Home / ਤਾਜਾ ਜਾਣਕਾਰੀ / ਭਗਵੰਤ ਮਾਨ ਸਰਕਾਰ ਨੇ ਪੰਜਾਬ ਪੁਲਿਸ ਲਈ ਕਰਤਾ ਇਹ ਖਾਸ ਐਲਾਨ, ਆਈ ਤਾਜ਼ਾ ਵੱਡੀ ਖਬਰ

ਭਗਵੰਤ ਮਾਨ ਸਰਕਾਰ ਨੇ ਪੰਜਾਬ ਪੁਲਿਸ ਲਈ ਕਰਤਾ ਇਹ ਖਾਸ ਐਲਾਨ, ਆਈ ਤਾਜ਼ਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਭਗਵੰਤ ਮਾਨ ਦੀ ਸਰਕਾਰ ਦੇ ਵੱਲੋਂ ਹੁਣ ਅੈਲਾਨ ਤੇ ਐਲਾਨ ਕੀਤੇ ਜਾ ਰਹੇ ਹਨ । ਹੁਣ ਤਕ ਪੰਜਾਬੀਆਂ ਨੂੰ ਕਈ ਤਰ੍ਹਾਂ ਦੇ ਤੋਹਫੇ ਮਾਨ ਸਰਕਾਰ ਦੇ ਵੱਲੋਂ ਦਿੱਤੇ ਜਾ ਚੁੱਕੇ ਹਨ ਤੇ ਲਗਾਤਾਰ ਐਲਾਨਾਂ ਦਾ ਸਿਲਸਿਲਾ ਵੀ ਜਾਰੀ ਹੈ । ਇਸੇ ਵਿਚਕਾਰ ਹੁਣ ਮਾਨ ਸਰਕਾਰ ਦੇਵੱਲੋਂ ਪੰਜਾਬ ਪੁਲੀਸ ਲਈ ਇਕ ਖਾਸ ਐਲਾਨ ਕੀਤਾ ਗਿਆ ਹੈ । ਜਿਸ ਦੇ ਚਲਦੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਯਾਦਗਾਰੀ ਅਤੇ ਖੁਸ਼ਨੁਮਾ ਬਣਾਉਣ ਲਈ ਇਕ ਨਿਵੇਕਲੀ ਪਹਿਲ ਕਰਦੇ ਹੋਏ ਪੰਜਾਬ ਪੁਲੀਸ ਨੂੰ ਉਨ੍ਹਾਂ ਦੇ ਵਿਸ਼ੇਸ਼ ਦਿਨ ਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਕਾਰਡ ਮੁੱਖ ਮੰਤਰੀ ਵੱਲੋਂ ਭੇਜਣਾ ਲਾਜ਼ਮੀ ਕੀਤਾ ਗਿਆ ਹੈ , ਤਾਂ ਜੋ ਉਨ੍ਹਾਂ ਵਿੱਚ ਆਪਸੀ ਸਾਂਝ ਦੀ ਭਾਵਨਾ ਪੈਦਾ ਹੋ ਸਕੇ । ਜ਼ਿਕਰਯੋਗ ਹੈ ਕਿ ਇਸ ਦੀ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲੀਸ ਵੀ ਕੇ ਭਾਵੜਾ ਦੇ ਵੱਲੋਂ ਦਿੱਤੀ ਗਈ ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਵੱਲੋਂ ਸਾਂਝੇ ਤੌਰ ਤੇ ਇਕ ਪਰਚੇ ਉੱਪਰ ਹਸਤਾਖਰ ਕੀਤੇ ਗਏ ਹਨ ਜਿਸ ਵਿੱਚ ਲਿਖਿਆ ਗਿਆ ਹੈ ਕਿ ਅੱਜ ਤੁਹਾਡੇ ਜਨਮ ਦਿਨ ਤੇ ਅਸੀਂ ਤੁਹਾਨੂੰ ਦਿਲੋਂ ਗਹਿਰਾਈ ਤੋਂ ਵਧਾਈ ਦਿੰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ ਅਤੇ ਖ਼ੁਸ਼ੀਆਂ ਲੈ ਕੇ ਆਵੇ ।

ਨਾਲ ਹੀ ਲਿਖਿਆ ਗਿਆ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਪੂਰੀ ਮਿਹਨਤ , ਇਮਾਨਦਾਰੀ ਤੇ ਲਗਨ ਨਾਲ ਲੋਕਾਂ ਦੀ ਸੇਵਾ ਕਰ ਕੇ ਆਪਣਾ ਫਰਜ਼ ਨਿਭਾਵੋਗੇ। ਜ਼ਿਕਰਯੋਗ ਹੈ ਕੀ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਦੀ ਸਖ਼ਤ ਡਿਊਟੀ ਨੂੰ ਸਮਝਦਿਆਂ ਭਗਵੰਤ ਮਾਨ ਨੇ ਡੀਜੀਪੀ ਨੂੰ ਸਾਰੇ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ ।

ਮਾਨ ਸਰਕਾਰ ਇਸ ਸਮੇਂ ਐਕਸ਼ਨ ਮੋਡ ਦੇ ਵਿੱਚ ਹੈ । ਲਗਾਤਾਰ ਇਸ ਸਰਕਾਰ ਵੱਲੋਂ ਅੈਲਾਨ ਤੇ ਐਲਾਨ ਕੀਤੇ ਜਾ ਰਹੇ ਹਨ । ਇਸੇ ਵਿਚਕਾਰ ਹੁਣ ਮਾਨ ਸਰਕਾਰ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਲਈ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਕਿ ਉਨ੍ਹਾਂ ਦੇ ਜਨਮ ਦਿਹਾੜੇ ਤੇ ਹੁਣ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਕਾਰਡ ਭੇਜ ਕੇ ਉਨ੍ਹਾਂ ਦੇ ਇਸ ਖਾਸ ਦਿਹਾੜੇ ਤੇ ਵਧਾਈਆਂ ਦਿੱਤੀਆਂ ਜਾਣਗੀਆਂ ।

error: Content is protected !!