ ਜਾਣਾ ਚਾਹੁੰਦੇ ਹਨ, ਜਦੋਂਕਿ 10 ਲੋਕਾਂ ਨੇ ਅੰਡੇਮਾਨ ਤੇ ਨਿਕੋਬਾਰ ਜਾਣ ਲਈ ਅਰਜ਼ੀ ਦਿੱਤੀ ਹੈ।

ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਚਿੰਤਾ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਲੋਕਾਂ ਦੀ ਹੈ ਕਿਉਂਕਿ 6,10,775 ਲੱਖ ਲੋਕਾਂ ‘ਚੋਂ ਉੱਤਰ ਪ੍ਰਦੇਸ਼ ਤੇ ਬਿਹਾਰ ਦੇ 5,48,972 ਹਨ। ਇਸ ਦੇ ਨਾਲ ਹੀ ਸਰਕਾਰ ਦੀ ਚਿੰਤਾ ਇਹ ਵੀ ਹੈ ਕਿ ਇੰਨੀ ਵੱਡੀ ਗਿਣਤੀ ‘ਚ ਲੋਕਾਂ ਦੀ ਸਕ੍ਰੀਨਿੰਗ ਕਿਵੇਂ ਕੀਤੀ ਜਾਵੇਗੀ।

ਇਨ੍ਹਾਂ ਲੋਕਾਂ ਨੂੰ ਘਰ ਵਾਪਸ ਭੇਜਣ ਤੋਂ ਪਹਿਲਾਂ ਸਿਹਤ ਜਾਂਚ ਕਰਵਾਉਣੀ ਪਵੇਗੀ। ਹਾਲਾਂਕਿ ਕੇਂਦਰ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਵਾਪਸ ਉਨ੍ਹਾਂ ਦੇ ਘਰਾਂ ਨੂੰ ਭੇਜਣ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ, ਪਰ ਤਸਵੀਰ ਇਹ ਸਪਸ਼ਟ ਨਹੀਂ ਹੈ ਕਿ ਇਹ ਗੱਡੀਆਂ ਕਦੋਂ ਚੱਲਣਗੀਆਂ।

error: Content is protected !!