Home / ਤਾਜਾ ਜਾਣਕਾਰੀ / ਵਾਪਰਿਆ ਕਹਿਰ ਇੱਕੋ ਪ੍ਰੀਵਾਰ ਦੇ 4 ਜੀਆਂ ਦੀ ਭਿਆਨਕ ਅੱਗ ਨਾਲ ਹੋਈ ਮੌਤ – ਇਲਾਕੇ ਚ ਪਿਆ ਮਾਤਮ

ਵਾਪਰਿਆ ਕਹਿਰ ਇੱਕੋ ਪ੍ਰੀਵਾਰ ਦੇ 4 ਜੀਆਂ ਦੀ ਭਿਆਨਕ ਅੱਗ ਨਾਲ ਹੋਈ ਮੌਤ – ਇਲਾਕੇ ਚ ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਵਾਪਰਨ ਵਾਲੇ ਵੱਖ-ਵੱਖ ਤਰ੍ਹਾਂ ਦੇ ਬਹੁਤ ਸਾਰੇ ਹਾਦਸਿਆਂ ਵਿਚ ਕਈ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ ਜਿੱਥੇ ਵਾਪਰਨ ਵਾਲੇ ਅਜਿਹੇ ਭਿਆਨਕ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਕਰ ਦਿੰਦੇ ਹਨ। ਤਿਉਹਾਰਾਂ ਦੇ ਸੀਜ਼ਨ ਵਿੱਚ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਗਮ ਦੇ ਸਾਏ ਹੇਠ ਲਿਆਂਦਾ ਹੈ। ਜਿੱਥੇ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਹਨਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉੱਥੇ ਹੀ ਹਰ ਰੋਜ਼ ਅਜਿਹੀਆਂ ਦੁਖਦਾਈ ਖਬਰਾਂ ਅਖਬਾਰਾਂ ਦੀਆਂ ਸੁਰਖੀਆਂ ਬਣ ਜਾਂਦੀਆਂ ਹਨ।

ਹੁਣ ਇੱਥੇ ਅਜਿਹਾ ਕਹਿਰ ਵਾਪਰਿਆ ਹੈ ਜਿਥੇ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਭਿਆਨਕ ਅੱਗ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਵੀਂ ਦਿੱਲੀ ਦੇ ਪੁਰਾਣੇ ਸੀਮਾਪੁਰੀ ਇਲਾਕੇ ਵਿੱਚੋਂ ਸਾਹਮਣੇ ਆਈ ਹੈ। ਜਿਥੇ ਵਾਪਰੇ ਭਿਆਨਕ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਜਦੋਂ ਇੱਕ ਤਿੰਨ-ਮੰਜ਼ਲਾ ਮਕਾਨ ਨੂੰ ਅੱਗ ਲੱਗ ਗਈ। ਇਸ ਵਿਚ ਰਹਿਣ ਵਾਲੇ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਇਸ ਭਿਆਨਕ ਅੱਗ ਦੀ ਚਪੇਟ ਵਿੱਚ ਆਉਣ ਕਾਰਨ ਝੁਲਸ ਕੇ ਮੌਤ ਹੋ ਗਈ।

ਇਹ ਪਰਿਵਾਰ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਿਲਡਿੰਗ ਦੀ ਤੀਜੀ ਮੰਜ਼ਲ ਤੇ ਰਿਹਾ ਸੀ। ਇਸ ਪਰਵਾਰ ਦੇ ਮੁਖੀ ਵਿੱਚ ਹੋਰੀ ਲਾਲ ਜੋ ਕਿ ਸ਼ਾਸ਼ਤਰੀ ਭਵਨ ਵਿਚ ਚਪੜਾਸੀ ਦੀ ਨੌਕਰੀ ਕਰਦਾ ਸੀ ਅਤੇ ਮਾਰਚ 2022 ਵਿਚ ਰਿਟਾਇਰ ਹੋਣ ਵਾਲਾ ਸੀ। ਉੱਥੇ ਹੀ ਉਸ ਦੀ ਪਤਨੀ ਰੀਨਾ ਸਵੀਪਰ ਦੇ ਤੌਰ ਤੇ ਐਮ ਸੀ ਡੀ ਵਿੱਚ ਕੰਮ ਕਰਦੀ ਸੀ। ਉੱਥੇ ਹੀ ਉਹਨਾਂ ਦੀ ਬੇਟੀ 12ਵੀਂ ਕਲਾਸ ਦੀ ਪੜ੍ਹਾਈ ਕਰ ਰਹੀ ਸੀ ਜਿਸ ਦਾ ਨਾਮ ਰੋਹਣੀ ਸੀ। ਇਸ ਪਰਵਾਰ ਦਾ ਪੁੱਤਰ ਆਸ਼ੂ, ਜੋ ਆਪਣੀ ਪੜ੍ਹਾਈ ਪੂਰੀ ਕਰ ਚੁੱਕਾ ਸੀ ਅਤੇ ਇਸ ਸਮੇਂ ਬੇਰੁਜ਼ਗਾਰ ਸੀ।

ਪੁਲੀਸ ਵੱਲੋਂ ਜਿਥੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਿਰਾਸਤ ਵਿੱਚ ਲੈ ਕੇ ਜੀ ਟੀ ਬੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ। ਉਥੇ ਹੀ ਪੁਲੀਸ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਸਾਰੀ ਘਟਨਾ ਕਿੱਥੇ ਵਾਪਰੀ ਹੈ। ਇਸ ਘਟਨਾ ਦੀ ਸੂਚਨਾ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦੇਣ ਤੇ ਅੱਗ ਬੁਝਾਊਣ ਲਈ ਚਾਰ ਗੱਡੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਭਿਆਨਕ ਅੱਗ ਉੱਤੇ ਕਾਬੂ ਪਾਇਆ ਗਿਆ ਹੈ।

error: Content is protected !!