Home / ਤਾਜਾ ਜਾਣਕਾਰੀ / ਬੋਲੀਵੁਡ ਐਕਟਰਨੀ ਕੰਗਨਾ ਰਣੌਤ ਲਈ ਆਈ ਮਾੜੀ ਖਬਰ – ਕਿਸਾਨਾਂ ਨੂੰ ਗਲਤ ਬੋਲਣ ਕਰਕੇ

ਬੋਲੀਵੁਡ ਐਕਟਰਨੀ ਕੰਗਨਾ ਰਣੌਤ ਲਈ ਆਈ ਮਾੜੀ ਖਬਰ – ਕਿਸਾਨਾਂ ਨੂੰ ਗਲਤ ਬੋਲਣ ਕਰਕੇ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਦਾ ਮੋਰਚਾ ਜਿੱਥੇ ਕਿਸਾਨਾਂ ਵੱਲੋਂ ਜਿੱਤ ਲਿਆ ਗਿਆ ਹੈ ਅਤੇ ਕੇਂਦਰ ਸਰਕਾਰ ਦੀ ਹਾਰ ਹੋਈ ਹੈ। ਉੱਥੇ ਹੀ ਇਸ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਉਤਰਾਅ-ਚੜ੍ਹਾਅ ਆਉਂਦੇ ਰਹੇ ਅਤੇ ਵੱਖ-ਵੱਖ ਸ਼ਖਸੀਅਤਾਂ ਵੱਲੋਂ ਜਿਥੇ ਇਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਸਾਥ ਦਿੱਤਾ ਗਿਆ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਦੀ ਆਲੋਚਨਾ ਕੀਤੀ ਜਾਂਦੀ ਰਹੀ ਅਤੇ ਕੇਂਦਰ ਸਰਕਾਰ ਦਾ ਸਾਥ ਦਿੱਤਾ ਜਾਂਦਾ ਰਿਹਾ। ਜਿੱਥੇ ਦੇਸ਼-ਵਿਦੇਸ਼ ਵਿੱਚ ਵਸਦੇ ਹੋਏ ਬਹੁਤ ਸਾਰੇ ਪੰਜਾਬੀਆਂ ਅਤੇ ਭਾਰਤ ਦੇ ਲੋਕਾਂ ਵੱਲੋਂ ਇਸ ਕਿਸਾਨੀ ਸੰਘਰਸ਼ ਦੀ ਜਿੱਤ ਵਿਚ ਅਹਿਮ ਯੋਗਦਾਨ ਪਾਇਆ ਗਿਆ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਜਿੱਥੇ ਫ਼ਿਲਮਾਂ ਵਿਚ ਪੰਜਾਬੀ ਕਿਰਦਾਰ ਨਿਭਾ ਕੇ ਵਾਹ-ਵਾਹ ਖੱਟੀ ਗਈ ਉਥੇ ਹੀ ਉਨ੍ਹਾਂ ਵੱਲੋਂ ਇਸ ਕਿਸਾਨੀ ਸੰਘਰਸ਼ ਦਾ ਵਿਰੋਧ ਕਰਦੇ ਹੋਏ ਟਿੱਪਣੀਆਂ ਕੀਤੀਆਂ ।

ਜਿਸ ਕਾਰਨ ਉਨ੍ਹਾਂ ਨੂੰ ਪੰਜਾਬੀਆਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਹੁਣ ਫਿਲਮੀ ਅਦਾਕਾਰਾ ਕੰਗਨਾ ਰਣਾਓਤ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕਿਸਾਨਾਂ ਨੂੰ ਗਲਤ ਬੋਲਣ ਕਰਕੇ ਇਹ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਵੱਲੋਂ ਇਸ ਕਿਸਾਨੀ ਸੰਘਰਸ਼ ਦੇ ਸ਼ੁਰੂ ਤੋਂ ਹੀ ਕਈ ਤਰਾਂ ਦੇ ਬਿਆਨ ਦਿੱਤੇ ਗਏ ਹਨ ਜਿਸ ਕਾਰਨ ਵਿਵਾਦ ਪੈਦਾ ਹੋਏ, ਉੱਥੇ ਹੀ ਬੀਤੇ ਦਿਨੀਂ ਉਹਨਾਂ ਦੇ ਪੰਜਾਬ ਵਿੱਚ ਆਉਣ ਤੇ ਵੀ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ ਅਤੇ ਉਹਨਾਂ ਵੱਲੋਂ ਫਿਲਮੀ ਅਦਾਕਾਰਾ ਕੰਗਨਾ ਰਣੌਤ ਤੋਂ ਮਾਫ਼ੀ ਵੀ ਮੰਗਵਾਈ ਗਈ ਸੀ।

