Home / ਤਾਜਾ ਜਾਣਕਾਰੀ / ਰਾਧਾ ਸੁਆਮੀ ਸਤਸੰਗ ਘਰ ਚ 2 ਸੇਵਾਦਾਰਾਂ ਦੀ ਸੇਵਾ ਕਰਦਿਆਂ ਏਦਾਂ ਹੋਈ ਦਰਦਨਾਕ ਮੌਤ

ਰਾਧਾ ਸੁਆਮੀ ਸਤਸੰਗ ਘਰ ਚ 2 ਸੇਵਾਦਾਰਾਂ ਦੀ ਸੇਵਾ ਕਰਦਿਆਂ ਏਦਾਂ ਹੋਈ ਦਰਦਨਾਕ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਹੋਣ ਵਾਲੀ ਬਰਸਾਤ ਦੇ ਚਲਦਿਆਂ ਹੋਇਆਂ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਮੰਦਭਾਗੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਬਹੁਤ ਸਾਰੇ ਹਾਦਸੇ ਜਿੱਥੇ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਵਾਪਰਦੇ ਹਨ। ਉਥੇ ਹੀ ਕੁਝ ਹਾਦਸੇ ਅਚਾਨਕ ਵਾਪਰ ਜਾਂਦੇ ਹਨ ਜਿੱਥੇ ਲੋਕਾਂ ਵੱਲੋਂ ਰੱਬ ਘਰ ਸਭ ਲੋਕਾਂ ਦੀ ਸੁੱਖ ਸ਼ਾਂਤੀ ਮੰਗਦੀਆਂ ਹੋਇਆ ਨੂੰ ਅਜਿਹੀ ਦਰਦਨਾਕ ਮੌਤ ਆਉਂਦੀ ਹੈ ਕਿ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ।

ਹੁਣ ਰਾਧਾ ਸੁਆਮੀ ਸਤਿਸੰਗ ਘਰ ਵਿੱਚ ਸੇਵਾ ਕਰਦਿਆਂ ਹੋਇਆਂ ਦੋ ਸੇਵਾਦਾਰਾਂ ਦੀ ਜਾਨ ਚਲੇ ਗਈ ਹੈ ਜਿਥੇ ਇਸ ਤਰ੍ਹਾਂ ਦਰਦਨਾਕ ਮੌਤ ਹੋਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਲੁਧਿਆਣਾ ਦੇ ਅਧੀਨ ਆਉਂਦੇ ਰਾਧਾ ਸੁਆਮੀ ਸਤਿਸੰਗ ਘਰ ਭੱਟੀਆਂ ਢਾਹਾ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਦੋ ਸੇਵਾਦਾਰਾਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਧਾ ਸਵਾਮੀ ਡੇਰਾ ਸਤਿਸੰਗ ਵਿੱਚ ਸੇਵਾ ਦਾ ਕੰਮ ਚੱਲ ਰਿਹਾ ਸੀ ਅਤੇ ਬਹੁਤ ਸਾਰੇ ਸੇਵਾਦਾਰ ਆਸ਼ਰਮ ਦੇ ਵਿੱਚ ਕੰਮ ਕਰਨ ਲੱਗੇ ਹੋਏ ਸਨ।

ਉਸ ਸਮੇਂ ਹੀ ਦੋ ਵਿਅਕਤੀਆਂ ਵੱਲੋਂ ਜਿਥੇ 25 ਫੁੱਟ ਦੇ ਕਰੀਬ ਦੀ ਉੱਚੀ ਪੌੜੀ ਨੂੰ ਆਸ਼ਰਮ ਦੇ ਵਿੱਚ ਲਿਜਾਇਆ ਜਾ ਰਿਹਾ ਸੀ। ਉਸੇ ਸਮੇਂ ਇਹ ਪੌੜੀ ਆਸ਼ਰਮ ਦੇ ਉਪਰ ਦੀ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਖਹਿ ਗਈ ਜਿਸ ਕਾਰਨ ਬਿਜਲੀ ਦਾ ਕਰੰਟ ਆਉਣ ਕਾਰਨ ਸੇਵਾਦਾਰਾਂ ਦੀ ਕਰੰਟ ਲੱਗਣ ਕਾਰਨ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਉੱਥੇ ਹੀ ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਮ੍ਰਿਤਕ ਤਲਵੰਡੀ ਨੌ ਆਬਾਦ ਤੇ ਪਰਤਾਪ ਸਿੰਘ ਵਾਲਾ ਦੇ ਰਹਿਣ ਵਾਲੇ ਸਨ ਜਿਨ੍ਹਾਂ ਦੀ ਪਹਿਚਾਣ ਰਤਨ ਸਿੰਘ ਅਤੇ ਮਹਿੰਦਰ ਸਿੰਘ ਵਜੋਂ ਹੋਈ ਹੈ। ਇਨ੍ਹਾਂ ਦੋਹਾਂ ਸੇਵਾਦਾਰਾਂ ਦੀ ਮੌਤ ਸਤਿਸੰਗ ਘਰ ਵਿੱਚ ਸੇਵਾ ਕਰਦਿਆਂ ਹੋਇਆਂ ਚਲੀ ਗਈ ਹੈ ਉਥੇ ਹੀ ਸਾਰਿਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

error: Content is protected !!