Home / ਤਾਜਾ ਜਾਣਕਾਰੀ / ਵਾਪਰਿਆ ਕਹਿਰ 92 ਲੋਕਾਂ ਦੀ ਹੋਈ ਏਥੇ ਇਸ ਕਾਰਨ ਇਕੱਠਿਆਂ ਮੌਤ ਅਤੇ 30 ਹੋਏ ਜਖਮੀ – ਛਾਈ ਸੋਗ ਦੀ ਲਹਿਰ

ਵਾਪਰਿਆ ਕਹਿਰ 92 ਲੋਕਾਂ ਦੀ ਹੋਈ ਏਥੇ ਇਸ ਕਾਰਨ ਇਕੱਠਿਆਂ ਮੌਤ ਅਤੇ 30 ਹੋਏ ਜਖਮੀ – ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਵੱਖ ਵੱਖ ਦੇਸ਼ਾਂ ਵਿੱਚ ਆਏ ਦਿਨ ਹੀ ਵਾਪਰਨ ਵਾਲੇ ਕਈ ਤਰ੍ਹਾਂ ਦੇ ਹਾਦਸਿਆਂ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਉਥੇ ਹੀ ਅਜਿਹੇ ਹਾਦਸੇ ਸਾਹਮਣੇ ਆਉਣ ਤੇ ਉਨ੍ਹਾਂ ਦੇਸ਼ਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਵਾਪਰਨ ਵਾਲੇ ਅਜਿਹੇ ਹਾਦਸਿਆਂ ਦਾ ਦੇਸ਼ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਹੁੰਦਾ ਹੈ। ਜਿਨ੍ਹਾਂ ਹਾਦਸਿਆਂ ਵਿੱਚ ਬਹੁਤ ਸਾਰੇ ਬੇਕਸੂਰਾਂ ਦੀ ਜਾਨ ਚਲੀ ਜਾਂਦੀ ਹੈ। ਅਚਾਨਕ ਹੀ ਵਾਪਰਨ ਵਾਲੇ ਅਜਿਹੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਦੁਨੀਆ ਵਿੱਚ ਜਿੱਥੇ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ।

ਉਥੇ ਹੀ ਵਾਪਰਨ ਵਾਲੀਆਂ ਕੁਦਰਤੀ ਆਫ਼ਤਾਂ ਅਤੇ ਅਚਾਨਕ ਵਾਪਰਨ ਵਾਲੇ ਹਾਦਸੇ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਹੁਣ ਇੱਥੇ ਕਹਿਰ ਵਾਪਰਿਆ ਹੈ ਜਿੱਥੇ 92 ਲੋਕਾਂ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਅਤੇ 30 ਲੋਕ ਜ਼ਖਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁੱਖ ਭਰੀ ਖਬਰ ਅਫਰੀਕੀ ਦੇਸ਼ ਸਿਏਰਾ ਲਿਓਨ ਦੀ ਰਾਜਧਾਨੀ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਤੇਲ ਦੇ ਟੈਂਕਰ ਵਿਚ ਧਮਾਕਾ ਹੋਣ ਕਾਰਨ ਇਕ ਘਟਨਾ ਵਾਪਰ ਗਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਲ ਨਾਲ ਭਰੇ ਹੋਏ ਟੈਂਕਰ ਦੀ ਟੱਕਰ ਇਕ ਬੱਸ ਨਾਲ ਹੋ ਗਈ। ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ ਅਤੇ ਤੇਲ ਦੇ ਟੈਂਕਰ ਵਿਚ ਧਮਾਕਾ ਹੋਣ ਕਾਰਨ , ਇਸ ਹਾਦਸੇ ਕਾਰਨ ਅੱਗ ਦੀ ਲਪੇਟ ਵਿੱਚ ਆਉਣ ਕਾਰਨ 92 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਉੱਥੇ ਹੀ 30 ਦੇ ਕਰੀਬ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।

ਉੱਥੇ ਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਇਨ੍ਹਾਂ ਲੋਕਾਂ ਦੇ ਕੱਪੜੇ ਤੱਕ ਸੜ ਗਏ ਹਨ ਅਤੇ ਇਹ ਗੰਭੀਰ ਜ਼ਖ਼ਮੀ ਨਗਨ ਹਾਲਤ ਵਿੱਚ ਹੀ ਸਟ੍ਰੈਚਰ ਉਪਰ ਪਏ ਹੋਏ ਸਨ। ਉਥੇ ਹੀ ਦੱਸਿਆ ਗਿਆ ਹੈ ਕਿ ਕਨਾਟ ਹਸਪਤਾਲ ਦੇ ਮੁਰਦਾਘਰ ਵਿਚ ਵੀ 92 ਲਾਸ਼ਾਂ ਲਿਆਉਣ ਦੀ ਸ਼ਨੀਵਾਰ ਸਵੇਰ ਦੀ ਸੂਚਨਾ ਸਾਹਮਣੇ ਆਈ ਹੈ। ਉਥੇ ਹੀ ਹਸਪਤਾਲ ਦੇ ਸਟਾਫ਼ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦੇ ਗਏ 30 ਲੋਕਾਂ ਦੇ ਬਚਣ ਦੀ ਵੀ ਉਮੀਦ ਨਹੀਂ ਦੱਸੀ ਜਾ ਰਹੀ ਹੈ।

error: Content is protected !!