ਉੱਥੇ ਹੀ ਇਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਘਿਰ ਗਈ ਹੈ ਜਿਥੇ ਬੀਤੇ ਦਿਨੀਂ ਉਸ ਵੱਲੋਂ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਲਿਖਿਆ ਗਿਆ ਸੀ ਕਿ ਇਨ੍ਹਾਂ ਖਾਲਿਸਤਾਨੀ ਅੱਤਵਾਦੀਆਂ ਵੱਲੋਂ ਸਰਕਾਰ ਦੀ ਬਾਂਹ ਮਰੋੜੀ ਗਈ ਹੈ। ਪਰ ਇਨ੍ਹਾਂ ਲੋਕਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਇਕ ਮਹਿਲਾ ਪ੍ਰਧਾਨ ਮੰਤਰੀ ਵੱਲੋਂ ਇਨ੍ਹਾਂ ਲੋਕਾਂ ਨੂੰ ਕੁੱਚਲਣ ਲਈ ਬਹੁਤ ਕੁਝ ਕੀਤਾ ਗਿਆ ਸੀ ਜਿਸ ਵਿੱਚ ਭਾਰੀ ਨੁਕਸਾਨ ਵੀ ਹੋਇਆ ਸੀ। ਉਸ ਦੇ ਇਸ ਬਿਆਨ ਤੋਂ ਬਾਅਦ ਲੋਕਾਂ ਵਿੱਚ ਫਿਰ ਤੋਂ ਗੁੱਸਾ ਵੇਖਿਆ ਜਾ ਰਿਹਾ ਹੈ ਅਤੇ ਉਸ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਸ ਲਈ ਹੀ ਮੁੰਬਈ ਹਾਈਕੋਰਟ ਵੱਲੋਂ ਅਦਾਕਾਰ ਦੇ ਖਿਲਾਫ ਦਰਜ ਹੋਏ ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਵੱਲੋਂ 22 ਦਸੰਬਰ ਤੋਂ ਪਹਿਲਾਂ ਕੰਗਨਾ ਰਣੌਤ ਨੂੰ ਮੁੰਬਈ ਪੁਲਿਸ ਦੇ ਸਾਹਮਣੇ ਪੇਸ਼ ਹੋਣ ਲਈ ਹਦਾਇਤ ਕੀਤੀ ਗਈ ਹੈ। ਲੋਕਾਂ ਵੱਲੋਂ ਆਖਿਆ ਜਾ ਰਿਹਾ ਹੈ ਕੇ ਕੰਗਣਾ ਰਣੌਤ ਨਫਰਤ ਵਾਲੀ ਇਕ ਫੈਕਟਰੀ ਬਣ ਗਈ ਹੈ ਜਿਸ ਵੱਲੋਂ ਅਜਿਹੀਆਂ ਪੋਸਟਾਂ ਪਾ ਕੇ ਨਫ਼ਰਤ ਫੈਲਾਈ ਜਾ ਰਹੀ ਹੈ। ਇਸ ਲਈ ਇਸ ਕੋਲੋਂ ਪਦਮ ਸ਼੍ਰੀ ਵੀ ਵਾਪਸ ਲੈਣਾ ਚਾਹੀਦਾ ਹੈ।

error: Content is protected !!