Home / ਤਾਜਾ ਜਾਣਕਾਰੀ / ਮਸ਼ਹੂਰ ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਬਾਰੇ ਆਈ ਇਹ ਵੱਡੀ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਮਸ਼ਹੂਰ ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਬਾਰੇ ਆਈ ਇਹ ਵੱਡੀ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਕੋਰੋਨਾ ਮਹਾਂਮਾਰੀ ਤੋਂ ਬਾਅਦ ਮੁੜ ਤੋਂ ਸਾਰੇ ਕੰਮਕਾਜ ਸ਼ੁਰੂ ਹੋ ਚੁੱਕੇ ਹਨ , ਲੋਕ ਨੇ ਮੁੜ ਤੋਂ ਆਪਣੇ ਕੰਮਾਂ ਕਾਰਾਂ ਤੇ ਜਾਣਾ ਸ਼ੁਰੂ ਕਰ ਦਿੱਤਾ ਹੈ । ਪਰ ਹਾਲੇ ਵੀ ਦੁਨੀਆਂ ਵਿੱਚੋਂ ਇਸ ਮਹਾਂਮਾਰੀ ਦਾ ਪ੍ਰਕੋਪ ਪੂਰੀ ਤਰਾਂ ਘਟਿਆ ਨਹੀਂ ਹੈ । ਸਗੋਂ ਇਸ ਮਹਾਂਮਾਰੀ ਦੇ ਨਵੇਂ ਵੇਰੀਐਂਟ ਓਮੀਕ੍ਰੌਨ ਦੇ ਚੱਲਦੇ ਦੁਨੀਆ ਭਰ ਦੇ ਵਿੱਚ ਕਾਫੀ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਥੇ ਹੀ ਗੱਲ ਕੀਤੀ ਜਾਵੇ ਜੇਕਰ ਫ਼ਿਲਮੀ ਸਿਤਾਰਿਆਂ ਦੀ ਤਾਂ, ਫ਼ਿਲਮੀ ਸਿਤਾਰੇ ਵੀ ਕੋਰੋਨਾ ਮਹਾਂਮਾਰੀ ਤੋਂ ਬਾਅਦ ਮੁੜ ਤੋਂ ਕੰਮ ਸ਼ੁਰੂ ਕਰਕੇ ਇੱਕ ਤੋਂ ਇਕ ਸੁਪਰ ਡੁਪਰ ਹਿੱਟ ਫ਼ਿਲਮਾਂ ਦੇ ਰਹੇ ਹਨ ।

ਹਾਲਾਂਕਿ ਇਸ ਕਰੋਨਾ ਮਹਾਂਮਾਰੀ ਦੇ ਕਾਰਨ ਬਹੁਤ ਸਾਰੇ ਫ਼ਿਲਮੀ ਸਿਤਾਰਿਆਂ ਨੇ, ਕਲਾਕਾਰਾਂ ਨੇ ,ਗੀਤਕਾਰਾਂ ਨੇ, ਅਦਾਕਾਰਾਂ ਨੇ ਸੰਗੀਤਕਾਰਾਂ ਨੇ , ਇਸ ਮਹਾਂਮਾਰੀ ਦੇ ਕਾਰਨ ਆਪਣੀਆਂ ਜਾਨਾਂ ਗਵਾਈਆਂ ਹਨ । ਜਿਸ ਕਾਰਨ ਅਜੇ ਵੀ ਲੋਕਾਂ ਦੇ ਵਿਚ ਇਸ ਕੋਰੋਨਾ ਮਹਾਮਾਰੀ ਨੂੰ ਲੈ ਕੇ ਕਿਤੇ ਨਾ ਕਿਤੇ ਡਰ ਪਾਇਆ ਜਾ ਰਿਹਾ ਹੈ।ਇਸੇ ਵਿਚਕਾਰ ਹੁਣ ਪ੍ਰਸਿੱਧ ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ । ਦਰਅਸਲ ਹੁਣ ਕਰੀਨਾ ਕਪੂਰ ਖ਼ਾਨ ਇਸ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆ ਚੁੱਕੀ ਹੈ ।

ਕਰੀਨਾ ਕਪੂਰ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਖ਼ੁਦ ਨੂੰ ਇਕਾਂਤਵਾਸ ਵਿੱਚ ਰੱਖਿਆ ਕਰ ਲਿਆ ਗਿਆ ਹੈ । ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਸਭ ਤੋਂ ਖ਼ਾਸ ਦੋਸਤ ਅੰਮ੍ਰਿਤਾ ਅਰੋੜਾ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਕਰੀਨਾ ਕਪੂਰ ਤੇ ਅੰਮ੍ਰਿਤਾ ਅਰੋੜਾ ਨੇ ਦੋਵੇਂ ਕਈ ਪਾਰਟੀਆਂ ਦੇ ਵਿੱਚ ਸ਼ਿਰਕਤ ਕੀਤੀ ਸੀ । ਕਈ ਪਾਰਟੀਆਂ ਚ ਉਹ ਕੋਰੋਨਾ ਨਿਯਮਾਂ ਨੂੰ ਵੀ ਤੋੜਦੀਆਂ ਹੋਈਆਂ ਦਿਖਾਈ ਦਿੱਤੀਆਂ ਸਨ । ਉੱਥੇ ਹੀ ਬੀਐਮਸੀ ਉਨ੍ਹਾਂ ਲੋਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਲੋਕ ਇਨ੍ਹਾਂ ਦੋਵਾਂ ਦੇ ਸੰਪਰਕ ਵਿੱਚ ਆਈਆਂ ਸਨ ।

ਤਾਂ ਜੋ ਉਨ੍ਹਾਂ ਲੋਕਾਂ ਦੇ ਵੀ ਟੈਸਟ ਕੀਤੇ ਜਾਣ, ਜੋ ਇਨ੍ਹਾਂ ਦੋਵਾਂ ਦੇ ਸੰਪਰਕ ਵਿੱਚ ਆਏ ਹਨ ਤਾਂ ਜੋ ਉਨ੍ਹਾਂ ਦਾ ਵੀ ਇਲਾਜ ਕਰਵਾਇਆ ਜਾ ਸਕੇ । ਜ਼ਿਕਰਯੋਗ ਹੈ ਕਿ ਕੋਰੋਨਾ ਦੇ ਨਵੇਂ ਵੇਰੀਅੰਟ ਦੇ ਮਾਮਲੇ ਹੁਣ ਤੱਕ ਭਾਰਤ ਚੋਂ ਸਾਹਮਣੇ ਆ ਚੁੱਕੇ ਹਨ। ਲੋਕਾਂ ਵਿੱਚ ਇਸ ਵਾਇਰਸ ਨੂੰ ਲੈ ਕੇ ਹੁਣ ਕਾਫੀ ਡਰ ਤੇ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ ਤੇ ਦੂਜੇ ਪਾਸੇ ਹੁਣ ਮੁੜ ਤੋਂ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ।

error: Content is protected !!