Home / ਤਾਜਾ ਜਾਣਕਾਰੀ / ਭੈਣ ਨੇ ਘਰੋਂ ਭੱਜ ਕੇ ਕਰਾਇਆ ਵਿਆਹ ਫਿਰ ਭਰਾ ਨੇ ਦਿੱਤੀ ਅਜਿਹੀ ਸਜਾ ਦੇਖ ਕੰਬ ਗਈਆਂ ਰੂਹਾਂ

ਭੈਣ ਨੇ ਘਰੋਂ ਭੱਜ ਕੇ ਕਰਾਇਆ ਵਿਆਹ ਫਿਰ ਭਰਾ ਨੇ ਦਿੱਤੀ ਅਜਿਹੀ ਸਜਾ ਦੇਖ ਕੰਬ ਗਈਆਂ ਰੂਹਾਂ

ਆਈ ਤਾਜ਼ਾ ਵੱਡੀ ਖਬਰ 

ਅੱਜਕਲ੍ਹ ਦੇਸ਼ ਵਿਚ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਨਾਲ ਬਹੁਤ ਸਾਰੇ ਲੋਕ ਹਿਲ ਜਾਂਦੇ ਹਨ। ਅੱਜ ਦੇ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਪਰਿਵਾਰ ਆਪਣੇ ਬੱਚਿਆਂ ਦੀ ਪਸੰਦ ਦੇ ਅਨੁਸਾਰ ਉਨ੍ਹਾਂ ਦਾ ਜੀਵਨ ਸਾਥੀ ਚੁਣਦੇ ਹਨ। ਉਥੇ ਹੀ ਕੁਝ ਨੌਜਵਾਨਾਂ ਵੱਲੋਂ ਆਪਣੀ ਮਰਜ਼ੀ ਨਾਲ ਵਿਆਹ ਕਰਵਾਏ ਜਾਣ ਤੇ ਬਹੁਤ ਸਾਰੇ ਪਰਵਾਰਾਂ ਵੱਲੋਂ ਉਨ੍ਹਾਂ ਨੂੰ ਸਮਾਜ ਵਿਚ ਆਪਣਾ ਅਪਮਾਨ ਸਮਝਿਆ ਜਾਂਦਾ ਹੈ। ਅਜਿਹੀਆਂ ਘਟਨਾਵਾਂ ਆਮ ਹੀ ਸਾਹਮਣੇ ਆ ਜਾਂਦੀਆਂ ਹਨ ਜਿਥੇ ਨੌਜਵਾਨ ਮੁੰਡੇ ਕੁੜੀਆਂ ਵੱਲੋਂ ਪ੍ਰੇਮ ਵਿਆਹ ਕਰਵਾ ਲਿਆ ਜਾਂਦਾ ਹੈ। ਉਥੇ ਹੀ ਕੁਝ ਪਰਵਾਰਾਂ ਵੱਲੋਂ ਇਨ੍ਹਾਂ ਨੂੰ ਸਹਿਣ ਨਾ ਕਰਦੇ ਹੋਏ ਅਜਿਹੇ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਜਿਸ ਨਾਲ ਸਮਾਜ ਵਿੱਚ ਵੀ ਇੱਕ ਡਰ ਪੈਦਾ ਹੋ ਜਾਂਦਾ ਹੈ। ਹੁਣ ਘਰੋਂ ਭੱਜ ਕੇ ਵਿਆਹ ਕਰਵਾਉਣ ਤੋਂ ਬਾਅਦ ਭਰਾ ਵੱਲੋਂ ਭੈਣ ਨੂੰ ਅਜਿਹੀ ਸਜ਼ਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਹਾਰਾਸ਼ਟਰ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਲੜਕੀ ਵੱਲੋਂ ਆਪਣੀ ਪਸੰਦ ਨਾਲ ਜੂਨ ਮਹੀਨੇ ਵਿੱਚ ਘਰ ਤੋਂ ਭੱਜ ਕੇ ਆਪਣੇ ਪ੍ਰੇਮੀ ਨਾਲ ਵਿਆਹ ਕਰਵਾਇਆ ਗਿਆ ਸੀ। ਜਿਸ ਗੱਲ ਤੋਂ ਲੜਕੀ ਦੇ ਪਰਿਵਾਰ ਵਾਲੇ ਖਫਾ ਸਨ। ਲੜਕੀ ਆਪਣੇ ਸਹੁਰੇ ਪਰਿਵਾਰ ਵਿੱਚ ਖੁਸ਼ ਸੀ।

ਬੀਤੇ ਦਿਨੀ ਉਸ ਦੀ ਮਾਂ ਅਤੇ ਭਰਾ ਉਸ ਨੂੰ ਮਿਲ ਕੇ ਗਏ ਸਨ। ਤੇ ਹੁਣ ਇਕ ਵਾਰ ਫਿਰ ਤੋਂ ਉਹ ਆਪਣੀ ਧੀ ਦੇ ਘਰ ਉਸ ਨੂੰ ਮਿਲਣ ਲਈ ਪਹੁੰਚੇ, ਜਿੱਥੇ ਲੜਕੀ ਆਪਣੇ ਸਹੁਰੇ ਪਰਿਵਾਰ ਨਾਲ ਖੇਤਾਂ ਵਿੱਚ ਕੰਮ ਕਰਵਾ ਰਹੀ ਸੀ। ਉਥੇ ਹੀ ਆਪਣੇ ਮਾਪਿਆਂ ਨੂੰ ਵੇਖ ਕੇ ਖੁਸ਼ ਹੁੰਦੀ ਹੋਈ ਘਰ ਵਾਪਸ ਆ ਗਈ। ਘਰ ਵਿਚ ਆਈ ਮਾਂ ਅਤੇ ਭਰਾ ਵੱਲੋ ਪਹਿਲਾ ਹੀ ਸੋਚੀ ਸਮਝੀ ਸਾਜਿਸ਼ ਦੇ ਤਹਿਤ ਉਸ ਦਾ ਗਲਾ ਵੱਢ ਦਿੱਤਾ ਗਿਆ। ਮ੍ਰਿਤਕਾ ਦਾ ਪਤੀ ਉਸ ਸਮੇਂ ਘਰ ਵਿੱਚ ਮੌਜੂਦ ਸੀ ਜੋ ਬਿਮਾਰ ਹੋਣ ਕਰਕੇ ਸੌਂ ਰਿਹਾ ਸੀ ਤੇ ਆਵਾਜ਼ ਸੁਣ ਕੇ ਉੱਠ ਗਿਆ।

ਲੜਕੀ ਦੇ ਭਰਾ ਵੱਲੋਂ ਉਸ ਤੇ ਵੀ ਹਮਲਾ ਕੀਤਾ ਗਿਆ ਜੋ ਓਥੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਲੜਕੀ ਦੇ ਭਰਾ ਵੱਲੋਂ ਪੁਲਿਸ ਸਟੇਸ਼ਨ ਜਾ ਕੇ ਆਤਮ ਸਮਰਪਣ ਕਰ ਦਿੱਤਾ ਗਿਆ ਪੁਲੀਸ ਵੱਲੋਂ ਜਿਥੇ ਮਾਂ ਅਤੇ ਭਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਥੇ ਹੀ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!