ਕਈ ਵਾਰ ਖੁਸ਼ੀਆਂ ਵਿਚ ਕਦੋਂ ਗਮ ਆ ਜਾਵੇ ਕੋਈ ਸੋਚ ਨਾਹੀ ਸਕਦਾ ਅਤੇ ਕਈਆਂ ਕੋਲੋਂ ਤੁਹਾਡੀਆਂ ਖੁਸ਼ੀਆਂ ਬਰਦਾਸ਼ਤ ਨਹੀਂ ਹੁੰਦੀਆਂ ਅਜਿਹੀ ਹੀ ਇਕ ਦੁਖਦਾਈ ਖਬਰ ਆ ਰਹੀ ਹੈ। ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਬਾਬਾ ਬਕਾਲਾ ਸਬ ਡਿਵੀਜ਼ਨ ਦੇ ਪਿੰਡ ਜੋਧੇ ਵਿਖੇ ਵਿਦੇਸ਼ੋਂ ਪਰਤੇ ਇੱਕ ਨੌਜਵਾਨ ਦਾ ਬੀਤੀ ਰਾਤ ਉਸ ਦੇ ਘਰ ਦੇ ਬਾਹਰ ਗੋ ਲੀ ਆਂ ਮਾਰ ਕੇ ਕ ਤ ਲ ਕਰ ਦਿੱਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਨੌਜਵਾਨ ਦੀ ਪਹਿਚਾਣ ਕੁਲਵੰਤ ਸਿੰਘ (27) ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਜੋਧੇ ਦੇ ਰੂਪ ‘ਚ ਹੋਈ ਹੈ ਅਤੇ ਉਹ ਕੁਝ ਦਿਨ ਪਹਿਲਾਂ ਅਮਰੀਕਾ ਤੋਂ ਵਾਪਸ ਆਪਣੇ ਪਿੰਡ ਪਰਤਿਆ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਮੋਟਰਸਾਈਕਲ ‘ਤੇ ਸਵਾਰ ਤਿੰਨ ਵਿਅਕਤੀ ਕੁਲਵੰਤ ਦੇ ਘਰ ਬਾਹਰ ਆਏ
ਅਤੇ ਉਨ੍ਹਾਂ ਨੇ ਉਸ ਨੂੰ ਆਵਾਜ਼ ਮਾਰੀ। ਜਦੋਂ ਕੁਲਵੰਤ ਘਰੋਂ ਬਾਹਰ ਨਿਕਲਿਆ ਤਾਂ ਉਨ੍ਹਾਂ ਨੇ ਉਸ ‘ਤੇ ਗੋ ਲੀ ਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਏ। ਕੁਲਵੰਤ ਨੂੰ ਜ਼ਖ਼ਮੀ ਹਾਲਤ ‘ਚ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲਿਆਂਦਾ ਗਿਆ, ਜਿੱਥੇ ਕਿ ਉਸ ਨੇ ਦਮ ਤੋੜ ਦਿੱਤਾ। ਇਸ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ
ਅਤੇ ਪੁਲਿਸ ਵਲੋਂ ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕੇ ਨੌਜਵਾਨ ਦਾ ਕੱਲ੍ਹ ਹੀ ਦੇਖ ਦਿਖਾਲਾ ਹੋਇਆ ਸੀ ਤੇ ਰਿਸ਼ਤਾ ਪੱਕਾ ਹੋਇਆ ਸੀ। ਬਾਕੀ ਦੀ ਪੂਰੀ ਜਾਣਕਾਰੀ ਲਈ ਇਹ ਵੀਡੀਓ ਦੇਖੋ
